ਆਪ’ ਦਾ ਮਾਸਟਰ ਕਾਂਗਰਸ ‘ਚ ਸ਼ਾਮਲ, ਚੰਨੀ ਨੇ ਕੀਤਾ ਸਵਾਗਤ

ਆਪ’ ਦਾ ਮਾਸਟਰ ਕਾਂਗਰਸ ‘ਚ ਸ਼ਾਮਲ, ਚੰਨੀ ਨੇ ਕੀਤਾ ਸਵਾਗਤ

ਚੰਡੀਗੜ੍ਹ: ਪੰਜਾਬ ਚੋਣਾਂ 2022 (Punjab Election 2022) ਵਿੱਚ ਆਮ ਆਦਮੀ ਪਾਰਟੀ (AAM AADMY PARTY) ਨੂੰ ਲਗਾਤਾਰ ਇੱਕ ਤੋਂ ਇੱਕ ਝਟਕਾ ਲੱਗ ਰਿਹਾ ਹੈ। ਬੀਤੇ ਦਿਨ ਪਾਰਟੀ ਤੋਂ ਅਸਤੀਫਾ ਦੇਣ ਵਾਲੇ ਆਪ ਦੇ ਸਾਬਕਾ ਵਿਧਾਇਕ ਮਾਸਟਰ ਬਲਦੇਵ ਸਿੰਘ (Master Baldev Singh) ਸ਼ੁੱਕਰਵਾਰ ਕਾਂਗਰਸ (Congress Punjab) ਵਿੱਚ ਸ਼ਾਮਲ ਹੋ ਗਏ।

ਕਾਂਗਰਸ ਵਿੱਚ ਸ਼ਾਮਲ ਹੋਣ ‘ਤੇ ਉਨ੍ਹਾਂ ਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਭਰਵਾਂ ਸਵਾਗਤ ਕੀਤਾ। ਜ਼ਿਕਰਯੋਗ ਹੈ ਕਿ ਹੁਣ ਤੱਕ ਆਮ ਆਦਮੀ ਪਾਰਟੀ ਦੇ 7 ਵਿਧਾਇਕ ਪਾਰਟੀ ਨੂੰ ਛੱਡ ਚੁੱਕੇ ਹਨ।

ਦਸਣਾ ਬਣਦਾ ਹੈ ਕਿ ਜੈਤੋ ਤੋਂ ‘ਆਪ’ ਦੇ ਵਿਧਾਇਕ ਰਹੇ ਮਾਸਟਰ ਬਲਦੇਵ ਸਿੰਘ ਇਸਤੋਂ ਪਹਿਲਾਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ ਸੀ। ਉਨ੍ਹਾਂ ਨੇ ਇਸ ਸਬੰਧੀ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ‘ਆਪ’ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਦੱਸਿਆ ਕਿ ਉਹ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਰਹੇ ਹਨ।

ਜੇਕਰ ਆਮ ਆਦਮੀ ਪਾਰਟੀ ਵਿੱਚੋਂ ਅਸਤੀਫਾ ਦੇਣ ਵਾਲੇ 7 ਵਿਧਾਇਕਾਂ ਦੀ ਤਾਂ ਹੁਣ ਤੱਕ ਇਨ੍ਹਾਂ ਵਿੱਚ ਸੁਖਪਾਲ ਸਿੰਘ ਖਹਿਰਾ, ਜਗਦੇਵ ਸਿੰਘ ਕਮਾਲੂ, ਪਿਰਮਲ ਸਿੰਘ ਖਾਲਸਾ, ਰੁਪਿੰਦਰ ਰੂਬੀ, ਨਾਜਰ ਸਿੰਘ ਮਾਨਸ਼ਾਹੀਆ, ਜਗ੍ਹਾ ਜੱਸੋਵਾਲ ਅਤੇ ਹੁਣ ਮਾਸਟਰ ਬਲਦੇਵ ਸਿੰਘ ਕਾਂਗਰਸ ਸ਼ਾਮਿਲ ਹੋ ਗਏ ਹਨ।

Share: