ਜਲੰਧਰ ਦੇ ਕਿਸ਼ਨਪੁਰਾ ’ਚ ਗੋਲ਼ੀ ਮਾਰ ਕੇ ਨੌਜਵਾਨ ਨੂੰ ਮੌਤ ਦੇ ਘਾਟ ਉਤਾਰਿਆ

ਜਲੰਧਰ ਦੇ ਕਿਸ਼ਨਪੁਰਾ ’ਚ ਗੋਲ਼ੀ ਮਾਰ ਕੇ ਨੌਜਵਾਨ ਨੂੰ ਮੌਤ ਦੇ ਘਾਟ ਉਤਾਰਿਆ

ਜਲੰਧਰ ਸ਼ਹਿਰ ਦੇ ਕਿਸ਼ਨਪੁਰਾ ਖੇਤਰ ’ਚ ਗੋਲੀ ਲੱਗਣ ਨਾਲ ਲੋਕਾਂ ’ਚ ਦਹਿਸ਼ਤ ਫ਼ੈਲ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਨਾਜਾਇਜ਼ ਅਸਲੇ ’ਚੋਂ ਚੱਲੀ ਗੋਲ਼ੀ ਹੈਪੀ ਨਾਂ ਦੇ ਨੌਜਵਾਨ ਨੂੰ ਲੱਗੀ ਹੈ। ਉਸ ਨੂੰ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਪੁਲਿਸ ਜਾਂਚ ਕਰ ਰਹੀ ਹੈ ਕਿ ਨਾਜਾਇਜ਼ ਅਸਲਾ ਕਿੱਥੋਂ ਆਇਆ ਅਤੇ ਕਿਸ ਲਈ ਲਿਆਂਦਾ ਗਿਆ ਸੀ। ਜਿਸ ਸਮੇਂ ਗੋਲੀ ਚੱਲੀ, ਉਸ ਸਮੇਂ ਹੈਪੀ ਕੋਲ ਕੁਝ ਹੋਰ ਲੋਕ ਵੀ ਮੌਜੂਦ ਸਨ। ਫਿਲਹਾਲ, ਉਹ ਸਾਰੇ ਫਰਾਰ ਹੋ ਗਏ ਹਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਗੋਲੀ ਚੱਲਣ ਤੋਂ ਬਾਅਦ ਨੌਜਵਾਨ ਦੇ ਰਿਸ਼ਤੇਦਾਰ ਉਸ ਨੂੰ ਗੰਭੀਰ ਹਾਲਤ ’ਚ ਲੈ ਕੇ ਸਿਵਲ ਹਸਪਤਾਲ ਪਹੁੰਚੇ। ਹਾਲਾਂਕਿ ਉਦੋਂ ਤਕ ਉਸ ਦੀ ਮੌਤ ਹੋ ਚੁੱਕੀ ਸੀ। ਮੌਕੇ ’ਤੇ ਰਿਸ਼ਤੇਦਾਰਾਂ ਦਾ ਰੋ-ਰੋ ਕੇ ਬੁਰਾ ਹਾਲ ਸੀ।

Share: