ਕਰਤਾਰਪੁਰ ( ਦਿਨੇਸ਼ ਕੁਮਾਰ )
ਮਾਸਟਰ ਗੁਰਬੰਤਾ ਸਿੰਘ ਮੈਮੋਰੀਅਲ ਜਨਤਾ ਕਾਲਜ ਕਰਤਾਰਪੁਰ ਵਿਖੇ ਪ੍ਰਿੰਸੀਪਲ ਡਾ. ਪ੍ਰੈਟੀ ਸੋਢੀ ਦੀ ਅਗਵਾਈ ਹੇਠ ਐਨ. ਐਸ. ਐਸ. ਵਿਭਾਗ ਵੱਲੋਂ ਨਸ਼ਿਆਂ ਵਿਰੁੱਧ ਵਿਦਿਆਰਥੀਆਂ ਨੂੰ ਸਹੁੰ ਚੁਕਾਈ ਗਈ। ਜਿਸ ਵਿੱਚ ਡਾ. ਸਰਦਾਰ ਬੂਟਾ ਸਿੰਘ ਨੇ ਸਮਾਜ ਵਿੱਚ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਉੱਤੇ ਚਾਨਣਾ ਪਾਇਆ। ਪ੍ਰਿੰਸੀਪਲ ਡਾ. ਪ੍ਰੈਟੀ ਸੋਢੀ ਜੀ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੀ ਮੰਜ਼ਿਲ ਤੇ ਪਹੁੰਚਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਸਿਹਤਮੰਦ ਸਮਾਜ ਦੀ ਤਾਂ ਹੀ ਸਿਰਜਣਾ ਹੋ ਸਕਦੀ ਹੈ ਜੇ ਅਜੋਕੀ ਪੀੜ੍ਹੀ ਨਸ਼ਿਆਂ ਤੋਂ ਦੂਰ ਰਹੇ। ਜਿਹੜੇ ਨੌਜਵਾਨ ਨਸ਼ਿਆਂ ਦਾ ਸੇਵਨ ਕਰਦੇ ਹਨ ਉਹ ਆਪਣੀ ਕੌਮ ਜਾਂ ਦੇਸ਼ ਦੇ ਇਤਿਹਾਸ ਵਿੱਚ ਸੁਚਾਰੂ ਹਿੱਸਾ ਨਹੀਂ ਪਾ ਸਕਦੇ। ਕਾਲਜ ਪ੍ਰਧਾਨ ਚੌਧਰੀ ਸੁਰਿੰਦਰ ਸਿੰਘ ਨੇ ਵੀ ਵਿਦਿਆਰਥੀਆਂ ਨੂੰ ਦੂਰ ਰਹਿਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਐਨ. ਐਸ. ਐਸ. ਆਫਿਸਰ ਡਾ. ਹਰਵਿੰਦਰ ਕੌਰ ਡਾ. ਸਾਕਸ਼ੀ ਕਸ਼ੱਅਪ ਪ੍ਰੋ. ਰੇਖਾ ਰਾਣੀ ਅਤੇ ਡਾ. ਗੁਲਜ਼ਾਰ ਸਿੰਘ ਵੀ ਹਾਜ਼ਰ ਸਨ ।