ਨਵੀਂ ਦਿਲੀ- ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਸੰਸਦ ਨੂੰ ਦੱਸਿਆ ਕਿ ਸਾਲ 2016 ਤੋਂ 2020 ਤੱਕ ਕੁੱਲ 4177 ਲੋਕਾਂ ਨੂੰ ਭਾਰਤੀ ਨਾਗਰਿਕਤਾ ਦਿੱਤੀ ਗਈ ਹੈ, ਜਦੋਂ ਕਿ ਭਾਰਤੀ ਨਾਗਰਿਕਤਾ ਲੈਣ ਲਈ 10,635 ਅਰਜ਼ੀਆਂ ਅਜੇ ਵੀ ਪੈਂਡਿੰਗ ਹਨ। ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਰਾਜ ਸਭਾ ਵਿੱਚ ਪੁੱਛੇ ਇੱਕ ਸਵਾਲ ਦੇ ਜਵਾਬ ਵਿੱਚ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ 14 ਦਸੰਬਰ, 2021 ਤੱਕ ਲਗਭਗ 7,306 ਪਾਕਿਸਤਾਨੀ ਨਾਗਰਿਕਾਂ ਨੇ ਭਾਰਤੀ ਨਾਗਰਿਕਤਾ ਲਈ ਅਰਜ਼ੀ ਦਿੱਤੀ ਹੈ। ਕੇਂਦਰੀ ਗ੍ਰਹਿ ਮੰਤਰਾਲੇ ਦੁਆਰਾ ਪ੍ਰਦਾਨ ਕੀਤੇ ਗਏ ਅੰਕੜਿਆਂ ਅਨੁਸਾਰ, ਨਿਰਧਾਰਤ ਮਿਤੀ ਤੱਕ ਭਾਰਤੀ ਨਾਗਰਿਕਤਾ ਲਈ ਪ੍ਰਾਪਤ ਹੋਈਆਂ 10,635 ਅਰਜ਼ੀਆਂ ਵਿੱਚੋਂ ਲਗਭਗ 70 ਪ੍ਰਤੀਸ਼ਤ ਪਾਕਿਸਤਾਨੀ ਨਾਗਰਿਕਾਂ ਦੀ ਹੈ।
ਸਾਲ 2016 ਤੋਂ 2020 ਦੌਰਾਨ ਜਿਨ੍ਹਾਂ ਲੋਕਾਂ ਨੂੰ ਭਾਰਤੀ ਨਾਗਰਿਕਤਾ ਦਿੱਤੀ ਗਈ ਸੀ, ਉਨ੍ਹਾਂ ਦਾ ਵੇਰਵਾ ਦਿੰਦਿਆਂ ਕੇਂਦਰੀ ਗ੍ਰਹਿ ਰਾਜ ਮੰਤਰੀ ਨੇ ਦੱਸਿਆ ਕਿ ਸਾਲ 2016 ਵਿੱਚ 1106, 2017 ਵਿੱਚ 817, 2018 ਵਿੱਚ 628, 2019 ਵਿੱਚ 987 ਅਤੇ 202 ਵਿੱਚ 639 ਵਿਅਕਤੀਆਂ ਨੂੰ ਭਾਰਤੀ ਨਾਗਰਿਕਤਾ ਦਿੱਤੀ ਗਈ ਸੀ। ਨੂੰ ਭਾਰਤੀ ਨਾਗਰਿਕਤਾ ਦਿੱਤੀ ਗਈ ਹੈ। ਇਸ ਦੌਰਾਨ ਹੁਣ ਤੱਕ 4177 ਲੋਕਾਂ ਨੂੰ ਭਾਰਤੀ ਨਾਗਰਿਕਤਾ ਦਿੱਤੀ ਜਾ ਚੁੱਕੀ ਹੈ। ਕੇਂਦਰੀ ਮੰਤਰੀ ਨੇ ਇਸ ਗੱਲ ਦਾ ਕੋਈ ਵੇਰਵਾ ਨਹੀਂ ਦਿੱਤਾ ਕਿ ਸਾਲ 2021 ਵਿੱਚ ਕਿੰਨੇ ਲੋਕਾਂ ਨੂੰ ਭਾਰਤੀ ਨਾਗਰਿਕਤਾ ਦਿੱਤੀ ਗਈ।
ਭਾਰਤੀ ਨਾਗਰਿਕਤਾ ਨਾਲ ਸਬੰਧਤ ਬਕਾਇਆ ਅਰਜ਼ੀਆਂ ਬਾਰੇ ਪੁੱਛੇ ਜਾਣ ‘ਤੇ, ਰਾਏ ਨੇ ਕਿਹਾ ਕਿ 14 ਦਸੰਬਰ, 2021 ਤੱਕ, ਕੁੱਲ 10,635 ਅਰਜ਼ੀਆਂ ਪੈਂਡਿੰਗ ਹਨ। ਉਨ੍ਹਾਂ ਮੁਤਾਬਕ ਪਾਕਿਸਤਾਨ ਤੋਂ ਸਭ ਤੋਂ ਵੱਧ 7306 ਅਰਜ਼ੀਆਂ ਪੈਂਡਿੰਗ ਹਨ। ਇਸ ਤੋਂ ਬਾਅਦ ਅਫਗਾਨਿਸਤਾਨ ਦੀਆਂ 1152 ਅਰਜ਼ੀਆਂ ਪੈਂਡਿੰਗ ਹਨ। 428 ਅਰਜ਼ੀਆਂ ਉਨ੍ਹਾਂ ਲੋਕਾਂ ਦੀਆਂ ਹਨ ਜੋ ਰਾਜ ਰਹਿਤ ਹਨ।