ਪਟਿਆਲਾ: ਅੱਜ ਪੁਲਿਸ ਲਾਈਨ ਪਟਿਆਲਾ ਦੇ ਵਿੱਚ ਹਰਚਰਨ ਸਿੰਘ ਭੁੱਲਰ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਪਟਿਆਲਾ ਨੇ ਪ੍ਰੈਸ ਕਾਨਫਰੰਸ ਰਾਂਹੀ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਵਾਪਰੀਆਂ ਘਟਨਾਵਾਂ ਅਤੇ ਅਗਾਮੀ ਚੋਣਾਂ ਦੇ ਮੱਦੇਨਜਰ ਮਾੜੇ ਅਨਸਰਾਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਪਟਿਆਲਾ ਪੁਲਿਸ ਨੂੰ ਉਸ ਸਮੇਂ ਕਾਮਯਾਬੀ ਮਿਲੀ, ਜਦੋ ਮਿਤੀ 26.12.2021 ਨੂੰ ਵੱਖ ਵੱਖ ਧਾਰਮਿਕ ਸਥਾਨਾਂ ਅਤੇ ਹੋਰ ਸਰਵਜਨਕ ਥਾਵਾਂ ਤੇ ਜਾ ਕੇ ਭੋਲੇ ਭਾਲੇ ਲੋਕਾਂ ਨੂੰ ਖਾਲਿਸਤਾਨ ਬਣਾਉਣ ਲਈ ਰੈਫਰੈਂਡਮ ਕਰਾਉਣ ਲਈ ਵੋਟਿੰਗ ਲਈ ਉਕਸਾ ਕੇ ਵੋਟਿੰਗ ਲਈ ਰਜਿਸਟ੍ਰੇਸ਼ਨ ਫਾਰਮ ਵੰਡ ਰਹੇ ਦੋ ਵਿਅਕਤੀਆਂ ਨੂੰ ਸਮੇਤ ਇੱਕ ਔਰਤ ਦੇ ਭਾਰੀ ਮਾਤਰਾ ਵਿੱਚ ਖਾਲਿਸਤਾਨ ਪੱਖੀ ਅਤੇ ਭਾਰਤ ਵਿਰੋਧੀ ਸਮੱਗਰੀ ਸਮੇਤ ਕਾਬੂ ਕੀਤਾ ਗਿਆ ਹੈ।
ਭੁੱਲਰ ਨੇ ਇਸ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੀ ਗੁਰਬੰਸ ਸਿੰਘ ਐੱਸ ਪੀ.ਪੀ. ਐਸ. ਉਪ ਕਪਤਾਨ ਪੁਲਿਸ, ਸਰਕਲ ਰਾਜਪੁਰਾ ਦੀ ਅਗਵਾਈ ਹੇਠ ਇੰਸਪੈਕਟਰ ਤੇਜਿੰਦਰ ਸਿੰਘ ਮੁੱਖ ਅਫਸਰ ਥਾਣਾ ਬਹੁਤ ਵੱਲੋਂ ਸਮੇਤ ਪੁਲਿਸ ਪਾਰਟੀ ਨੇੜੇ ਬੰਨੇ ਮਾਈ ਮੰਦਿਰ ਮੇਨ ਰੋਡ ਬਠਿੰਡ ਨੇੜੇ ਮੌਜੂਦ ਸੀ ਤਾਂ ਇਤਲਾਹ ਮਿਲੀ ਕਿ 1) ਜਗਮੀਤ ਸਿੰਘ ਪੁੱਤਰ ਕੁਲਦੀਪ ਸਿੰਘ ਪੁੱਤਰ ਅਰਜਨ ਸਿੰਘ ਵਾਸੀ ਪਿੰਡ ਦਰਗਾਪੁਰ ਜਿਲ੍ਹਾ ਗੁਰਦਾਸਪੁਰ ਹਾਲ ਅਬਾਦ ਫਲੈਟ ਨੰਬਰ 1820/5 ਬਲਾਕ ਨੰਬਰ 05 ਹਾਊਸਫੈਡ ਸੋਸਾਇਟੀ ਬਠਿੰਡਾ 2) ਰਵਿੰਦਰ ਸਿੰਘ ਪੁੱਤਰ ਨਿਰਭੈ ਸਿੰਘ ਵਾਸੀ ਪਿੰਡ ਜੱਸੜਾ ਥਾਣਾ ਮੰਡੀ ਗੋਬਿੰਦਗੜ੍ਹ ਜਿਲਾ ਫਤਿਹਗੜ੍ਹ ਸਾਹਿਬ ਖਾਲਿਸਤਾਨ ਦੇ ਹੱਕ ਵਿੱਚ ਪ੍ਰਚਾਰ ਕਰ ਰਹੇ ਹਨ।