ਗੁਰਦੁਆਰਾ ਸੰਤੋਖਸਰ ਤੋਂ ਅਕਾਲ ਤਖ਼ਤ ਸਾਹਿਬ ਤਕ ਕੀਤਾ ਮਾਰਚ

ਗੁਰਦੁਆਰਾ ਸੰਤੋਖਸਰ ਤੋਂ ਅਕਾਲ ਤਖ਼ਤ ਸਾਹਿਬ ਤਕ ਕੀਤਾ ਮਾਰਚ

ਅੰਮਿ੍ਤਸਰ : 4 ਜੁਲਾਈ 1955 ਨੂੰ ਪੰਜਾਬੀ ਸੂਬਾ ਜ਼ਿੰਦਾਬਾਦ ਮੋਰਚੇ ਨੂੰ ਕੁਚਲਣ ਲਈ ਸ੍ਰੀ ਦਰਬਾਰ ਸਾਹਿਬ ‘ਤੇ ਕੀਤੇ ਹਮਲੇ ਦੀ ਯਾਦ ਨੂੰ ਤਾਜ਼ਾ ਕਰਦਿਆਂ ਐਤਵਾਰ ਨੂੰ ਗੁਰਦੁਆਰਾ ਸੰਤੋਖਸਰ ਸਾਹਿਬ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤਕ ਮਾਰਚ ਕੀਤਾ ਗਿਆ ਤੇ ਉਪਰੰਤ ਅਰਦਾਸ ਕੀਤੀ ਗਈ।

ਇਹ ਮਾਰਚ ਆਵਾਜ਼-ਏ-ਕੌਮ ਜਥੇਬੰਦੀ ਦੇ ਸਰਪ੍ਰਸਤ ਭਾਈ ਨੋਬਲਜੀਤ ਸਿੰਘ ਬੁੱਲੋਵਾਲ, ਪ੍ਰਧਾਨ ਭਾਈ ਮਨਜੀਤ ਸਿੰਘ ਕਰਤਾਰਪੁਰ, ਸਿੱਖ ਯੂਥ ਫੈਡਰੇਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਜਥਾ ਸਿਰਲੱਥ ਖ਼ਾਲਸਾ ਦੇ ਮੁੱਖ ਜਥੇਦਾਰ ਭਾਈ ਦਿਲਬਾਗ ਸਿੰਘ ਸੁਲਤਾਨਵਿੰਡ, ਸ੍ਰੀ ਗੁਰੂ ਗ੍ੰਥ ਸਾਹਿਬ ਸਤਿਕਾਰ ਕਮੇਟੀ ਦੇ ਪ੍ਰਧਾਨ ਭਾਈ ਬਲਬੀਰ ਸਿੰਘ ਮੁੱਛਲ ਤੇ ਭਾਈ ਹਰਜਿੰਦਰ ਸਿੰਘ ਜਲੰਧਰ ਦੀ ਅਗਵਾਈ ‘ਚ ਕੀਤਾ ਗਿਆ।

Share: