ਪੰਜਾਬ, ਹਰਿਆਣਾ ਸਮੇਤ ਦੇਸ਼ ਦੇ ਕਈ ਸੂਬਿਆਂ ‘ਚ ਮੀਂਹ, ਪਹਾੜਾਂ ‘ਚ ਬਰਫਬਾਰੀ ਦਾ ਅਲਰਟ ਜਾਰੀ

ਪੰਜਾਬ, ਹਰਿਆਣਾ ਸਮੇਤ ਦੇਸ਼ ਦੇ ਕਈ ਸੂਬਿਆਂ ‘ਚ ਮੀਂਹ, ਪਹਾੜਾਂ ‘ਚ ਬਰਫਬਾਰੀ ਦਾ ਅਲਰਟ ਜਾਰੀ

ਵੀਰਵਾਰ ਨੂੰ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਹਿਮਾਚਲ, ਕਸ਼ਮੀਰ ਅਤੇ ਉੱਤਰਾਖੰਡ ਦੇ ਉਚਾਈ ਵਾਲੇ ਇਲਾਕਿਆਂ ‘ਚ ਵੀ ਬਰਫ਼ਬਾਰੀ ਹੋ ਸਕਦੀ ਹੈ। ਹਿਮਾਚਲ ਦੇ ਮਨਾਲੀ ਸਮੇਤ ਆਸਪਾਸ ਦੇ ਇਲਾਕਿਆਂ ‘ਚ ਮੌਸਮ ਨੇ ਕਰਵਟ ਲੈ ਲਈ ਹੈ। ਘਾਟੀ ਵਿੱਚ ਮੀਂਹ ਅਤੇ ਬਰਫ਼ਬਾਰੀ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। ਬੁੱਧਵਾਰ ਦੇਰ ਰਾਤ ਮਨਾਲੀ ਦੇ ਉੱਪਰੀ ਇਲਾਕਿਆਂ ‘ਚ ਤਾਜ਼ਾ ਬਰਫਬਾਰੀ ਹੋਈ ਹੈ। ਇਸ ਦੇ ਨਾਲ ਹੀ ਲਾਹੌਲ-ਸਪੀਤੀ ਦੇ ਦਾਰਚਾ ‘ਚ ਬਰਫਬਾਰੀ ਦਾ ਦੌਰ ਸ਼ੁਰੂ ਹੋ ਗਿਆ ਹੈ। ਮੌਸਮ ਵਿੱਚ ਬਦਲਾਅ ਕਾਰਨ ਘਾਟੀ ਦਾ ਤਾਪਮਾਨ ਡਿੱਗ ਰਿਹਾ ਹੈ।

ਮੌਸਮ ਵਿਭਾਗ ਨੇ ਕਿਹਾ ਕਿ ਪੰਜਾਬ, ਹਰਿਆਣਾ ਅਤੇ ਪੱਛਮੀ ਰਾਜਸਥਾਨ ਵਿੱਚ ਆਮ ਔਸਤ ਤਾਪਮਾਨ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ‘ਚ ਵੀ ਬਰਫ਼ਬਾਰੀ ਹੋ ਸਕਦੀ ਹੈ। 2 ਦਸੰਬਰ ਨੂੰ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਗਰਜ/ਬਿਜਲੀ ਚਮਕਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।ਬਰਫਬਾਰੀ ਦੀ ਸੰਭਾਵਨਾਮੌਸਮ ਵਿਭਾਗ ਮੁਤਾਬਕ ਉੱਤਰੀ ਭਾਰਤ ਦੇ ਉੱਚਾਈ ਵਾਲੇ ਇਲਾਕਿਆਂ ‘ਚ ਬਰਫਬਾਰੀ ਹੋ ਸਕਦੀ ਹੈ। ਵਿਭਾਗ ਨੇ ਕਿਹਾ ਕਿ 1 ਤੋਂ 3 ਦਸੰਬਰ ਦਰਮਿਆਨ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ, ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਬਾਰਿਸ਼ ਅਤੇ ਬਰਫਬਾਰੀ ਹੋ ਸਕਦੀ ਹੈ। ਮੀਂਹ ਅਤੇ ਬਰਫ਼ਬਾਰੀ ਕਾਰਨ ਠੰਢ ਵਧੇਗੀਦੇਸ਼ ਦੇ ਕਈ ਸੂਬਿਆਂ ‘ਚ ਬਾਰਿਸ਼ ਅਤੇ ਬਰਫਬਾਰੀ ਦਾ ਠੰਢ ‘ਤੇ ਕਾਫੀ ਅਸਰ ਪਵੇਗਾ। ਆਉਣ ਵਾਲੇ ਦਿਨਾਂ ‘ਚ ਠੰਡ ‘ਚ ਤੇਜ਼ੀ ਨਾਲ ਵਾਧਾ ਹੋਣ ਦੀ ਸੰਭਾਵਨਾ ਹੈ।

ਇਸ ਤੋਂ ਇਲਾਵਾ ਉੱਤਰ ਪ੍ਰਦੇਸ਼, ਹਰਿਆਣਾ, ਰਾਜਸਥਾਨ ਸਮੇਤ ਕਈ ਹੋਰ ਸੂਬਿਆਂ ਵਿੱਚ ਵੀ ਧੁੰਦ ਦੇਖਣ ਨੂੰ ਮਿਲੀ ਹੈ।3 ਅਤੇ 4 ਦਸੰਬਰ ਨੂੰ ਉੱਤਰੀ ਤੱਟੀ ਆਂਧਰਾ ਪ੍ਰਦੇਸ਼, 3 ਦਸੰਬਰ ਤੋਂ 5 ਦਸੰਬਰ ਦੇ ਦੌਰਾਨ ਤੱਟਵਰਤੀ ਉੜੀਸਾ ਅਤੇ 4 ਤੋਂ 5 ਦਸੰਬਰ ਦੇ ਦੌਰਾਨ ਗੰਗਾ ਪੱਛਮੀ ਬੰਗਾਲ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ 4 ਦਸੰਬਰ ਨੂੰ ਤੱਟਵਰਤੀ ਉੜੀਸਾ ‘ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

Share: