ਫਿਰੋਜ਼ਪੁਰ/ਚੰਡੀਗੜ੍ਹ: ਕੋਰੋਨਾ ਦੀ ਤੀਜੀ ਲਹਿਰ ਆਪਣੇ ਪੈਰ ਪਸਾਰਦੀ ਜਾ ਰਹੀ ਹੈ। ਭਾਰਤ ਵਿੱਚ ਕੋਰੋਨਾ ਦੇ ਨਵੇਂ ਰੂਪ ਓਮੀਕ੍ਰੋਨ ਦੇ ਰੋਜ਼ ਕੇੇਸ ਆਉਣੇ ਸ਼ੁਰੂ ਹੋ ਗਏ ਹਨ। ਪੰਜਾਬ ਦੇ ਸਰਕਾਰੀ ਸਕੂਲ ਦੇ 4 ਮਰੀਜ਼ ਹੋਰ ਕੋਰੋਨਾ ਦੇ ਨਵੇਂ ਰੂਪ ਤੋਂ ਪੌਜ਼ੀਟਿਵ ਪਾਏ ਗਏ ਹਨ। ਸਕੂਲ ਨੂੰ ਬੰਦ ਕਰ ਦਿੱਤਾ ਗਿਆ ਹੈ। ਹੁਣ ਤੱਕ ਇਹ ਪੰਜਾਬ ਦਾ 5ਵਾਂ ਸਕੂਲ ਹੈ, ਜਿਹੜਾ ਕੋਰੋਨਾ ਕਾਰਨ ਬੰਦ ਹੋ ਗਿਆ।
ਜ਼ਿਕਰਯੋਗ ਹੈ ਕਿ ਬੀਤੇ ਦਿਨੀ 4 ਦਸੰਬਰ ਨੂੰ ਵੀ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱਸੋਆਣੇ ਦੇ 9 ਵਿਦਿਆਰਥੀਆਂ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ ਸੀ।
ਹਾਲਾਂਕਿ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਅਤੇ ਸਿਹਤ ਮੰਤਰੀ ਵੱਲੋਂ ਕੋਰੋਨਾ ਦੀ ਤੀਜੀ ਲਹਿਰ ਦੇ ਮੱਦੇਨਜ਼ਰ ਹਰ ਹੀਲਾ ਵਰਤਿਆ ਜਾ ਰਿਹਾ ਹੈ, ਪਰ ਫਿਰ ਵੀ ਲੋਕਾਂ ਵਿੱਚ ਸਹਿਮ ਪਾਇਆ ਜਾ ਰਿਹਾ ਹੈ।
ਹੁਣ ਫਿਰ ਜ਼ਿਲ੍ਹੇ ਦੇ ਸਰਕਾਰੀ ਸਕੂਲ ਦੇ 4 ਵਿਦਿਆਰਥੀਆਂ ਦੇ ਕੋਰੋਨਾ ਪੌਜ਼ੀਟਿਵ ਪਾਏ ਜਾਣ ਕਾਰਨ ਵਿਦਿਆਰਥੀਆਂ ਤੇ ਮਾਪਿਆਂ ‘ਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ।