Assembly Election Dates: ਭਾਰਤ ਦੇ ਚੋਣ ਕਮਿਸ਼ਨ ਨੇ ਪੰਜ ਸੂਬਿਆਂ ਵਿਚ ਵਿਧਾਨ ਸਭਾ ਚੋਣਾਂ 2022 ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ।
ਗੋਆ, ਪੰਜਾਬ, ਮਣੀਪੁਰ, ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ਵਿੱਚ ਚੋਣ ਤਰੀਕਾਂ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਇਨ੍ਹਾਂ ਸੂਬਿਆਂ ਵਿਚ ਚੋਣ ਜਾਬਜ਼ਾ ਲਾਗੂ ਹੋ ਗਿਆ ਹੈ। ਪੰਜ ਰਾਜਾਂ ਵਿਚ ਵੱਖ-ਵੱਖ ਪੜਾਵਾਂ ਵਿਚ ਚੋਣਾਂ ਹੋਣਗੀਆਂ।
ਪਹਿਲੇ ਪੜਾਅ ਵਜੋਂ ਉਤਰ ਪ੍ਰਦੇਸ਼ ਚੋਣਾਂ ਲਈ ਵੋਟਾਂ 10 ਫਰਵਰੀ ਨੂੰ ਪੈਣਗੀਆਂ। ਪੰਜਾਬ ਵਿਚ 14 ਫਰਵਰੀ ਨੂੰ ਇਕੋ ਗੇੜ ਵਿਚ ਵੋਟਾਂ ਪੈਣਗੀਆਂ। ਉਤਰ ਪ੍ਰਦੇਸ਼ ਵਿਚ 7 ਪੜਾਵਾਂ ਵਿੱਚ ਚੋਣਾਂ ਹੋਣਗੀਆਂ। 10 ਫਰਵਰੀ ਨੂੰ ਪਹਿਲੇ ਪੜਾਅ ਦੀ ਪੋਲਿੰਗ ਤੇ 10 ਮਾਰਚ ਨੂੰ ਨਤੀਜੇ ਆਉਣਗੇ।
ਪੰਜਾਬ ਵਿੱਚ 21 ਜਨਵਰੀ ਤੋਂ ਨਾਮਜ਼ਦਗੀ ਸ਼ੁਰੂ ਹੋਵੇਗੀ। ਨਾਮਜ਼ਦਗੀ ਦੀ ਆਖਰੀ ਮਿਤੀ 28 ਜਨਵਰੀ ਤੇ
ਪੜਤਾਲ 29 ਜਨਵਰੀ ਨੂੰ ਹੋਵੇਗੀ। 14 ਫਰਵਰੀ ਨੂੰ ਵੋਟਾਂ ਪੈਣਗੀਆਂ। 10 ਮਾਰਚ ਨੂੰ ਗਿਣਤੀ ਹੋਵੇਗੀ।
ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਨੇ ਦੱਸਿਆ ਕਿ 15 ਜਨਵਰੀ ਤੱਕ ਸਾਰੀਆਂ ਰੈਲੀਆਂ, ਪੈਦਲ ਯਾਤਰਾ, ਰੋਡ ਸ਼ੋਅ, ਸਾਈਕਲ, ਬਾਈਕ ਰੈਲੀਆਂ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ।