ਚੰਡੀਗੜ੍ਹ ( ਬਿਊਰੋ) ਚੰਡੀਗੜ੍ਹ ਦੇ 9 ਕਾਊਂਟਿੰਗ ਹਾਲਾਂ ਵਿੱਚ 35 ਨਵੇਂ ਮਿਉਂਸਪਲ ਕੌਂਸਲਰ ਚੁਣਨ ਲਈ ਪਈਆਂ ਵੋਟਾਂ ਦੀ ਗਿਣਤੀ ਜਾਰੀ ਹੈ। ਚੰਡੀਗੜ੍ਹ ਨਗਰ ਨਿਗਮ ਚੋਣਾਂ ਦੇ ਨਤੀਜੇ ਤੇਜ਼ੀ ਨਾਲ ਆਉਣੇ ਸ਼ੁਰੂ ਹੋ ਗਏ ਹਨ। ਹੁਣ ਤੱਕ ਆਮ ਆਦਮੀ ਪਾਰਟੀ ਨੇ 8 ਸੀਟਾਂ ਜਿੱਤੀਆਂ ਹਨ। ਇਸ ਤੋਂ ਇਲਾਵਾ ਭਾਜਪਾ ਨੇ 5, ਕਾਂਗਰਸ ਨੇ 4 ਸੀਟਾਂ ਜਿੱਤੀਆਂ ਹਨ। ਆਮ ਆਦਮੀ ਪਾਰਟੀ ਚੋਣਾਂ ‘ਚ ਤੇਜ਼ੀ ਨਾਲ ਲੀਡ ਲੈ ਰਹੀ ਹੈ, ਜਦਕਿ ਭਾਜਪਾ ਅਤੇ ਕਾਂਗਰਸ ਨੂੰ ਵੱਡਾ ਝਟਕਾ ਲੱਗਦਾ ਨਜ਼ਰ ਆ ਰਿਹਾ ਹੈ।
ਭਾਜਪਾ ਦੇ ਸਾਬਕਾ ਮੇਅਰ ਅਤੇ ਮੌਜੂਦਾ ਮੇਅਰ ਹਾਰ ਗਏ ਹਨ। ਸਾਬਕਾ ਮੇਅਰ ਦੇਵੇਸ਼ ਮੌਦਗਿਲ ਵੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੋਂ ਹਾਰ ਗਏ ਸਨ ਜਦਕਿ ਮੌਜੂਦਾ ਮੇਅਰ ਰਵੀ ਕਾਂਤ ਵੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੋਂ ਹਾਰ ਗਏ ਸਨ।
ਵਾਰਡ 17 ਤੋਂ ਆਮ ਆਦਮੀ ਪਾਰਟੀ ਦੇ ਦਮਨਪ੍ਰੀਤ ਸਿੰਘ ਨੇ ਭਾਜਪਾ ਦੇ ਰਵੀਕਾਂਤ ਸ਼ਰਮਾ ਨੂੰ 828 ਵੋਟਾਂ ਨਾਲ ਹਰਾਇਆ। ਵਾਰਡ 21 ਤੋਂ ਆਮ ਆਦਮੀ ਪਾਰਟੀ ਦੇ ਜਸਬੀਰ ਸਿੰਘ ਜੇਤੂ ਰਹੇ ਹਨ। ਉਨ੍ਹਾਂ ਨੇ ਭਾਜਪਾ ਦੇ ਦੇਵੇਸ਼ ਮੋਦਗਿਲ ਨੂੰ 939 ਵੋਟਾਂ ਨਾਲ ਹਰਾਇਆ। ਵਾਰਡ 1 ਤੋਂ ਆਮ ਆਦਮੀ ਪਾਰਟੀ ਦੀ ਜਸਵਿੰਦਰ ਕੌਰ ਨੇ ਚੋਣ ਜਿੱਤੀ ਹੈ। ਉਨ੍ਹਾਂ ਨੂੰ 3319 ਵੋਟਾਂ ਮਿਲੀਆਂ। ਉਨ੍ਹਾਂ ਨੇ ਭਾਜਪਾ ਦੀ ਮਨਜੀਤ ਕੌਰ ਨੂੰ 1009 ਵੋਟਾਂ ਨਾਲ ਹਰਾਇਆ। ਕਾਂਗਰਸ ਦੀ ਮੋਨਿਕਾ ਨੂੰ 2,200 ਵੋਟਾਂ ਮਿਲੀਆਂ। ਵਾਰਡ 25 ਤੋਂ ਆਮ ਆਦਮੀ ਪਾਰਟੀ ਦੇ ਯੋਗੇਸ਼ ਢੀਂਗਰਾ ਨੇ ਭਾਜਪਾ ਦੇ ਵਿਜੇ ਕੌਸ਼ਲ ਰਾਣਾ ਨੂੰ 315 ਵੋਟਾਂ ਨਾਲ ਹਰਾਇਆ। ਵਾਰਡ ਨੰਬਰ 29 ਤੋਂ ‘ਆਪ’ ਪਾਰਟੀ ਜੇਤੂ ਰਹੀ
ਵਾਰਡ 33 ਤੋਂ ਭਾਜਪਾ ਦੇ ਕੰਵਰਜੀਤ ਸਿੰਘ ਨੇ ਕਾਂਗਰਸ ਦੇ ਵਿਜੇ ਸਿੰਘ ਰਾਣਾ ਨੂੰ 742 ਵੋਟਾਂ ਨਾਲ ਹਰਾਇਆ।ਵਾਰਡ ਨੰ: ਤੋਂ ਭਾਜਪਾ ਦੀ ਬਿਮਲਾ ਦੂਬੇ ਨੇ ਆਜ਼ਾਦ ਮਨਪ੍ਰੀਤ ਕੌਰ ਨੂੰ 1795 ਵੋਟਾਂ ਨਾਲ ਹਰਾਇਆ। ਵਾਰਡ ਨੰਬਰ 14 ਤੋਂ ਭਾਜਪਾ ਦੀ ਜਿੱਤ
ਵਾਰਡ 5 ਵਿੱਚ ਕਾਂਗਰਸ ਦੀ ਦਰਸ਼ਨਾ ਨੇ ਭਾਜਪਾ ਦੀ ਨੀਤਿਕਾ ਗੁਪਤਾ ਨੂੰ 2737 ਵੋਟਾਂ ਦੇ ਫਰਕ ਨਾਲ ਹਰਾਇਆ। ਵਾਰਡ 13 ਤੋਂ ਕਾਂਗਰਸ ਦੇ ਸਚਿਨ ਗਾਲਵ ਨੇ ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਚੰਦਰਮੁਖੀ ਸ਼ਰਮਾ ਨੂੰ 285 ਵੋਟਾਂ ਨਾਲ ਹਰਾਇਆ।
ਮੌਜੂਦਾ ਮਿਉਂਸਪਲ ਬਾਡੀ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਕੋਲ ਬਹੁਮਤ ਹੈ।
ਗਿਣਤੀ ਨੂੰ ਸੁਚਾਰੂ ਅਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੁਰੱਖਿਆ ਅਤੇ ਪ੍ਰਸ਼ਾਸਨਿਕ ਪ੍ਰਬੰਧ ਕੀਤੇ ਗਏ ਹਨ। ਸਾਰੇ ਨੌਂ ਗਿਣਤੀ ਕੇਂਦਰਾਂ ‘ਤੇ ਸੁਰੱਖਿਆ ਦੇ ਸਾਰੇ ਪ੍ਰਬੰਧ ਹਨ। ਹਰੇਕ ਗਿਣਤੀ ਕੇਂਦਰ ‘ਤੇ, ਛੇ ਟੇਬਲ ਹਨ, ਜਿਨ੍ਹਾਂ ‘ਤੇ ਹਰੇਕ ‘ਤੇ ਇਕ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈਵੀਐਮ) ਹੈ। ਹਰੇਕ ਉਮੀਦਵਾਰ ਦੇ ਇੱਕ ਏਜੰਟ ਨੂੰ ਉੱਥੇ ਜਾਣ ਦੀ ਇਜਾਜ਼ਤ ਹੈ।