ਚੰਡੀਗੜ੍ਹ: ਆਗਾਮੀ ਵਿਧਾਨ ਸਭਾ (Punjab Assambly Election 2022) ‘ਚ ਆਪਣਾ ਦਾਅਵਾ ਮਜ਼ਬੂਤ ਕਰਨ ਲਈ ਭਾਜਪਾ ਵੱਲੋਂ ਕਮਕਸੇ ਕੀਤੇ ਜਾ ਰਹੇ ਹਨ। ਮੰਗਲਵਾਰ ਪੰਜਾਬ ਭਾਜਪਾ (Punjab BjP) ਦੇ ਸੀਨੀਅਰ ਆਗੂਆਂ ਵੱਲੋਂ ਚੰਡੀਗੜ੍ਹ ਵਿਖੇ ਵਿਧਾਨ ਸਭਾ 2022 ਨੂੰ ਲੈ ਕੇ ਮੀਟਿੰਗ ਕੀਤੀ ਗਈ, ਜਿਸ ਵਿੱਚ ਪਾਰਟੀ ਦੇ ਪੰਜਾਬ ਇੰਚਾਰਜ ਅਤੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਅਤੇ ਮੀਨਾਕਸ਼ੀ ਲੇਖੀ ਸ਼ਾਮਲ ਹੋਏ। ਮੀਟਿੰਗ ਜੋ ਕਿ ਅੱਜ ਵੀ ਰਹਿਣ ਰਹੇਗੀ, ਵਿੱਚ ਸੂਬਾਈ ਪੱਧਰ ਤੋਂ ਜ਼ਿਲ੍ਹਾ ਅਤੇ ਮੰਡਲ ਪੱਧਰ ਦੇ ਆਗੂਆਂ ਵੀ ਸੱਦਿਆ ਗਿਆ ਹੈ।
ਮੀਟਿੰਗ ਉਪਰੰਤ ਮੰਤਰੀ ਸ਼ੇਖਾਵਤ ਨੇ ਕਿਹਾ ਕਿ ਪਾਰਟੀ ਦਾ ਹਰ ਵਰਕਰ ਬੂਥ ਪੱਧਰ ‘ਤੇ ਸਰਗਰਮ ਹੈ ਅਤੇ ਭਾਜਪਾ ਵਿੱਚ ਪੰਜਾਬ ਚੋਣਾਂ 2022 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਵਿਰੋਧੀਆਂ ਨੂੰ ਹੈਰਾਨ ਕਰ ਦੇਵੇਗੀ, ਕਿਉਂਕਿ ਭਾਜਪਾ ਵਿਰੋਧੀਆਂ ਦੇ ਮੁਕਾਬਲੇ ਹਰ ਇੱਕ ਨੂੰ ਨਾਲ ਲੈ ਕੇ ਚੱਲ ਰਹੀ ਹੈ।
ਪੰਜਾਬ ਚੋਣਾਂ ਤੋਂ ਇਲਾਵਾ ਇਹ ਮੀਟਿੰਗ ਇਸ ਲਈ ਵੀ ਮਹੱਤਵਪੂਰਨ ਹੈ ਕਿਉਂ ਖੇਤੀ ਕਾਨੂੰਨਾਂ ਦੀ ਵਾਪਸੀ ਦੇ ਐਲਾਨ ਤੋਂ ਬਾਅਦ ਭਾਜਪਾ ਪਹਿਲੀ ਵਾਰੀ ਨਵੇਂ ਸਿਰ੍ਹੇ ਤੋਂ ਰਣਨੀਤੀ ਬਣਾ ਰਹੀ ਹੈ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਗੁਰਪੁਰਬ ‘ਤੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਹੈ, ਜੋ ਕਿ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਲਈ ਵੱਡੇ ਰਾਹ ਖੋਲ੍ਹਦਾ ਹੈ।