ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਯੂਥ ਆਗੂ ਪਰਮਿੰਦਰ ਸਿੰਘ ਸੋਹਾਣਾ ਨੂੰ ਮੋਹਾਲੀ ਤੋਂ ਪਾਰਟੀ ਉਮੀਦਵਾਰ ਐਲਾਨ ਦਿੱਤਾ ਹੈ।ਉਹ ਲੇਬਰਫੈੱਡ ਪੰਜਾਬ ਦੇ ਵਾਈਸ ਚੇਅਰਮੈਨ ਅਤੇ ਐਮਡੀ ਰਹਿ ਚੁੱਕੇ ਹਨ। ਇਹ ਜਾਣਕਾਰੀ ਪਾਰਟੀ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਇੱਕ ਟਵੀਟ ਰਾਹੀਂ ਦਿੱਤੀ ਹੈ।ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਕੁੱਲ 94 ਉਮੀਦਵਾਰਾਂ ਦੇ ਨਾਂ ਦਾ ਐਲਾਨ ਕੀਤਾ ਹੈ।
Posted inChandigarh Punjab
ਸ਼੍ਰੋਮਣੀ ਅਕਾਲੀ ਦਲ ਵੱਲੋਂ ਮੋਹਾਲੀ ਤੋਂ ਪਾਰਟੀ ਉਮੀਦਵਾਰ ਦਾ ਐਲਾਨ
