1955 ਦੇ ਸਾਕੇ ਸਬੰਧੀ ਮੁਕੰਮਲ ਖੋਜ ਕਰਵਾ ਕੇ ਸੰਗ੍ਰਹਿ ਤਿਆਰ ਕਰਾਂਗੇ : ਬੀਬੀ ਜਗੀਰ ਕੌਰ

1955 ਦੇ ਸਾਕੇ ਸਬੰਧੀ ਮੁਕੰਮਲ ਖੋਜ ਕਰਵਾ ਕੇ ਸੰਗ੍ਰਹਿ ਤਿਆਰ ਕਰਾਂਗੇ : ਬੀਬੀ ਜਗੀਰ ਕੌਰ

ਅੰਮਿ੍ਤਸਰ : 4 ਜੁਲਾਈ 1955 ਨੂੰ ਤਤਕਾਲੀ ਸਰਕਾਰ ਵੱਲੋਂ ਸ੍ਰੀ ਹਰਿਮੰਦਰ ਸਾਹਿਬ ‘ਤੇ ਕੀਤੇ ਗਏ ਹਮਲੇ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ ਕਰਵਾਇਆ ਗਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਲਏ ਗਏ ਫੈਸਲੇ ਅਨੁਸਾਰ ਇਸ ਸਾਕੇ ਦੇ ਸਬੰਧ ਵਿਚ ਪਹਿਲੀ ਵਾਰ ਇਹ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਹੈ।

ਇਸ ਮੌਕੇ ਬੀਬੀ ਜਗੀਰ ਕੌਰ ਨੇ ਐਲਾਨ ਕੀਤਾ ਕਿ 4 ਜੁਲਾਈ 1955 ਦੇ ਸ੍ਰੀ ਦਰਬਾਰ ਸਾਹਿਬ ‘ਤੇ ਹਮਲੇ ਸਬੰਧੀ ਮੁਕੰਮਲ ਖੋਜ ਕਰਵਾ ਕੇ ਸੰਗ੍ਰਹਿ ਤਿਆਰ ਕੀਤਾ ਜਾਵੇਗਾ ਅਤੇ ਸਾਕੇ ਨਾਲ ਸਬੰਧਤ ਤਸਵੀਰਾਂ ਵੀ ਇਸ ਦਾ ਹਿੱਸਾ ਹੋਣਗੀਆਂ।

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬੀਬੀ ਜਗੀਰ ਕੌਰ ਵੱਲੋਂ ਸ੍ਰੀ ਦਰਬਾਰ ਸਾਹਿਬ ‘ਤੇ ਅਜ਼ਾਦ ਭਾਰਤ ਵਿਚ ਕੀਤੇ ਗਏ ਪਹਿਲੇ ਹਮਲੇ ਦੀ ਯਾਦ ਵਿਸ਼ੇਸ਼ ਤੌਰ ‘ਤੇ ਮਨਾਉਣ ਦੀ ਸ਼ਲਾਘਾ ਕੀਤੀ ਅਤੇ ਇਸ ਦੇ ਇਤਿਹਾਸ ਨੂੰ ਖੋਜਣ ਲਈ ਕੀਤੇ ਫੈਸਲੇ ਨੂੰ ਸਮੇਂ ਦੀ ਲੋੜ ਦੱਸਿਆ।

ਦੱਸਣਯੋਗ ਹੈ ਕਿ ਅੱਜ ਦੇ ਸਮਾਗਮ ਵਿਚ ਉਹ ਗੋਲੇ ਵੀ ਸੰਗਤ ਨੂੰ ਦਿਖਾਉਣ ਲਈ ਰੱਖੇ ਗਏ ਸਨ, ਜਿਹੜੇ ਹਮਲੇ ਸਮੇਂ ਪੁਲਿਸ ਬੱਲ ਨੇ ਸ੍ਰੀ ਦਰਬਾਰ ਸਾਹਿਬ ਅਤੇ ਸਿੱਖਾਂ ‘ਤੇ ਸੁੱਟੇ ਸਨ।

ਸਮਾਗਮ ਸਮੇਂ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਹੈੱਡ ਗ੍ੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਜਨਰਲ ਸਕੱਤਰ ਭਗਵੰਤ ਸਿੰਘ ਸਿਆਲਕਾ, ਸ਼੍ਰੋਮਣੀ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਗੁਰਿੰਦਰਪਾਲ ਸਿੰਘ ਗੋਰਾ, ਭਾਈ ਰਾਮ ਸਿੰਘ, ਗੁਰਨਾਮ ਸਿੰਘ ਜੱਸਲ, ਸੁਵਿੰਦਰ ਸਿੰਘ ਸਭਰਵਾਲ, ਤਾਰਾ ਸਿੰਘ ਸੱਲ੍ਹਾ, ਬੀਬੀ ਜੋਗਿੰਦਰ ਕੌਰ ਬਠਿੰਡਾ, ਬੀਬੀ ਜੋਗਿੰਦਰ ਕੌਰ ਧਰਮਕੋਟ, ਰਤਨ ਸਿੰਘ ਜੱਫਰਵਾਲ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਸਾਬਕਾ ਸਕੱਤਰ ਜੋਗਿੰਦਰ ਸਿੰਘ ਅਦਲੀਵਾਲ, ਮੀਤ ਸਕੱਤਰ ਸੁਲੱਖਣ ਸਿੰਘ ਭੰਗਾਲੀ, ਤੇਜਿੰਦਰ ਸਿੰਘ ਪੱਡਾ, ਬਲਵਿੰਦਰ ਸਿੰਘ ਕਾਹਲਵਾਂ, ਗੁਰਮੀਤ ਸਿੰਘ ਬੁੱਟਰ, ਹਰਜਿੰਦਰ ਸਿੰਘ ਕੈਰੋਂਵਾਲ, ਸੁਪਰੀਟੈਂਡੈਂਟ ਮਲਕੀਤ ਸਿੰਘ ਬਹਿੜਵਾਲ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।

Share: