ਚੋਣ ਰੈਲੀਆਂ ਅਤੇ ਨੁੱਕੜ ਮੀਟਿੰਗ ਲਈ ਅਕਾਲੀ ਦਲ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ

ਚੋਣ ਰੈਲੀਆਂ ਅਤੇ ਨੁੱਕੜ ਮੀਟਿੰਗ ਲਈ ਅਕਾਲੀ ਦਲ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ

ਚੰਡੀਗੜ੍ਹ: Punjab Election 2022: ਪੰਜਾਬ ਚੋਣਾਂ ਵਿੱਚ ਪ੍ਰਚਾਰ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (Akali Dal) ਨੇ ਚੋਣ ਕਮਿਸ਼ਨ (Election Commission) ਨੂੰ ਇੱਕ ਪੱਤਰ ਲਿਖਿਆ ਹੈ। ਅਕਾਲੀ ਦਲ ਨੇ ਭਾਰਤ ਦੇ ਚੋਣ ਕਮਿਸ਼ਨ (ECI) ਨੂੰ ਪੱਤਰ ਵਿੱਚ ਚੋਣ ਰੈਲੀਆਂ (Election Rally) ਅਤੇ ਨੁੱਕੜ ਮੀਟਿੰਗਾਂ ‘ਤੇ ਪਾਬੰਦੀ ਉਪਰ ਆਪਣੇ ਫੈਸਲੇ ‘ਤੇ ਮੁੜ ਵਿਚਾਰ ਕਰਨ ਲਈ ਕਿਹਾ ਹੈ।

ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਵੱਲੋਂ ਟਵਿੱਟਰ ‘ਤੇ ਪੱਤਰ ਦੀ ਕਾਪੀ ਪੋਸਟ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੱਤਰ ਰਾਹੀਂ ਅਕਾਲੀ ਦਲ ਨੇ ਮੰਗ ਕੀਤੀ ਕਿ ਉਮੀਦਵਾਰਾਂ ਲਈ ਸਮਾਜ ਦੇ ਸਾਰੇ ਵਰਗਾਂ ਤੱਕ ਪਹੁੰਚਣ ਲਈ ਛੋਟੀਆਂ ਮੀਟਿੰਗਾਂ ਜ਼ਰੂਰੀ ਹਨ।

Share: