ਰਾਹੁਲ ਨੇ ਲੋਕ ਸਭਾ ’ਚ ਰੱਖੀ ਜਾਨ ਗੁਆਉਣ ਵਾਲੇ ਕਿਸਾਨਾਂ ਦੀ ਸੂਚੀ, ਕਿਹਾ- ਹੁਣ ਦਿਓ ਮੁਆਵਜ਼ਾ

ਰਾਹੁਲ ਨੇ ਲੋਕ ਸਭਾ ’ਚ ਰੱਖੀ ਜਾਨ ਗੁਆਉਣ ਵਾਲੇ ਕਿਸਾਨਾਂ ਦੀ ਸੂਚੀ, ਕਿਹਾ- ਹੁਣ ਦਿਓ ਮੁਆਵਜ਼ਾ

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਲੋਕ ਸਭਾ ਵਿਚ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦੀ ਮੰਗ ਕੀਤੀ ਅਤੇ ਕਿਹਾ ਕਿ ਸਰਕਾਰ ਇਨ੍ਹਾਂ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਤੇ ਉਨ੍ਹਾਂ ਦਾ ਬਣਦਾ ਹੱਕ ਦੇਵੇ।

ਰਾਹੁਲ ਗਾਂਧੀ ਨੇ ਲੋਕ ਸਭਾ ’ਚ ਤਕਰੀਬਨ 500 ਕਿਸਾਨਾਂ ਦੀ ਸੂਚੀ ਵੀ ਰੱਖੀ ਅਤੇ ਦਾਅਵਾ ਕੀਤਾ ਕਿ ਕਿਸਾਨ ਅੰਦੋਲਨ ਦੌਰਾਨ ਇਨ੍ਹਾਂ ਲੋਕਾਂ ਦੀ ਜਾਨ ਗਈ ਹੈ। ਉਨ੍ਹਾਂ ਕਿਹਾ, ‘ਸਾਰਾ ਦੇਸ਼ ਜਾਣਦਾ ਹੈ ਕਿ ਕਿਸਾਨ ਅੰਦੋਲਨ ਵਿੱਚ 700 ਦੇ ਕਰੀਬ ਕਿਸਾਨ ਸ਼ਹੀਦ ਹੋਏ ਸਨ।

30 ਨਵੰਬਰ ਨੂੰ ਖੇਤੀਬਾੜੀ ਮੰਤਰੀ ਨੂੰ ਸਵਾਲ (ਲੋਕ ਸਭਾ ਵਿੱਚ ਲਿਖਤੀ ਸਵਾਲ) ਪੁੱਛਿਆ ਗਿਆ ਸੀ ਕਿ ਕਿੰਨੇ ਕਿਸਾਨਾਂ ਦੀ ਮੌਤ ਹੋਈ ਹੈ। ਉਨ੍ਹਾਂ ਨੇ ਜਵਾਬ ਦਿੱਤਾ ਕਿ ਉਨ੍ਹਾਂ ਕੋਲ ਕੋਈ ਡਾਟਾ ਨਹੀਂ ਹੈ।’ ਸ੍ਰੀ ਗਾਂਧੀ ਨੇ ਕਿਹਾ,‘ ਅਸੀਂ ਇਨ੍ਹਾਂ ਕਿਸਾਨਾਂ ਬਾਰੇ ਪਤਾ ਲਗਾਇਆ ਹੈ।

ਪੰਜਾਬ ਸਰਕਾਰ ਨੇ ਸੂਬੇ ਦੇ ਕਰੀਬ 400 ਤੋਂ ਵੱਧ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਹੈ। ਮੈਂ ਇਨ੍ਹਾਂ ਕਿਸਾਨਾਂ ਦੀ ਸੂਚੀ ਅਤੇ ਹਰਿਆਣਾ ਦੇ ਕੁਝ ਕਿਸਾਨਾਂ ਦੀ ਸੂਚੀ ਦੇ ਰਿਹਾ ਹਾਂ, ਜਿਨ੍ਹਾਂ ਨੇ ਪ੍ਰਦਰਸ਼ਨ ਦੌਰਾਨ ਆਪਣੀਆਂ ਜਾਨਾਂ ਗਵਾਈਆਂ।

Share: