ਦੇਸ਼ ਭਰ ਵਿਚ ਕੋਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ (Coronavirus Omicron Case) ਵਧ ਰਹੀ ਹੈ। ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦਰਮਿਆਨ ਪੰਜਾਬ ਸਰਕਾਰ ਟੀਕਾਕਰਨ ਨੂੰ ਲੈ ਕੇ ਸਖ਼ਤ ਹੋ ਗਈ ਹੈ।
ਸਰਕਾਰ ਨੇ ਸਾਰੇ ਕਰਮਚਾਰੀਆਂ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਹ ਟੀਕਾ ਨਹੀਂ ਲਗਾਉਂਦੇ ਤਾਂ ਉਨ੍ਹਾਂ ਨੂੰ ਤਨਖਾਹ ਨਾ ਦਿੱਤੀ ਜਾਵੇ। ਪੰਜਾਬ ਸਰਕਾਰ ਨੇ ਸਾਰੇ ਮੁਲਾਜ਼ਮਾਂ ਨੂੰ ਟੀਕਾ ਲਗਵਾਉਣ ਦੇ ਹੁਕਮ ਜਾਰੀ ਕਰ ਦਿੱਤੇ ਹਨ। ਸਰਕਾਰ ਦੇ ਵਿੱਤ ਵਿਭਾਗ ਵੱਲੋਂ ਸਾਰੇ ਸਰਕਾਰੀ ਵਿਭਾਗਾਂ ਨੂੰ ਹੁਕਮ ਜਾਰੀ ਕਰ ਦਿੱਤੇ ਗਏ ਹਨ।
ਇਸ ਹੁਕਮ ਵਿੱਚ ਕਿਹਾ ਗਿਆ ਹੈ ਕਿ ਟੀਕਾ ਨਾ ਲਗਵਾਉਣ ਵਾਲੇ ਸਰਕਾਰੀ ਮੁਲਾਜ਼ਮ ਨੂੰ ਤਨਖਾਹ ਨਹੀਂ ਦਿੱਤੀ ਜਾਵੇਗੀ। ਹੁਕਮਾਂ ‘ਚ ਕਿਹਾ ਗਿਆ ਹੈ ਕਿ ਜਿਸ ਕਰਮਚਾਰੀ ਦਾ ਟੀਕਾਕਰਨ ਹੋ ਗਿਆ ਹੈ, ਉਸ ਨੂੰ ਇਸ ਦੀ ਜਾਣਕਾਰੀ iHRMS portal ‘ਤੇ ਦੇਣੀ ਪਵੇਗੀ।