ਨਾਮਵਰ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਨੂੰ ਮਾਰੀਆਂ ਹਮਲਾਵਰਾਂ ਨੇ ਗੋਲੀਆਂ

ਨਾਮਵਰ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਨੂੰ ਮਾਰੀਆਂ ਹਮਲਾਵਰਾਂ ਨੇ ਗੋਲੀਆਂ

ਜਲੰਧਰ (ਪੂਜਾ ਸ਼ਰਮਾ ) ਨਕੋਦਰ ਦੇ ਪਿੰਡ ਮੱਲੀਆਂ ਦੇ ਕਬੱਡੀ ਕੈਂਪ ਟੂਰਨਾਮੈਂਟ ਉੱਤੇ ਕਬੱਡੀ ਦੇ ਨਾਮਵਰ ਖਿਡਾਰੀ ਸੰਦੀਪ ਨੰਗਲ ਅੰਬੀਆਂ ਨੂੰ ਗੋਲੀਆਂ ਮਾਰ ਦਿੱਤੀਆਂ ਹਨ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਗੋਲੀਆਂ ਲੱਗਣ ਕਾਰਨ ਉਸ ਨੂੰ ਨਜ਼ਦੀਕੀ ਹਸਪਤਾਲ ਵਿਖੇ ਲਿਜਾਇਆ ਗਿਆ ਜਿਥੇ ਉਸ ਦੀ ਮੌਤ ਹੋਣ ਦੀ ਖਬਰ ਹੈ। ਘਟਨਾ ਬਾਰੇ ਮਿਲੀ ਜਾਣਕਾਰੀ ਮੁਤਾਬਕ ਸੰਦੀਪ ਨੰਗਲ ਅੰਬੀਆਂ ਉੱਤੇ ਹਮਲਾ ਕਰਨ ਵਾਲੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਉਕਤ ਹਮਲਾਵਰਾਂ ਦੀ ਗਿਣਤੀ 4 ਦੱਸੀ ਜਾ ਰਹੀ ਹੈ ਜੋ ਕਿ ਇੱਕ ਗੱਡੀ ਵਿੱਚ ਆਏ ਅਤੇ ਘਟਨਾ ਨੂੰ ਅੰਜਾਮ ਦੇ ਕੇ ਫਰਾਰ ਹੋ ਗਏ। ਇਸ ਗੋਲੀਬਾਰੀ ਵਿਚ ਇਕ ਹੋਰ ਨੌਜਵਾਨ ਜ਼ਖ਼ਮੀ ਹੋਇਆ ਹੈ ਉਸ ਦੀ ਲੱਤ ਵਿਚ ਗੋਲੀ ਲੱਗੀ ਹੈ। ਪੁਲਿਸ ਨੇ ਕੀਤੀਆਂ ਜਾਂਚ ਟੀਮਾਂ ਤਾਇਨਾਤ।

Share: