ਮੁਕਤਸਰ ਸਾਹਿਬ ਤੋਂ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਜਾਣ ਵਾਲੇ ਮਹਾਨ ਨਗਰ ਕੀਰਤਨ ਦਾ ਕਰਤਾਰਪੁਰ ਵਿਖੇ ਕੀਤਾ ਨਿੱਘਾ ਸਵਾਗਤ

ਮੁਕਤਸਰ ਸਾਹਿਬ ਤੋਂ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਜਾਣ ਵਾਲੇ ਮਹਾਨ ਨਗਰ ਕੀਰਤਨ ਦਾ ਕਰਤਾਰਪੁਰ ਵਿਖੇ ਕੀਤਾ ਨਿੱਘਾ ਸਵਾਗਤ

ਕਰਤਾਰਪੁਰ 4 ਮਾਰਚ (ਦਿਨੇਸ਼ ਕੁਮਾਰ ): ਗੁਰਦੁਆਰਾ ਗੁਪਤਸਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਤੋਂ ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ) ਤੱਕ ਨਿਰੋਲ ਸੇਵਾ ਸੰਸਥਾ ਸ੍ਰੀ ਮੁਕਤਸਰ ਸਾਹਿਬ ਵੱਲੋਂ 13ਵਾਂ ਮਹਾਨ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਬੀਤੀ ਸ਼ਾਮ ਗੁਰਦੁਆਰਾ ਸ੍ਰੀ ਗੰਗਸਰ ਸਾਹਿਬ ਕਰਤਾਰਪੁਰ ਵਿਖੇ ਪਹੁੰਚਣ ਤੇ ਸ਼ੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਭਾਈ ਘਨ੍ਹਈਆ ਜੀ ਸੇਵਾ ਸੁਸਾਇਟੀ ਅਤੇ ਇਲਾਕਾ ਨਿਵਾਸੀ ਸੰਗਤਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਹ ਮਹਾਨ ਨਗਰ ਕੀਰਤਨ 28 ਫਰਵਰੀ ਤੋਂ ਅਰੰਭ ਹੋ ਕੇ 6 ਮਾਰਚ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਵਿਖੇ ਪਹੁੰਚੇਗਾ। ਜਿਸ ਦੇ ਚਲਦਿਆਂ ਰਾਤ ਦਾ ਪੜਾਅ ਗੁਰਦੁਆਰਾ ਸ੍ਰੀ ਗੰਗਸਰ ਸਾਹਿਬ ਕਰਤਾਰਪੁਰ ਵਿਖੇ ਕੀਤਾ ਗਿਆ। ਜਿੱਥੇ ਨਗਰ ਕੀਰਤਨ ਵਿੱਚ ਆਈਆਂ ਸਮੂਹ ਸੰਗਤਾਂ ਲਈ ਰਹਿਣ ਅਤੇ ਗੁਰੂ ਕੇ ਲੰਗਰ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ। ਇਹ ਨਗਰ ਕੀਰਤਨ ਸਵੇਰੇ 10 ਵਜੇ ਢੋਲ-ਨਗਾਰਿਆਂ ਅਤੇ ਬੋਲੇ ਸੋ ਨਿਹਾਲ ਸਤ ਸ੍ਰੀ ਅਕਾਲ ਦੇ ਜੈਕਾਰਿਆਂ ਦੀ ਗੂੰਜ ਵਿੱਚ ਅਗਲੇ ਪੜਾਅ ਵੱਲ ਰਵਾਨਾ ਕੀਤਾ ਗਿਆ। ਇਸ ਨਗਰ ਕੀਰਤਨ ਵਿੱਚ ਸ੍ਰੀ ਹਰਮੰਦਿਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ, ਗੁਰਦੁਆਰਾ ਸ੍ਰੀ ਨਨਕ‍ਾਣਾ ਸਾਹਿਬ ਪਾਕਿਸਤਾਨ ਅਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਮਾਡਲ ਬਣਾ ਕੇ ਸੰਗਤਾਂ ਨੂੰ ਦਰਸ਼ਨ ਕਰਵਾਏ ਗਏ। ਇਸ ਮੌਕੇ ਗੁਰੂ ਦੀਆਂ ਲਾਡਲੀਆਂ ਫੋਜ਼ਾਂ ਦਲ ਬਾਬਾ ਬਿਧੀ ਚੰਦ ਵੱਲੋਂ ਹਾਥੀ ਦੀ ਸਵਾਰੀ ਕਰ ਨਗਰ ਕੀਰਤਨ ਵਿੱਚ ਸ਼ਮੂਲੀਅਤ ਕੀਤੀ ਗਈ। ਨਗਰ ਕੀਰਤਨ ਦੀ ਅਗਲੇ ਪੜਾਅ ਵੱਲ ਨੂੰ ਰਵਾਨਗੀ ਤੋਂ ਪਹਿਲਾਂ ਨਗਰ ਕੀਰਤਨ ਦੇ ਪ੍ਰਬੰਧਕਾਂ ਨੂੰ ਜਥੇਦਾਰ ਰਣਜੀਤ ਸਿੰਘ ਕਾਹਲੋ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਬੀਬੀ ਗੁਰਮੀਤ ਕੌਰ ਭਟਨੂਰਾ ਮੈਂਬਰ ਸ਼੍ਰੋਮਣੀ ਕਮੇਟੀ ਵੱਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਪ੍ਰਬੰਧਕਾਂ ਵੱਲੋਂ ਨਗਰ ਕੀਰਤਨ ਦੀ ਪਾਲਕੀ ਸਾਹਿਬ ਦੀ ਗੱਡੀ ਨੂੰ ਫੁੱਲਾਂ ਨ‍ਾਲ ਸਜਾਉਣ ਦੀ ਸੇਵਾ ਕਰਨ ਤੇ ਭਾਈ ਘਨ੍ਹਈਆ ਜੀ ਸੇਵਾ ਸੁਸਾਇਟੀ ਰਜਿ ਕਰਤਾਰਪੁਰ ਦੇ ਸਿੰਘਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਥੇਦਾਰ ਰਣਜੀਤ ਸਿੰਘ ਕਾਹਲੋ ਮੈਂਬਰ ਸ਼੍ਰੋਮਣੀ ਕਮੇਟੀ, ਬੀਬੀ ਗੁਰਮੀਤ ਕੌਰ ਭਟਨੂਰਾ ਮੈਂਬਰ ਸ਼੍ਰੌਮਣੀ ਕਮੇਟੀ, ਮੈਨੇਜਰ ਲਖਵੰਤ ਸਿੰਘ, ਗ੍ਰੰਥੀ ਭਾਈ ਹਰੀਰਾਜ ਸਿੰਘ, ਪ੍ਰਿੰਸੀਪਲ ਕਵਲਜੀਤ ਕੌਰ, ਗੁਰਪ੍ਰੀਤ ਸਿੰਘ ਖਾਲਸਾ, ਤਜਿੰਦਰ ਸਿੰਘ ਖਾਲਸਾ, ਗੁਰਦਿੱਤ ਸਿੰਘ, ਮਨਜੀਤ ਸਿੰਘ, ਨਵਜੋਤ ਸਿੰਘ ਹੁੰਝਣ, ਹਰਜੋਤ ਸਿੰਘ, ਹਰਮਨ ਸਿੰਘ ਸੈਣੀ, ਹਰਜੋਧ ਸਿੰਘ, ਰਛਪਾਲ ਸਿੰਘ ਮੁੰਡਾ ਪਿੰਡ, ਪਾਲ‍ਾ ਸਿੰਘ ਕਾਲਹਵਾਂ, ਮਨਪ੍ਰੀਤ ਸਿੰਘ ਟੀਟੂ, ਪ੍ਰਿਤਪਾਲ ਸਿੰਘ ਛਾਬੜਾ, ਪ੍ਰੋ. ਕਮਲਜੀਤ ਸਿੰਘ ਆਦਿ ਵੱਡੀ ਗਿਣਤੀ ਵਿੱਚ ਕਾਲਜ ਦੇ ਵਿਦਿਆਰਥੀ ਅਤੇ ਸੰਗਤਾਂ ਹਾਜਿਰ ਸਨ।

Share: