ਜਲੰਧਰ (ਪੂਜਾ ਸ਼ਰਮਾ) ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਨੇ ਪੁਲਿਸ ਵਿਭਾਗ ਨੂੰ ਜ਼ਿਲ੍ਹੇ ਵਿੱਚ ਪਿਛਲੇ ਦੋ ਸਾਲਾਂ ਦੌਰਾਨ ਨਜਾਇਜ਼ ਕਲੋਨੀਆਂ ਵਿਕਸਤ ਕਰਨ ਤੇ 99 ਕਲੋਨਾਈਜ਼ਰਾਂ ਵਿਰੁੱਧ ਪੰਜਾਬ ਅਪਾਰਟਮੈਂਟ ਅਤੇ ਪ੍ਰਾਪਰਟੀ ਰੈਗੂਲੇਸ਼ਨ ਐਕਟ, ਪੀ.ਏ.ਪੀ.ਆਰ.ਏ. ਤਹਿਤ ਐਫ ਆਈ ਆਰ ਦਰਜ ਕਰਨ ਲਈ ਕਿਹਾ। ਇਨ੍ਹਾਂ ਵਿੱਚੋਂ 12 ਕਲੋਨੀਆਂ ਕਮਿਸ਼ਨਰਰੇਟ ਪੁਲਿਸ ਦੇ ਅਧਿਕਾਰ ਖੇਤਰ ਵਿੱਚ ਹਨ, ਜਦ ਕਿ 87 ਐਸ ਐਸ ਪੀ ਦਿਹਾਤੀ ਅਧੀਨ ਪੈਂਦੇ ਦਿਹਾਤੀ ਅਧੀਨ ਪੈਂਦੇ ਖੇਤਰ ਵਿੱਚ ਹਨ। ਡਿਪਟੀ ਕਮਿਸ਼ਨਰ, ਜਿਨ੍ਹਾਂ ਕੋਲ ਜਲੰਧਰ ਵਿਕਾਸ ਅਥਾਰਿਟੀ, ਜੇ ਡੀ ਏ, ਦੇ ਮੁੱਖ ਪ੍ਰਸ਼ਾਸਕ ਦਾ ਵਾਧੂ ਚਾਰਜ ਵੀ ਹੈ। ਵੱਲੋਂ ਇਨ੍ਹਾਂ ਕਲੋਨੀਆਂ ਦੇ ਮਾਲਕਾਂ ਖਿਲਾਫ ਐਫ ਆਈ ਆਰ ਦਰਜ ਕਰਨ ਲਈ ਜੇ.ਡੀ.ਏ ਵੱਲੋਂ ਭੇਜੇ ਪਤਰਾਂ ਅਤੇ ਨਾਲ ਪਿਛਲੇ 2 ਸਾਲ ਵਿੱਚ ਵਿਕਸਿਤ ਹੋਇਆ ਅਣ-ਅਧਿਕਾਰਤ ਕਲੋਨੀਆਂ ਦੀ ਇੱਕ ਸੂਚੀ ਵੀ ਭੇਜੀ ਗਈ ਹੈ। ਜੇ.ਡੀ.ਏ. ਵੱਲੋ ਕਮਿਸ਼ਨਰ ਅਤੇ ਦਿਹਾਤੀ ਪੁਲੀਸ ਦੋਵਾਂ ਨੂੰ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੀਆ ਗੈਰਕਨੂੰਨੀ ਕਲੋਨੀਆਂ ਬਾਰੇ ਲਿਖਿਆ ਸੀ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਦੋਵਾਂ ਅਥਾਰਟੀ ਨੂੰ ਇਨਾਂ ਕਲੋਨੀਆਂ ਤੇ ਕਿ ਕਾਰਵਾਈ ਕੀਤੀ ਗਈ ਹੈ। ਬਾਰੇ ਸੂਚਿਤ ਕਰਨ ਲਈ ਕਿਹਾ ਗਿਆ ਹੈ। ਡਿਪਟੀ ਕਮਿਸ਼ਨਰ ਅਤੇ ਦਿਹਾਤੀ ਪੁਲੀਸ ਨੂੰ ਹਿਦਾਇਤ ਕੀਤੀ ਗਈ ਹੈ ਦੀ ਸੂਚੀ ਵਿਚ ਦਰਜ ਕਲੋਨਾਈਜ਼ਰਾਂ ਵਿਰੁੱਧ ਜੇਕਰ ਅਜੇ ਤਕ ਐਫ. ਆਈ.ਆਰ. ਦਰਜ ਨਹੀਂ ਹੋਈਆਂ ਤਾਂ ਇਸ ਨੂੰ ਦਰਜ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਇਸ ਦੇ ਨਾਲ ਹੀ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਬਾਰੇ ਜਿਲ੍ਹਾ ਪ੍ਰਸ਼ਾਸਨ ਨੂੰ ਜਾਣੂੰ ਕਰਵਾਇਆ ਜਾਵੇ। ਸੂਚੀ ਵਿਚ ਦਰਜ ਕਲੋਨੀਆਂ ਦੀਆ ਦਰਖਾਸਤਾਂ ਨੂੰ ਜੇ.ਡੀ.ਏ. ਵੱਲੋਂ ਰੈਗੂਲਾਈਜੇਸ਼ਨ ਨੀਤੀ ਤਹਿਤ ਲੋੜੀਦਾ ਫੀਸ ਅਤੇ ਦਸਤਾਵੇਜ਼ ਜਮ੍ਹਾਂ ਨਾ ਕਰਵਾਉਣ ਕਾਰਨ ਖਾਰਜ ਕਰ ਦਿੱਤਾ ਗਿਆ ਸੀ, ਜਿਸ ਉਪਰੰਤ ਪੁਲਿਸ ਵਿਭਾਗ ਨੂੰ ਸਮੇਂ-ਸਮੇਂ ਤੇ ਪੰਜਾਬ ਅਪਾਰਟਮੈਂਟ ਅਤੇ ਪ੍ਰਾਪਰਟੀ ਰੈਗੂਲੇਸ਼ਨ ਐਕਟਰ ਦੀਆ ਧਾਰਾਵਾਂ ਤਹਿਤ ਕਨੂੰਨੀ ਕਾਰਵਾਈ ਕਰਨ ਲਈ ਕਿਹਾ ਗਿਆ ਸੀ। ਪ੍ਰਸ਼ਾਸਨ ਵੱਲੋਂ ਜਿਲੇ ਵਿੱਚ ਅਣ-ਅਧਿਕਾਰਤ ਕਲੋਨੀਆਂ ਨੂੰ ਠੱਲ੍ਹ ਪਾਉਣ ਵਿਚ ਕੋਈ ਕਸਰ ਬਾਕੀ ਨਹੀ ਛੱਡੀ ਜਾਵੇਗੀ । ਉਹਨਾ ਦੱਸਿਆ ਕਿ ਸਬੰਧਤ ਅਥਾਰਟੀ ਵੱਲੋਂ ਅਜਿਹਾਆ ਗਤੀਵਿਧੀਆਂ ਖਿਲਾਫ ਪਹਿਲਾ ਹੀ ਮੁਹਿੰਮ ਸ਼ੁਰੂ ਕੀਤੀ ਜਾ ਚੁੱਕੀ ਹੈ। ਜਿਸ -ਤਹਿਤ ਪਿੰਡ ਢੱਡੀ ਵਿਖੇ ਅਣ ਅਧਿਕਾਰਤ ਕਲੋਨੀਆਂ ਹਾਲ ਹੀ ਵਿੱਚ ਤੇ ਢਹਿ ਢੇਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹਨਾਂ ਕਲੋਨੀਆਂ ਕਾਰਨ ਨਾ ਸਿਰਫ ਸਰਕਾਰੀ ਖਜਾਨੇ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ ਸਗੋਂ ਲੋਕਾਂ ਨਾਲ ਵੀ ਧੋਖਾ ਕੀਤਾ ਜਾ ਰਿਹਾ ਹੈ ਕਿਉਕਿ ਇੰਨ੍ਹਾਂ ਕਲੋਨਿਆ ਦੇ ਵਸਨੀਕਾਂ ਨੂੰ ਬਿਜਲੀ, ਸੜਕ, ਪੀਣ ਵਾਲੇ ਪਾਣੀ, ਸੀਵਰੇਜ ਸਿਸਟਮ ਸਮੇਤ ਹੋਰ ਬੁਨਿਆਦੀ ਢਾਂਚੇ ਦੀ ਘਾਟ ਕਾਰਨ ਸਮੱਸਿਆਵਾਂ ਦਾਂ ਸਾਹਮਣਾ ਕਰਨਾ ਪੈਂਦਾ ਹੈ।
Posted inChandigarh Jalandhar Punjab