ਸਕੂਲ ਦਰਸ਼ਨ ਪ੍ਰੋਗਰਾਮ ਨੂੰ ਪਿੰਡ ਵਾਸੀਆਂ ਵੱਲੋਂ ਮਿਲਿਆ ਭਰਵਾਂ ਹੁੰਗਾਰਾ

ਸਕੂਲ ਦਰਸ਼ਨ ਪ੍ਰੋਗਰਾਮ ਨੂੰ ਪਿੰਡ ਵਾਸੀਆਂ ਵੱਲੋਂ ਮਿਲਿਆ ਭਰਵਾਂ ਹੁੰਗਾਰਾ

ਜਲੰਧਰ (ਮਨੀਸ਼ ਰਿਹਾਨ) ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਹਾਈ ਸਕੂਲ ਸ਼ੇਖੇ ਪਿੰਡ ਵਿਖੇ ਅਧਿਆਪਕ ਮਾਪੇ ਮਿਲਣੀ ਅਤੇ ਸਕੂਲ ਦਰਸ਼ਨ ਪ੍ਰੋਗਰਾਮ ਕਰਵਾਇਆ ਗਿਆ । ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਦੇ ਪ੍ਰੀ ਬੋਰਡ ਪ੍ਰੀਖਿਆਵਾਂ ਦੇ ਨਤੀਜੇ ਅਤੇ ਸਾਲਾਨਾ ਪ੍ਰੀਖਿਆਵਾਂ ਦੀ ਤਿਆਰੀ ਸਬੰਧੀ ਵਿਚਾਰ ਚਰਚਾ ਕੀਤੀ ਗਈ । ਅੱਜ ਦੇ ਇਸ ਪ੍ਰੋਗਰਾਮ ਵਿੱਚ ਪ੍ਰਿੰਸੀਪਲ ਸ਼ਸ਼ੀ ਕੁਮਾਰ ਦੀਆਂ ਹਦਾਇਤਾਂ ਮੁਤਾਬਕ ਸਟਾਫ ਵੱਲੋਂ ਪਿੰਡ ਵਾਸੀਆਂ ਲਈ ਸਕੂਲ ਦਰਸ਼ਨ ਦਾ ਪ੍ਰੋਗਰਾਮ ਵੀ ਰੱਖਿਆ ਗਿਆ । ਸਕੂਲ ਦਰਸ਼ਨ ਪ੍ਰੋਗਰਾਮ ਤਹਿਤ ਪਿੰਡ ਵਾਸੀਆਂ ਨੂੰ ਸਕੂਲ ਵਿੱਚ ਵਿਦਿਆਰਥੀਆਂ ਨੂੰ ਮਿਲਣ ਵਾਲੀਆਂ ਸੁਵਿਧਾਵਾਂ ਬਾਰੇ ਜਾਣੂ ਕਰਵਾਇਆ ਗਿਆ । ਸਕੂਲ ਦੀਆਂ ਵਿਸ਼ੇਸ਼ਤਾਵਾਂ ਬਾਰੇ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਸ਼ਸ਼ੀ ਕੁਮਾਰ ਨੇ ਦੱਸਿਆ ਕਿ ਸਕੂਲ ਵਿੱਚ ਸਮਾਰਟ ਕਲਾਸਰੂਮ, ਲਾਇਬ੍ਰੇਰੀ, ਸਾਇੰਸ ਲੈਬ , ਮੈਥ ਲੈਬ, ਲਿਸਨਿੰਗ ਲੈਬ , ਕੰਪਿਊਟਰ ਲੈਬ, ਆਰ.ਓ.ਟੀ, ਖੇਡ ਦੇ ਮੈਦਾਨ ਤੋਂ ਇਲਾਵਾ ਸਮਾਰਟ ਪ੍ਰੋਜੈਕਟਰ ਵੀ ਮੌਜੂਦ ਹੈ । ਉਨ੍ਹਾਂ ਵੱਲੋਂ ਪਿੰਡ ਵਾਸੀਆਂ ਕੋਲੋਂ ਸਕੂਲ ਵਿਚ ਹੋਰ ਸੁਧਾਰ ਕਰਨ ਸਬੰਧੀ ਸੁਝਾਵਾਂ ਅਤੇ ਸਹਿਯੋਗ ਦੀ ਮੰਗ ਵੀ ਕੀਤੀ। ਉਨ੍ਹਾਂ ਵੱਲੋਂ ਸਮੇਂ ਸਮੇਂ ਤੇ ਸਕੂਲ ਨੂੰ ਸਹਿਯੋਗ ਦੇਣ ਵਾਲੇ ਪਿੰਡ ਵਾਸੀਆਂ ਨੂੰ ਸਨਮਾਨ ਚਿੰਨ੍ਹ ਵੀ ਭੇਂਟ ਕੀਤੇ ਗਏ ।

ਇਸ ਮੌਕੇ ਸਕੂਲ ਦੇ ਸਾਬਕਾ ਮੁੱਖ ਅਧਿਆਪਕ ਮਦਨ ਲਾਲ, ਲੈਕਚਰਾਰ ਰਵੀ ਸ਼ਰਮਾ, ਸਕੱਤਰ ਹਰਭਜਨ ਸਿੰਘ ਛਿੰਦਾ ਤੋਂ ਅਲਾਵਾ ਅਮਰਜੀਤ ਸਿੰਘ, ਰੂਪ ਲਾਲ ਅਤੇ ਬਲਜੀਤ ਸਿੰਘ ਵੱਲੋਂ ਸੰਬੋਧਨ ਕਰਦਿਆਂ ਸਕੂਲ ਵਿੱਚ ਪਿਛਲੇ ਸਮੇਂ ਤੋਂ ਲਗਾਤਾਰ ਹੋਏ ਸੁਧਾਰਾਂ ਦੀ ਪ੍ਰਸੰਸਾ ਕੀਤੀ ਗਈ।
ਮੰਚ ਦਾ ਸੰਚਾਲਨ ਨੀਲਮ ਕੁਮਾਰੀ ਵੱਲੋਂ ਕੀਤਾ ਗਿਆ । ਇਸ ਦੌਰਾਨ ਸਕੂਲ ਸਟਾਫ, ਮੁੱਖ ਅਧਿਆਪਕਾ ਸਵਿਤਾ ਸੈਣੀ, ਕਿਰਨ ਬਾਲਾ, ਅਜੈ ਅਵਸਥੀ, ਜ਼ਿਲ੍ਹਾ ਪ੍ਰਿੰਟ ਮੀਡੀਆ ਕੋਆਰਡੀਨੇਟਰ ਹਰਜੀਤ ਸਿੰਘ, ਰਮਨ ਕੁਮਾਰ , ਰਣਜੀਤ ਕੁਮਾਰ ਤੋਂ ਇਲਾਵਾ ਵੱਖ-ਵੱਖ ਸਮਾਜਿਕ ਸੰਸਥਾਵਾਂ ਦੇ ਮੈਂਬਰ, ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ ।

Share: