ਭਗਵੰਤ ਮਾਨ ਦੀ ਸਰਕਾਰ ਬਣਦੇ ਹੀ ਸ਼ਰਾਬ ਦਾ ਨਾਜਾਇਜ਼ ਧੰਦਾ ਕਰਨ ਵਾਲਿਆਂ ਦੇ ਖਿਲਾਫ ਕਾਰਵਾਈ

ਭਗਵੰਤ ਮਾਨ ਦੀ ਸਰਕਾਰ ਬਣਦੇ ਹੀ ਸ਼ਰਾਬ ਦਾ ਨਾਜਾਇਜ਼ ਧੰਦਾ ਕਰਨ ਵਾਲਿਆਂ ਦੇ ਖਿਲਾਫ ਕਾਰਵਾਈ

ਬਟਾਲਾ (ਪੂਜਾ ਸ਼ਰਮਾ) – ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਹੀ ਪੁਲਿਸ ਪ੍ਰਸ਼ਾਸਨ ਵੱਲੋਂ ਲਗਾਤਾਰ ਨਸ਼ਾ ਤਸਕਰਾਂ ਉੱਪਰ ਕਾਰਵਾਈ ਕੀਤੀ ਜਾ ਰਹੀ ਹੈ। ਐਕਸਾਈਜ਼ ਵਿਭਾਗ ਦੀ ਟੀਮ ਨੇ ਇੱਕ ਸੂਚਨਾ ਦੇ ਅਧਾਰ ਤੇ ਪੁਲਿਸ ਨਾਲ ਮਿਲ ਕੇ ਸੰਯੁਕਤ ਤੌਰ ਤੇ ਪਿੰਡ ਕੋਹਾਲੀ, ਤਹਿਸੀਲ ਬਟਾਲਾ ਦੇ ਸਾਬਕਾ ਸਰਪੰਚ ਲਖਵੀਰ ਸਿੰਘ ਅਤੇ ਉਸ ਦੇ ਭਰਾ ਦੇ ਘਰ ਛਾਪੇਮਾਰੀ ਕੀਤੀ। ਛਾਪੇਮਾਰੀ ਦੌਰਾਨ ਹਨ ਵੱਡੀ ਮਾਤਰਾ ਵਿੱਚ ਵੱਖ ਵੱਖ ਕਿਸਮ ਦੀ ਚੰਡੀਗੜ੍ਹ ਮਾਰਕਾ ਨਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਐਕਸਾਈਜ਼ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲ਼ੀ, ਕਿ ਸਾਬਕਾ ਸਰਪੰਚ ਕਾਫ਼ੀ ਦੇਰ ਤੋਂ ਆਪਣੇ ਭਰਾ ਨਾਲ ਮਿਲ ਕੇ ਨਜਾਇਜ਼ ਸ਼ਰਾਬ ਦਾ ਧੰਦਾ ਕਰਦਾ ਹੈ ਅਤੇ ਇਹ ਲੋਕ ਚੰਡੀਗੜ੍ਹ ਤੋਂ ਸਸਤੇ ਮੁੱਲ ਤੇ ਨਜਾਇਜ਼ ਸ਼ਰਾਬ ਲਿਆ ਕੇ ਅੱਗੇ ਵੇਚਦੇ ਹਨ ਉਨ੍ਹਾਂ ਦੱਸਿਆ ਕਿ ਛਾਪੇਮਾਰੀ ਦੌਰਾਨ ਇਸਦੇ ਘਰੋਂ 48 ਪੇਟੀਆਂ ਸ਼ਰਾਬ ਬਰਾਮਦ ਹੋਈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Share: