ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ (High Court) ਵੱਲੋਂ ਪੰਜਾਬ ਟਰਾਂਸਪੋਰਟ ਵਿਭਾਗ (Punjab Transport) ਦੇ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Warring) ਨੂੰ ਦੂਜੀ ਵਾਰੀ ਬਸਾਂ ਜ਼ਬਤ (Bus Compound case) ਮਾਮਲੇ ਵਿੱਚ ਨੋਟਿਸ ਜਾਰੀ ਕੀਤਾ ਗਿਆ। ਇਸਦੇ ਨਾਲ ਹੀ ਟਰਾਂਸਪੋਰਟ ਵਿਭਾਗ ਨੂੰ ਘੰਟੇ ‘ਚ ਬਸਾਂ ਛੱਡਣ ਅਤੇ ਪਰਮਿਟ ਜਾਰੀ ਕਰਨ ਦੇ ਹੁਕਮ ਵੀ ਦਿੱਤੇ ਹਨ। ਇਸ ‘ਤੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਦਾ ਵੀ ਬਿਆਨ ਆਇਆ ਹੈ ਅਤੇ ਉਨ੍ਹਾਂ ਨੇ ਹੁਣ ਇਹ ਮਾਮਲਾ ਸੁਪਰੀਮ ਕੋਰਟ (Supreme Court) ਵਿੱਚ ਲਿਜਾਣ ਬਾਰੇ ਕਿਹਾ ਹੈ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਨਿਊ ਦੀਪ ਬਸ ਕੰਪਨੀ ਦੀ ਅਰਜ਼ੀ ‘ਤੇ ਟਰਾਂਸਪੋਰਟ ਮੰਤਰੀ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਮਿਲਿਆ ਸੀ, ਜਦਕਿ ਅੱਜ ਔਰਬਿਟ ਬਸ ਮਾਮਲੇ ‘ਚ ਹਾਈਕੋਰਟ ਦਾ ਝਟਕਾ ਲੱਗਿਆ ਹੈ।
ਹਾਈਕੋਰਟ ਦੇ ਫੈਸਲੇ ਮਗਰੋਂ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਗੱਲਬਾਤ ਕਰਦਿਆਂ ਕਿਹਾ ਕਿ ਭਾਵੇਂ ਹਾਈਕੋਰਟ ਦਾ ਫੈਸਲਾ ਬੱਸ ਕੰਪਨੀ ਦੇ ਹੱਕ ਵਿੱਚ ਆਇਆ ਹੈ, ਪਰ ਉਨ੍ਹਾਂ ਨੂੰ ਇਸ ਗੱਲ ਦਾ ਮਾਣ ਹੈ ਕਿ ਉਨ੍ਹਾਂ ਨੇ ਔਰਬਿਟ ਟਰਾਂਸਪੋਰਟ ਕੰਪਨੀ ਤੋਂ 14 ਕਰੋੜ ਰੁਪਏ ਦਾ ਕਰ (TAX) ਭਰਵਾਇਆ ਹੈ।