ਬਿਕਰਮ ਸਿੰਘ ਮਜੀਠੀਆ ਦੇ ਹੱਕ ‘ਚ ਸੜਕਾਂ ਤੇ ਉੱਤਰੇ ਯੂਥ ਅਕਾਲੀ ਦਲ ਕੇ ਵਰਕਰ

ਬਿਕਰਮ ਸਿੰਘ ਮਜੀਠੀਆ ਦੇ ਹੱਕ ‘ਚ ਸੜਕਾਂ ਤੇ ਉੱਤਰੇ ਯੂਥ ਅਕਾਲੀ ਦਲ ਕੇ ਵਰਕਰ

ਅੰਮ੍ਰਿਤਸਰ: ਅਕਾਲੀ ਆਗੂ ਅਤੇ ਮਜੀਠਾ ਤੋਂ ਵਿਧਾਇਕ ਬਿਕਰਮ ਮਜੀਠੀਆ ਖਿਲਾਫ ਦਰਜ ਕੀਤੇ ਗਏ ਪਰਚੇ ਦੇ ਵਿਰੋਧ ਵਿੱਚ ਅੱਜ ਯੂਥ ਅਕਾਲੀ ਦਲ ਦੇ ਆਗੂ ਅਤੇ ਸਮਰਥਕ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਇਕੱਤਰ ਹੋਏ ਅਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ।

ਇਸ ਮੌਕੇ ਯੂਥ ਅਕਾਲੀ ਦਲ ਅਮ੍ਰਿਤਸਰ ਸ਼ਹਿਰੀ ਦੇ ਪ੍ਰਧਾਨ ਕਿਰਨਪ੍ਰੀਤ ਸਿੰਘ ਮੋਨੂੰ ਨੇ ਦੱਸਿਆ ਕਿ ਯੂਥ ਅਕਾਲੀ ਦੇ ਸਰਪ੍ਰਸਤ ਬਿਕਰਮ ਸਿੰਘ ਮਜੀਠੀਆ ਵਿਰੁੱਧ ਦਰਜ਼ ਕੀਤੇ ਪਰਚੇ ਖ਼ਿਲਾਫ਼ ਕੌਮੀ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਦੀ ਅਗਵਾਈ ਵਿੱਚ ਯੂਥ ਅਕਾਲੀ ਦਲ ਦੀ ਬੀਤੇ ਦਿਨ ਹੋਈ ਮੀਟਿੰਗ ਵਿੱਚ ਲਏ ਫੈਸਲੇ ਤਹਿਤ ਅੱਜ ਪੰਜਾਬ ਦੇ ਸਾਰੇ ਜਿਲਾ ਹੈਡਕੁਆਟਰਾਂ ਤੇ ਰੋਸ ਮਾਰਚ ਕੱਡੇ ਗਏ ਅਤੇ ਹੁਕਮਰਾਨ ਸਰਕਾਰ ਦੇ ਖ਼ਿਲਾਫ਼ ਪੁਤਲਾ ਫੂਕ ਕੇ ਜ਼ਬਰਦਸਤ ਵਿਰੋਧ ਪ੍ਰਦਰਸ਼ਨ ਕੀਤਾ ਗਿਆ ।

ਇਸ ਉਪਰਾਂਤ ਪੰਜਾਬ ਦੇ ਰਾਜਪਾਲ ਦੇ ਨਾਮ ਦਾ ਮੈਮੋਰੰਡਮ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੂੰ ਦਿੱਤਾ ਗਿਆ । ਇਸ ਵਿੱਚ ਮੰਗ ਕੀਤੀ ਗਈ ਕਿ ਮਜੀਠੀਆ ਤੇ ਦਰਜ ਕੀਤਾ ਪਰਚਾ ਰੱਦ ਕੀਤਾ ਜਾਵੇ ਅਤੇ ਇਸ ਗੈਰ ਕਾਨੂੰਨੀ ਤਰੀਕੇ ਨਾਲਸਰਕਾਰੀ ਤੰਤਰ ਦੀ ਵਰਤੋ ਕਰਨ ਦੀ ਮੌਜੂਦਾ ਕਾਂਗਰਸ ਸਰਕਾਰ , ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਅਫਸਰਾਂ ਦੀ ਇਨਕੁਆਰੀ ਕਰਕੇ ਇਨਾ ਖ਼ਿਲਾਫ਼ ਕਾਰਵਾਈ ਕੀਤੀ ਜਾਵੇ । ਇੰਨਾਂ ਵੱਲੋਂ ਇਹ ਕੇਸ ਵਿਧਾਨ ਸਭਾ ਦੀ ਹੋਣ ਜਾ ਰਹੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਹੈ। ਇਹ ਬਿਲਕੁਲ ਸਿਆਸਤ ਤੋਂ ਪ੍ਰੇਰਿਤ ਗਿਣੀ ਮਿੱਥੀ ਸਾਜ਼ਿਸ਼ ਹੈ । ਯੂਥ ਅਕਾਲੀ ਦਲ ਡਟ ਕੇ ਬਿਕਰਮ ਸਿੰਘ ਮਜੀਠੀਆ ਨਾਲ ਡੱਟ ਕੇ ਖੜਾ ਹੈ ਅਤੇ ਸਰਕਾਰ ਦੀ ਹਰ ਤਰੀਕੇ ਦੀ ਸਿਆਸੀ ਰੰਜਿਸ਼ਨ ਕਾਰਵਾਈ ਦਾ ਵਿਰੋਧ ਕਰੇਗਾ।

Share: