ਵੀਰੇਸ਼ ਕੁਮਾਰ ਭਵਰਾ ਨੂੰ ਪੰਜਾਬ ਦਾ ਨਵਾਂ ਡੀਜੀਪੀ ਨਿਯੁਕਤ ਕੀਤਾ ਗਿਆ ਹੈ। ਦੱਸ ਦਈਏ ਕਿ ਪੰਜਾਬ ਵਿਚ ਤਿੰਨ ਮਹੀਨਿਆਂ ਦੇ ਅੰਦਰ ਪੁਲਿਸ ਨੂੰ ਤੀਜਾ ਡੀਜੀਪੀ ਮਿਲਿਆ ਹੈ।
ਮੰਗਲਵਾਰ ਨੂੰ ਹੋਈ ਮੀਟਿੰਗ ਤੋਂ ਬਾਅਦ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (UPSC) ਨੇ ਰਾਜ ਸਰਕਾਰ ਨੂੰ ਸੀਨੀਆਰਤਾ ਅਤੇ ਯੋਗਤਾ ਦੇ ਆਧਾਰ ‘ਤੇ ਤਿੰਨ ਨਾਵਾਂ ਦੀ ਸਿਫ਼ਾਰਸ਼ ਕੀਤੀ ਸੀ। ਸੂਬੇ ਨੇ ਤਿੰਨ ਅਧਿਕਾਰੀਆਂ ਵਿੱਚੋਂ ਇੱਕ ਨੂੰ ਡੀਜੀਪੀ ਵਜੋਂ ਨਿਯੁਕਤ ਕਰਨਾ ਸੀ।
ਸੀਨੀਆਰਤਾ, ਯੋਗਤਾ ਅਤੇ ਛੇ ਮਹੀਨਿਆਂ ਦੇ ਕਾਰਜਕਾਲ ਦੇ UPSC ਮਾਪਦੰਡ ਦੇ ਅਧਾਰ ‘ਤੇ ਬੋਦ ਕੁਮਾਰ (1988 ਬੈਚ), ਅਤੇ 1987 ਬੈਚ ਦੇ ਵੀਕੇ ਭਵਰਾ ਅਤੇ ਦਿਨਕਰ ਗੁਪਤਾ ਦਾ ਨਾਮ ਸਨ। ਕੈਪਟਨ ਅਮਰਿੰਦਰ ਸਿੰਘ ਵੱਲੋਂ ਚਰਨਜੀਤ ਸਿੰਘ ਚੰਨੀ ਦੀ ਥਾਂ ਲੈਣ ਤੋਂ ਬਾਅਦ ਦਿਨਕਰ ਗੁਪਤਾ ਨੇ ਡੀਜੀਪੀ ਦਾ ਅਹੁਦਾ ਛੱਡ ਦਿੱਤਾ ਸੀ।