ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਮੰਗਲਵਾਰ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿੰਡ ਜਾ ਕੇ ਉਨ੍ਹਾਂ ਦੇ ਪਰਿਵਾਰ ਨੂੰ ਮਿਲ ਸਕਦੇ ਹਨ। ਪਾਰਟੀ ਸੂਤਰਾਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਸੂਤਰਾਂ ਨੇ ਦੱਸਿਆ ਕਿ ਰਾਹੁਲ ਗਾਂਧੀ ਮਾਨਸਾ ਜਾ ਕੇ ਮੂਸੇਵਾਲਾ ਦੇ ਪਰਿਵਾਰ ਨੂੰ ਮਿਲ ਸਕਦੇ ਹਨ। ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਪਿਛਲੇ ਦਿਨੀਂ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਸੂਬਾ ਸਰਕਾਰ ਵੱਲੋਂ ਮੂਸੇਵਾਲਾ ਦੀ ਸੁਰੱਖਿਆ ‘ਚ ਕਟੌਤੀ ਕਰਨ ਤੋਂ ਬਾਅਦ ਇਹ ਘਟਨਾ ਵਾਪਰੀ ਹੈ।ਦਸ ਦਈਏ ਕਿ ਕਾਂਗਰਸ ਆਗੂ ਸਿੱਧੂ ਮੂਸੇਵਾਲਾ ਦੇ ਪਰਵਾਰ ਨਾਲ ਇਹ ਮੁਲਾਕਾਤ ਕੱਲ੍ਹ 12 ਵਜੇ ਦੇ ਕ਼ਰੀਬ ਹੋ ਸਕਦੀ ਹੈ। ਸਿੱਧੂ ਮੂਸੇਵਾਲਾ ਕਾਂਗਰਸ ਨਾਲ ਜੁੜੇ ਹੋਏ ਹਨ। ਉਨ੍ਹਾਂ ਮਾਨਸਾ ਤੋਂ ਕਾਂਗਰਸ ਦੀ ਟਿਕਟ ‘ਤੇ ਵਿਧਾਨ ਸਭਾ ਚੋਣ ਵੀ ਲੜੀ ਸੀ। ਮੂਸੇਵਾਲਾ ਦੇ ਕਤਲ ਤੋਂ ਬਾਅਦ ਸਿਆਸੀ ਪਾਰਟੀਆਂ ਦੇ ਆਗੂ ਅਤੇ ਕਲਾਕਾਰ ਲਗਾਤਾਰ ਉਸ ਦੇ ਘਰ ਸੋਗ ਮਨਾਉਣ ਲਈ ਪਹੁੰਚ ਰਹੇ ਹਨ।
Posted inBreaking News Current Affairs India Punjab Trending