ਘਨੌਰ : ਟਰਾਂਸਪੋਰਟ ਮੰਤਰੀ (Transport Minister Punjab) ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Warring) ਨੇ ਇਲਾਕਾ ਨਿਵਾਸੀਆਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਅੱਜ 83.50 ਲੱਖ ਰੁਪਏ ਦੀ ਲਾਗਤ ਨਾਲ ਘਨੌਰ ਬੱਸ (Ghnaur Bus Stand) ਅੱਡੇ ਦੇ ਨਵੀਨੀਕਰਨ ਕਾਰਜਾਂ ਦੀ ਸ਼ੁਰੂਆਤ ਕੀਤੀ।
ਟਰਾਂਸਪੋਰਟ ਮੰਤਰੀ ਨੇ ਇਸ ਬੱਸ ਅੱਡੇ ਦੇ ਕੰਮ ਨੂੰ ਇੱਕ ਮਹੀਨੇ ਦੇ ਰਿਕਾਰਡ ਸਮੇਂ ਦੇ ਅੰਦਰ-ਅੰਦਰ ਮੁਕੰਮਲ ਕਰਨ ਲਈ ਵਿਭਾਗ ਨੂੰ ਨਿਰਦੇਸ਼ ਦਿੰਦਿਆਂ ਵੜਿੰਗ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਲਈ ਫੰਡ ਪਹਿਲਾਂ ਹੀ ਜਾਰੀ ਕਰ ਦਿੱਤੇ ਸਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕ ਜਲਦੀ ਤੋਂ ਜਲਦੀ ਇਨ੍ਹਾਂ ਸਹੂਲਤਾਂ ਦੀ ਵਰਤੋਂ ਕਰ ਸਕਣ। ਉਨ੍ਹਾਂ ਦੇ ਨਾਲ ਹਲਕੇ ਦੇ ਵਿਧਾਇਕ ਮਦਨ ਲਾਲ ਜਲਾਲਪੁਰ (Madan Lal Jalalpur) ਅਤੇ ਪੀ.ਐਸ.ਪੀ.ਸੀ.ਐਲ (PSPCL) ਦੇ ਨਵ ਨਿਯੁਕਤ ਡਾਇਰੈਕਟਰ ਗਗਨਦੀਪ ਸਿੰਘ (Gagandeep Singh Jalalpur) ਜੌਲੀ ਜਲਾਲਪੁਰ ਵੀ ਮੌਜੂਦ ਸਨ।
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਵੜਿੰਗ ਨੇ ਕਿਹਾ ਕਿ ਵਿਭਾਗ ਦੀ ਵਾਗਡੋਰ ਸੰਭਾਲਣ ਤੋਂ ਬਾਅਦ ਇਹ ਪ੍ਰਾਜੈਕਟ ਉਨ੍ਹਾਂ ਦੀ ਤਰਜੀਹੀ ਸੂਚੀ ਵਿੱਚ ਸੀ ਅਤੇ ਉਨ੍ਹਾਂ ਨੇ ਵਿਭਾਗ ਨੂੰ ਲੋੜੀਂਦੇ ਫੰਡਾਂ ਦੀ ਅਗਾਊਂ ਮਨਜ਼ੂਰੀ ਦੇਣ ਤੋਂ ਬਾਅਦ ਕੰਮ ਸ਼ੁਰੂ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਸੀ।