600 ਯੂਨਿਟ ਬਿਜਲੀ ਮੁਫ਼ਤ ਦੇਣ ਦੇ ਮਾਮਲੇ ਵਿੱਚ ਆਪ ਸਰਕਾਰ ਪੰਜਾਬ ਦੇ ਲੋਕਾਂ ਨਾਲ ਧੋਖਾ ਕਰ ਰਹੀ ਹੈ: ਨਵਜੋਤ ਸਿੰਘ ਸਿੱਧੂ

600 ਯੂਨਿਟ ਬਿਜਲੀ ਮੁਫ਼ਤ ਦੇਣ ਦੇ ਮਾਮਲੇ ਵਿੱਚ ਆਪ ਸਰਕਾਰ ਪੰਜਾਬ ਦੇ ਲੋਕਾਂ ਨਾਲ ਧੋਖਾ ਕਰ ਰਹੀ ਹੈ: ਨਵਜੋਤ ਸਿੰਘ ਸਿੱਧੂ

ਜਲੰਧਰ (ਪੂਜਾ ਸ਼ਰਮਾ) ਪੰਜਾਬ ਦੀ ਆਮ ਆਦਮੀ ਪਾਰਟੀ ਦੇ ਸੂਬੇ ਵਿੱਚ ਦੋ ਮਹੀਨਿਆਂ ਵਿੱਚ 600 ਯੂਨਿਟ ਬਿਜਲੀ ਮੁਫਤ ਦੇਣ ਦਾ ਐਲਾਨ ਕੀਤਾ ਹੈ। ਹਾਲਾਂਕਿ,ਇਕ ਯੂਨਿਟ ਵੱਧ ਹੋਣ ‘ਤੇ ਜਨਰਲ ਵਰਗ ਨੂੰ ਪੂਰਾ ਬਿਲ ਅਦਾ ਕਰਨਾ ਹੋਵੇਗਾ। ਇਸ ਕਾਰਨ ਹੁਣ ਭਗਵੰਤ ਮਾਨ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ ਤੇ ਆ ਗਈ ਹੈ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ ਦੋ ਮਹੀਨਿਆਂ ਵਿੱਚ 600 ਯੂਨਿਟ ਬਿਜਲੀ ਮੁਫਤ ਦੇਣ ਦੇ ਮਾਮਲੇ ਵਿੱਚ ਆਪ ਸਰਕਾਰ ਪੰਜਾਬ ਦੇ ਲੋਕਾਂ ਨਾਲ ਧੋਖਾ ਕਰ ਰਹੀ ਹੈ। ਅਰਵਿੰਦ ਕੇਜਰੀਵਾਲ ਛੱਲੀਆ ਅਤੇ ਨਟਵਰਲਾਲ ਹਨ। ਉਸ ਨੇ ਲੋਕਾਂ ਨਾਲ ਧੋਖਾ ਕੀਤਾ ਹੈ। ਸਿੱਧੂ ਨੇ ਜਨਰਲ ਵਰਗ ਦਾ ਪੱਖ ਲੈਂਦਿਆਂ ਕਿਹਾ ਕਿ ਜੇਕਰ ਜਨਰਲ ਵਰਗ ਦਾ ਖਪਤਕਾਰ 600 ਯੂਨਿਟ ਤੋਂ ਉਪਰ ਦਾ ਇੱਕ ਯੂਨਿਟ ਵੀ ਵਰਤਦਾ ਹੈ। ਤਾਂ ਉਸ ਨੂੰ ਵੀ 600 ਯੂਨਿਟ ਦਾ ਬਿੱਲ ਦੇਣਾ ਪਵੇਗਾ। ਸਿਧੂ ਨੇ ਕਿਹਾ ਆਮ ਆਦਮੀ ਪਾਰਟੀ ਆਪਣੇ ਵਾਅਦਿਆਂ ਤੋਂ ਪਿੱਛੇ ਹਟ ਗਈ ਹੈ । ਚੋਣ ਵਾਅਦਿਆਂ ਵਿਚ ਕੇਜਰੀਵਾਲ ਅਤੇ ਉਨ੍ਹਾਂ ਦੀ ਪਾਰਟੀ ਦੇ ਆਗੂਆਂ ਨੇ ਪ੍ਰਚਾਰ ਦੌਰਾਨ ਅਜਿਹਾ ਕੁਝ ਨਹੀਂ ਕਿਹਾ ਸੀ। ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ ਹਰ ਵਰਗ ਲਈ 600 ਯੂਨਿਟ ਬਿਜਲੀ ਮੁਫ਼ਤ ਦੇਣ ਦਾ ਵਾਅਦਾ ਕੀਤਾ ਸੀ। ਹੁਣ ਆਮ ਆਦਮੀ ਪਾਰਟੀ ਆਪਣੇ ਵਾਅਦਿਆਂ ਤੋਂ ਮੁੱਕਰ ਰਹੀ ਹੈ ਅਤੇ ਇਹ ਐਲਾਨ ਕਰ ਰਹੀ ਹੈ ਕਿ ਜੇਕਰ ਆਮ ਵਰਗ 600 ਯੂਨਿਟ ਤੋਂ ਵੱਧ ਬਿਜਲੀ ਦੀ ਵਰਤੋਂ ਕਰਦਾ ਹੈ ਤਾਂ ਉਸ ਦਾ ਬਿੱਲ ਲਿਆ ਜਾਵੇਗਾ। 600, ਯੂਨਿਟ ਦਾ ਵੀ ਭੁਗਤਾਨ ਕਰਨਾ ਹੋਵੇਗਾ। ਇਹ ਪੰਜਾਬ ਦੇ ਆਮ ਵਰਗ ਨਾਲ ਸਰਾਸਰ ਧੋਖਾ ਹੈ।

ਤੁਹਾਨੂੰ ਦੱਸ ਦਈਏ ਕਿ 16 ਅਪ੍ਰੈਲ ਨੂੰ ਹੋਇਆ ਸੀ ਮੁਫ਼ਤ ਬਿਜਲੀ ਦੇਣ ਦਾ ਐਲਾਨ ਤੇ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨੂੰ ਕਈ ਗਰੰਟੀਆ ਦਿੱਤੀਆਂ ਸਨ। ਇਹਨਾਂ ਵਿੱਚ ਮੁਫ਼ਤ ਇਲਾਜ, 300 ਯੂਨਿਟ ਮੁਫਤ ਬਿਜਲੀ, ਕੱਚੇ ਕਾਮਿਆਂ ਨੂੰ ਪੱਕਾ ਕਰਨਾ, ਔਰਤਾਂ ਨੂੰ 1000 ਰੁਪਏ ਆਦਿ ਸ਼ਾਮਲ ਹਨ। ਮਾਨ ਸਰਕਾਰ ਨੇ 16 ਅਪ੍ਰੈਲ ਨੂੰ ਪਹਿਲਾ ਵੱਡਾ ਐਲਾਨ ਕਰਦਿਆਂ ਹੋਏ ਪੰਜਾਬ ਦੇ ਹਰ ਘਰ ਨੂੰ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਐਲਾਨ ਕੀਤਾ ਹੈ। ਪੰਜਾਬ ਵਿੱਚ ਬਿਜਲੀ ਦੇ ਬਿੱਲਾਂ ਦਾ ਚੱਕਰ ਦੋ ਮਹੀਨਿਆਂ ਦਾ ਹੈ। ਅਜਿਹੇ ਚ ਦੋ ਮਹੀਨਿਆਂ ਲਈ 600 ਯੂਨਿਟ ਬਿਜਲੀ ਮੁਫ਼ਤ ਮਿਲੇਗੀ। ਹਾਲਾਕਿ ਜੇਕਰ ਇਕ ਯੁਨਿਟ ਜ਼ਿਆਦਾ ਹੈ ਤਾਂ ਜਨਰਲ ਵਰਗ ਨੂੰ ਪੂਰਾ ਬਿਲ ਅਦਾ ਕਰਨਾ ਹੋਵੇਗਾ।

Share: