1.21 ਲੱਖ ਤੋਂ ਵੱਧ ਇੰਤਕਾਲ ਕਰਕੇ ਸੂਬੇ ਭਰ ‘ਚ ਜਲੰਧਰ ਨੇ ਸਭ ਤੋਂ ਘੱਟ ਪੈਡੈਂਸੀ ‘ਚ ਹਾਸਲ ਕੀਤਾ ਮੋਹਰੀ ਸਥਾਨ: ਡਿਪਟੀ ਕਮਿਸ਼ਨਰ

1.21 ਲੱਖ ਤੋਂ ਵੱਧ ਇੰਤਕਾਲ ਕਰਕੇ ਸੂਬੇ ਭਰ ‘ਚ ਜਲੰਧਰ ਨੇ ਸਭ ਤੋਂ ਘੱਟ ਪੈਡੈਂਸੀ ‘ਚ ਹਾਸਲ ਕੀਤਾ ਮੋਹਰੀ ਸਥਾਨ: ਡਿਪਟੀ ਕਮਿਸ਼ਨਰ

ਜਲੰਧਰ ਜ਼ਿਲ੍ਹੇ ਵਿਚ ਸੂਬੇ ਭਰ ‘ਚ ਸਭ ਤੋਂ ਘੱਟ ਸਿਰਫ 1.75 ਫੀਸਦੀ ਇੰਤਕਾਲ ਬਕਾਇਆ

ਜਲੰਧਰ (ਪੂਜਾ ਸ਼ਰਮਾ) ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਅੱਜ ਦੱਸਿਆ ਕਿ ਜ਼ਿਲ੍ਹਾ ਜਲੰਧਰ ਨੇ ਨਿਰਧਾਰਤ ਸਮਾਂ-ਸੀਮਾ ਅੰਦਰ ਜਾਇਦਾਦਾਂ ਦੇ ਵੱਧ ਤੋਂ ਵੱਧ ਇੰਤਕਾਲਾਂ ਨੂੰ ਯਕੀਨੀ ਬਣਾ ਕੇ ਅਤੇ ਸੂਬੇ ਵਿੱਚ ਸਭ ਤੋਂ ਘੱਟ ਬਕਾਇਆ ਦਰ ਨੂੰ ਕਾਇਮ ਰੱਖਦਿਆਂ ਮੋਹਰੀ ਸਥਾਨ ਹਾਸਲ ਕੀਤਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਧਿਕਾਰੀਆਂ ਵੱਲੋਂ ਜ਼ਿਲ੍ਹੇ ਵਿਚ 1,21,355 ਇੰਤਕਾਲ ਕੀਤੇ ਗਏ ਹਨ ਜਿਨ੍ਹਾਂ ਵਿਚੋਂ ਸਿਰਫ 2122 ਇੰਤਕਾਲ ਸਿਸਟਮ ਵਿੱਚ ਬਕਾਇਆ ਜੋ ਕਿ ਕੁੱਲ ਕੇਸਾਂ ਦਾ ਹੈ 1.75 ਫੀਸਦੀ ਹਨ। ਉਨ੍ਹਾਂ ਕਿਹਾ ਕਿ ਇਹ ਬਕਾਇਆ ਦਰ ਸੂਬੇ ਵਿੱਚ ਸਭ ਤੋਂ ਘੱਟ ਹੈ ਅਤੇ 90 ਫੀਸਦੀ ਪੋਲਿੰਗ ਇੰਤਕਾਲ ਪੰਤਾਲੀ ਦਿਨਾਂ ਦੀ ਸਮਾਂ ਸੀਮਾ ਦੇ ਅੰਦਰ ਹਨ। ਉਨ੍ਹਾਂ ਦੱਸਿਆ ਕਿ ਇਸ ਕਾਰਗੁਜ਼ਾਰੀ ਨੇ ਜਲੰਧਰ ਨੂੰ ਇੰਤਕਾਲਾਂ ਨੂੰ ਸਮੇਂ ਸਿਰ ਯਕੀਨੀ ਬਨਾਉਣ ਵਿੱਚ ਵਧੀਆ ਪ੍ਰਦਰਸ਼ਨ ਵਾਲਾ ਜ਼ਿਲਾ ਬਣਾ ਦਿੱਤਾ ਹੈ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਐਨ.ਡੀ.ਜੀ.ਆਰ.ਐਸ. ਉਤੇ ਹੁਣ ਜਾਇਦਾਦ ਦੀ ਰਜਿਸਟ੍ਰੇਸ਼ਨ ਉਪਰੰਤ 45 ਦਿਨਾਂ ਦੇ ਅੰਦਰ ਇੰਤਕਾਲ ਦੀ ਰਜਿਸਟ੍ਰੇਸ਼ਨ ਹੋਣਾ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਇਹ ਨਵੀਂ ਪ੍ਰਣਾਲੀ ਸ਼਼ੁਰੂ ਕਰਨ ਤੋਂ ਬਾਅਦ ਮਾਲ ਅਧਿਕਾਰੀਆਂ ਵੱਲੋਂ ਇਸ ਸਮਾਂ ਸੀਮਾ ਦੇ ਅੰਦਰ, 1.21 ਲੱਖ ਤੋਂ ਵੱਧ ਇੰਤਕਾਲ ਦਰਜ ਕੀਤੇ ਗਏ ਹਨ। ਉਨ੍ਹਾਂ ਅਧਿਕਾਰੀਆਂ ਨੂੰ ਇੰਤਕਾਲਾਂ ਦੇ ਸਾਰੇ ਬਕਾਇਆ ਕੇਸਾਂ ਦਾ ਨਿਪਟਾਰਾ ਕਰਨ ਲਈ ਕਿਹਾ ਤਾਂ ਜੋ ਜ਼ਿਲ੍ਹੇ ਵਿਚ ਜ਼ੀਰੋ ਪੈਡੈ਼ਸੀ ਨੂੰ ਯਕੀਨੀ ਬਣਾਇਆ ਜਾ ਸਕੇ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਜਲੰਧਰ ਨੇ ਜ਼ਿਲ੍ਹਾ ਵਾਸੀਆਂ ਨੂੰ ਨਾਗਰਿਕ ਸੇਵਾਵਾਂ ਮੁਹਈਆ ਕਰਵਾਉਣ ਵਿੱਚ ਜੀਰੋ ਪੈਡੈ਼ਸੀ ਨੂੰ ਬਰਕਰਾਰ ਰੱਖਣ ਵਿੱਚ ਹੀ ਮੋਹਰੀ ਪੁਜੀਸ਼ਨ ਨੂੰ ਕਾਇਮ ਰੱਖਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸਰਕਾਰੀ ਸੇਵਾਵਾਂ ਨਿਰਵਿਘਨ ਅਤੇ ਸਮਾਧਾਨ ਢੰਗ ਨਾਲ ਪ੍ਰਦਾਨ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਬਹੁਤੇ ਬਕਾਇਆ ਇੰਤਕਾਲ ਸਮਾਂ ਸੀਮਾ ਦੇ ਅੰਦਰ ਹਨ ਅਤੇ 45 ਦਿਨਾਂ ਦੇ ਸਮੇਂ ਅੰਦਰ ਇਹਨਾਂ ਦਾ ਨਿਪਟਾਰਾ ਕਰ ਦਿੱਤਾ ਜਾਵੇਗਾ। ਉਹਨਾਂ ਸਪਸ਼ਟ ਕਿਹਾ ਕਿ ਸਮਾਂ ਸੀਮਾ ਤੋਂ ਬਾਅਦ ਕਿਸੇ ਵੀ ਕਿਸਮ ਦੀ ਪੈਡੈ਼ਸੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Share: