ਮਾਂ ਨੇ ਆਖ਼ਰੀ ਵਾਰ ਪੁੱਤ ਦਾ ਜੂੜਾ ਕੀਤਾ ਤੇ ਪਿਤਾ ਵੱਲੋਂ ਸਿਹਰਾ ਬੰਨ੍ਹ ਕੇ ਅੰਤਿਮ ਵਿਦਾਈ

ਮਾਂ ਨੇ ਆਖ਼ਰੀ ਵਾਰ ਪੁੱਤ ਦਾ ਜੂੜਾ ਕੀਤਾ ਤੇ ਪਿਤਾ ਵੱਲੋਂ ਸਿਹਰਾ ਬੰਨ੍ਹ ਕੇ ਅੰਤਿਮ ਵਿਦਾਈ

ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦਾ ਅੰਤਿਮ ਸੰਸਕਾਰ ਪਿੰਡ ਮੂਸਾ ਵਿਖੇ ਕਰ ਦਿੱਤਾ ਗਿਆ ਹੈ। ਪੁੱਤ ਦੇ ਮੱਥੇ ‘ਤੇ ਸਿਹਰਾ ਬੰਨ੍ਹ ਕੇ ਮਾਂ ਨੇ ਸਿੱਧੂ ਮੂਸੇਵਾਲਾ ਨੂੰ ਅੰਤਿਮ ਵਿਦਾਈ ਦਿੱਤੀ। ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਆਪਣੀ ਪੱਗ ਹੱਥਾਂ ‘ਚ ਲੈ ਕੇ ਲੱਖਾਂ ਲੋਕਾਂ ਦਾ ਉਨ੍ਹਾਂ ਦੇ ਦੁੱਖ ਵਿਚ ਸ਼ਰੀਕ ਹੋਣ ਲਈ ਧੰਨਵਾਦ ਕੀਤਾ।ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦਾ ਅੰਤਿਮ ਸੰਸਕਾਰ ਪਿੰਡ ਮੂਸਾ ਵਿਖੇ ਕਰ ਦਿੱਤਾ ਗਿਆ ਹੈ। ਪੁੱਤ ਦੇ ਮੱਥੇ ‘ਤੇ ਸਿਹਰਾ ਬੰਨ੍ਹ ਕੇ ਮਾਂ ਨੇ ਸਿੱਧੂ ਮੂਸੇਵਾਲਾ ਨੂੰ ਅੰਤਿਮ ਵਿਦਾਈ ਦਿੱਤੀ। ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਆਪਣੀ ਪੱਗ ਹੱਥਾਂ ‘ਚ ਲੈ ਕੇ ਲੱਖਾਂ ਲੋਕਾਂ ਦਾ ਉਨ੍ਹਾਂ ਦੇ ਦੁੱਖ ਵਿਚ ਸ਼ਰੀਕ ਹੋਣ ਲਈ ਧੰਨਵਾਦ ਕੀਤਾ।ਇਸ ਵੇਲੇ ਹਜ਼ਾਰਾਂ ਸੇਜ਼ਲ ਅੱਖਾਂ ਨਾਲ ਉਨ੍ਹਾਂ ਨੂੰ ਵਿਦਾਇਗੀ ਦਿੱਤੀ ਗਈ ਹੈ। ਪੰਜਾਬ, ਹਰਿਆਣਾ, ਰਾਜਸਥਾਨ ਤੋਂ ਵੱਡੀ ਗਿਣਤੀ ਵਿਚ ਲੋਕ ਪੁੱਜੇ ਹੋਏ ਸਨ। ਇਸ ਮੌਕੇ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਪੁੱਤ ਦੇ ਸਿਰ ਉਤੇ ਆਖ਼ਰੀ ਵਾਰ ਜੂੜਾ ਕੀਤਾ ਅਤੇ ਪਿਤਾ ਬਲਕੌਰ ਸਿੰਘ ਵਲੋਂ ਆਪਣੇ ਪੁੱਤਰ ਦੇ ਸਿਰ ਉਤੇ ਨਾਬੀ ਰੰਗ ਦੀ ਪੱਗ ਨੂੰ ਅੰਤਿਮ ਵਿਦਾਇਗੀ ਵੇਲੇ ਸਜਾਇਆ ਗਿਆ।ਇਸ ਵੇਲੇ ਹਜ਼ਾਰਾਂ ਸੇਜ਼ਲ ਅੱਖਾਂ ਨਾਲ ਉਨ੍ਹਾਂ ਨੂੰ ਵਿਦਾਇਗੀ ਦਿੱਤੀ ਗਈ ਹੈ। ਪੰਜਾਬ, ਹਰਿਆਣਾ, ਰਾਜਸਥਾਨ ਤੋਂ ਵੱਡੀ ਗਿਣਤੀ ਵਿਚ ਲੋਕ ਪੁੱਜੇ ਹੋਏ ਸਨ। ਇਸ ਮੌਕੇ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਪੁੱਤ ਦੇ ਸਿਰ ਉਤੇ ਆਖ਼ਰੀ ਵਾਰ ਜੂੜਾ ਕੀਤਾ ਅਤੇ ਪਿਤਾ ਬਲਕੌਰ ਸਿੰਘ ਵਲੋਂ ਆਪਣੇ ਪੁੱਤਰ ਦੇ ਸਿਰ ਉਤੇ ਨਾਬੀ ਰੰਗ ਦੀ ਪੱਗ ਨੂੰ ਅੰਤਿਮ ਵਿਦਾਇਗੀ ਵੇਲੇ ਸਜਾਇਆ ਗਿਆ।

ਇਸ ਮੌਕੇ ਵੱਡੀ ਗਿਣਤੀ ਵਿਚ ਰਾਜਸੀ ਨੇਤਾ ਜੁੜੇ ਹੋਏ ਸਨ। ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਅੰਤਿਮ ਦਰਸ਼ਨਾਂ ਲਈ ਅੱਜ ਵੱਡੇ ਪੱਧਰ ਉਤੇ ਲੋਕਾਂ ਦਾ‌ ਇਕੱਠ ਜੁੜਿਆ। ਦੇਹ ਨੂੰ ਸਸਕਾਰ ਲਈ ਸਿੱਧੂ ਮੂਸੇਵਾਲਾ ਦੇ ਮਨਪਸੰਦ ਟਰੈਕਟਰ 5911 ਉਤੇ ਲਿਜਾਇਆ ਗਿਆ। ਸਸਕਾਰ ਪਿੰਡ ਮੂਸਾ ਦੀ ਸ਼ਮਸ਼ਾਨ ਭੂਮੀ ਵਿੱਚ ਕਰਨ ਦੀ ਥਾਂ, ਸਗੋਂ ਉਸ ਦੇ ਆਪਣੇ ਖੇਤਾਂ ਵਿਚ ਕੀਤਾ ਗਿਆ।ਜ਼ਿਕਰਯੋਗ ਹੈ ਕਿ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦਾ ਐਤਵਾਰ ਨੂੰ ਪਿੰਡ ਜਵਾਹਰਕੇ ਵਿਖੇ ਅਣਪਛਾਤੇ ਵਿਅਕਤੀਆਂ ਵਲੋਂ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।ਇੱਥੋਂ ਦੇ ਨਜ਼ਦੀਕੀ ਪਿੰਡ ਜਵਾਹਰਕੇ ਦੇ ਮਾਤਾ ਰਾਣੀ ਚੌਂਕ ਵਿਚ ਸਿੱਧੂ ਮੂਸੇਵਾਲਾ ਆਪਣੇ ਦੋਸਤਾਂ ਨਾਲ ਥਾਰ ਗੱਡੀ ‘ਤੇ ਆਪਣੇ ਪਿੰਡ ਮੂਸਾ ਤੋਂ ਜਾ ਰਹੇ ਸੀ ਤਾਂ ਅਚਾਨਕ ਇਕ ਸਕਾਰਪੀਓ ਗੱਡੀ ਵਿਚ ਸਵਾਰ ਹੋ ਕੇ ਆਏ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਉਨ੍ਹਾਂ ‘ਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ ਸੀ। ਜਿਸ ‘ਤੇ ਕਈ ਗੋਲੀਆਂ ਸਿੱਧੂ ਮੂਸੇਵਾਲਾ ਦੀ ਬਾਂਹ ਅਤੇ ਛਾਤੀ ਵਿਚ ਲੱਗੀਆਂ।ਇਸ ਮੌਕੇ ਉਨ੍ਹਾਂ ਨਾਲ ਥਾਰ ਵਿਚ ਮੌਜੂਦ ਗੁਰਵਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਅਤੇ ਗੁਰਪ੍ਰੀਤ ਸਿੰਘ ਪੁੱਤਰ ਲਾਲ ਸਿੰਘ ਵਾਸੀ ਮੂਸਾ ਵੀ ਗੰਭੀਰ ਜ਼ਖ਼ਮੀ ਹੋ ਗਏ।ਇਸ ਮੌਕੇ ਵੱਡੀ ਗਿਣਤੀ ਵਿਚ ਰਾਜਸੀ ਨੇਤਾ ਜੁੜੇ ਹੋਏ ਸਨ। ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਅੰਤਿਮ ਦਰਸ਼ਨਾਂ ਲਈ ਅੱਜ ਵੱਡੇ ਪੱਧਰ ਉਤੇ ਲੋਕਾਂ ਦਾ‌ ਇਕੱਠ ਜੁੜਿਆ। ਦੇਹ ਨੂੰ ਸਸਕਾਰ ਲਈ ਸਿੱਧੂ ਮੂਸੇਵਾਲਾ ਦੇ ਮਨਪਸੰਦ ਟਰੈਕਟਰ 5911 ਉਤੇ ਲਿਜਾਇਆ ਗਿਆ। ਸਸਕਾਰ ਪਿੰਡ ਮੂਸਾ ਦੀ ਸ਼ਮਸ਼ਾਨ ਭੂਮੀ ਵਿੱਚ ਕਰਨ ਦੀ ਥਾਂ, ਸਗੋਂ ਉਸ ਦੇ ਆਪਣੇ ਖੇਤਾਂ ਵਿਚ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦਾ ਐਤਵਾਰ ਨੂੰ ਪਿੰਡ ਜਵਾਹਰਕੇ ਵਿਖੇ ਅਣਪਛਾਤੇ ਵਿਅਕਤੀਆਂ ਵਲੋਂ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।ਇੱਥੋਂ ਦੇ ਨਜ਼ਦੀਕੀ ਪਿੰਡ ਜਵਾਹਰਕੇ ਦੇ ਮਾਤਾ ਰਾਣੀ ਚੌਂਕ ਵਿਚ ਸਿੱਧੂ ਮੂਸੇਵਾਲਾ ਆਪਣੇ ਦੋਸਤਾਂ ਨਾਲ ਥਾਰ ਗੱਡੀ ‘ਤੇ ਆਪਣੇ ਪਿੰਡ ਮੂਸਾ ਤੋਂ ਜਾ ਰਹੇ ਸੀ ਤਾਂ ਅਚਾਨਕ ਇਕ ਸਕਾਰਪੀਓ ਗੱਡੀ ਵਿਚ ਸਵਾਰ ਹੋ ਕੇ ਆਏ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਉਨ੍ਹਾਂ ‘ਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ ਸੀ। ਜਿਸ ‘ਤੇ ਕਈ ਗੋਲੀਆਂ ਸਿੱਧੂ ਮੂਸੇਵਾਲਾ ਦੀ ਬਾਂਹ ਅਤੇ ਛਾਤੀ ਵਿਚ ਲੱਗੀਆਂ।ਇਸ ਮੌਕੇ ਉਨ੍ਹਾਂ ਨਾਲ ਥਾਰ ਵਿਚ ਮੌਜੂਦ ਗੁਰਵਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਅਤੇ ਗੁਰਪ੍ਰੀਤ ਸਿੰਘ ਪੁੱਤਰ ਲਾਲ ਸਿੰਘ ਵਾਸੀ ਮੂਸਾ ਵੀ ਗੰਭੀਰ ਜ਼ਖ਼ਮੀ ਹੋ ਗਏ।

Share: