ਪਟਿਆਲਾ: ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸੂਬੇ ਦੀਆਂ ਜੇਲ੍ਹਾਂ ‘ਚ ਬੰਦੀਆਂ ਨੂੰ ਸੁਧਾਰਨ ਹਿੱਤ ਤਿੰਨ ਅਹਿਮ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਨੇ ਬੰਦੀਆਂ ਲਈ ਸਜ਼ਾ ਮੁਆਫ਼ੀ ਦੇਣ ਦਾ ਫੈਸਲਾ ਕੀਤਾ ਹੈ, ਜਿਸ ਨੂੰ ਬਹੁਤ ਜਲਦ ਪ੍ਰਵਾਨਗੀ ਮਿਲ ਜਾਵੇਗੀ।
ਸ. ਰੰਧਾਵਾ, ਅੱਜ ਪਟਿਆਲਾ ਦੀ ਕੇਂਦਰੀ ਜੇਲ੍ਹ ਵਿਖੇ ਪੰਜਾਬ ਸਰਕਾਰ ਵੱਲੋਂ ਰਾਜ ਦੀਆਂ ਜੇਲ੍ਹਾਂ ਦੇ ਬੰਦੀਆਂ ਨੂੰ ਖੇਡ ਭਾਵਨਾ ਰਾਹੀਂ ਇੱਕ ਚੰਗੇ ਨਾਗਰਿਕ ਬਣਨ ਦਾ ਮੌਕਾ ਪ੍ਰਦਾਨ ਕਰਨ ਲਈ ਕਰਵਾਈਆਂ ਗਈਆਂ ਤੀਜੀਆਂ ‘ਪੰਜਾਬ ਜੇਲ ਉਲੰਪਿਕ-2021’ ਖੇਡਾਂ ਦੀ ਸਮਾਪਤੀ ਮੌਕੇ, ਜੇਤੂ ਬੰਦੀ ਖਿਡਾਰੀਆਂ ਨੂੰ ਸਨਮਾਨਤ ਕਰਨ ਪੁੱਜੇ ਹੋਏ ਸਨ। ਇਨ੍ਹਾਂ ਖੇਡਾਂ ‘ਚ ਪਟਿਆਲਾ ਕੇਂਦਰੀ ਜੇਲ ਓਵਰਆਲ ਜੇਤੂ ਰਹੀ।