ਪੂਰਬੀ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਅਤੇ ਸਾਬਕਾ ਕ੍ਰਿਕਟਰ ਗੌਤਮ ਗੰਭੀਰ (Gautam Gambir) ਨੂੰ ‘ISIS ਕਸ਼ਮੀਰ’ (ISIS Kashmir) ਤੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਗੰਭੀਰ ਨੇ ਦਿੱਲੀ ਪੁਲਿਸ ਕੋਲ ਪਹੁੰਚ ਕੀਤੀ ਹੈ ਅਤੇ ਦੋਸ਼ ਲਾਇਆ ਹੈ ਕਿ ਉਸ ਨੂੰ ‘ISIS ਕਸ਼ਮੀਰ’ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ।
ਡੀਸੀਪੀ ਸੈਂਟਰਲ ਸ਼ਵੇਤਾ ਚੌਹਾਨ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਗੰਭੀਰ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ।
ਦੱਸ ਦਈਏ ਕਿ ਗੌਤਮ ਗੰਭੀਰ ਨੂੰ ਜਾਨੋਂ ਮਾਰਨ ਦੀ ਧਮਕੀ ਵਾਲਾ ਈ-ਮੇਲ ਮਿਲੀ ਹੈ। ਇਸ ਮੇਲ ਤੋਂ ਬਾਅਦ ਦਿੱਲੀ ਪੁਲਿਸ ਨੇ ਗੌਤਮ ਗੰਭੀਰ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਹੈ। ਡੀਸੀਪੀ ਸੈਂਟਰਲ ਸ਼ਵੇਤਾ ਚੌਹਾਨ ਨੇ ਦੱਸਿਆ ਕਿ ‘ਆਈਐਸਆਈਐਸ ਕਸ਼ਮੀਰ’ ਤੋਂ ਧਮਕੀ ਭਰਿਆ ਮੇਲ ਮਿਲਿਆ ਹੈ।