ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਵੱਲੋਂ ਰੋਸ ਮਾਰਚ 26 ਨੂੰ

ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਵੱਲੋਂ ਰੋਸ ਮਾਰਚ 26 ਨੂੰ

ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਕਰ ਰਹੇ ਕੌਮੀ ਇਨਸਾਫ਼ ਮੋਰਚੇ ਵੱਲੋਂ 26 ਜਨਵਰੀ ਨੂੰ ਕਾਲੇ ਦਿਨ ਵੱਜੋਂ ਮਨਾਇਆ ਜਾਵੇਗਾ। ਮੋਰਚੇ ਵੱਲੋਂ ਇਸ ਦਿਨ ਰੋਸ ਮਾਰਚ ਵੀ ਕੀਤਾ ਜਾਵੇਗਾ। ਦੱਸ ਦੇਈਏ ਕਿ ਸਿੱਖ ਜਥੇਬੰਦੀਆਂ ਵੱਲੋਂ ਚੰਡੀਗੜ੍ਹ ਦੀ ਹੱਦ ‘ਤੇ ਪੱਕਾ ਮੋਰਚਾ ਲਾਇਆ ਹੋਇਆ ਹੈ। ਮੋਰਚੇ ਦੇ ਆਗੂਆਂ ਵੱਲੋਂ ਬੰਦੀ ਸਿੱਖਾਂ ਦੀ ਰਿਹਾਈ ਦੇ ਨਾਲ ਨਾਲ ਗੁਰੂ ਗ੍ਰੰਥ ਸਾਹਿਬ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਵੀ ਮੰਗ ਕੀਤੀ ਗਈ ਹੈ। ਮੋਰਚੇ ਦੇ ਆਗੂਆਂ ਨੇ ਦੱਸਿਆ ਕਿ ਗਣਤੰਤਰ ਦਿਵਸ ‘ਤੇ 26 ਜਨਵਰੀ ਨੂੰ ਮੋਰਚੇ ਵੱਲੋਂ ਰੋਸ ਇਨਸਾਫ਼ ਕਰਦੇ ਹੋਏ ਪੰਜਾਬ ਅਤੇ ਕੇਂਦਰ ਸਰਕਾਰ ਵਿਰੁੱਧ ਨਾਹਰੇਬਾਜ਼ੀ ਕੀਤੀ ਜਾਵੇਗੀ।

ਮਾਰਚ ਦੇ ਸਬੰਧ ਵਿੱਚ ਸੋਮਵਾਰ ਮੋਰਚੇ ਦੇ ਆਗੂਆਂ ਵੱਲੋਂ ਰੋਸ ਮਾਰਚ ਨੂੰ ਲੈ ਕੇ ਰੂਟ ਪਲਾਨ ਵੀ ਜਾਰੀ ਕੀਤਾ ਗਿਆ ਹੈ। ਆਗੂਆਂ ਨੇ ਕਿਹਾ ਕਿ ਮੋਰਚੇ ਵਿੱਚ ਪੰਜਾਬ ਅਤੇ ਹਰਿਆਣਾ ਦੋਵਾਂ ਰਾਜਾਂ ਦੇ ਲੋਕ ਵੱਡੀ ਗਿਣਤੀ ਵਿੱਚ ਸ਼ਾਮਲ ਹੋਣਗੇ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਸਰਕਾਰਾਂ ਨੂੰ ਮਜਬੂਰ ਕਰਨਗੇ। ਰੋਸ ਮਾਰਚ 26 ਜਨਵਰੀ ਨੂੰ ਸਵੇਰੇ 11 ਵਜੇ ਮੋਹਾਲੀ ਦੇ ਵਾਈਪੀਐਸ ਚੌਕ ਤੋਂ ਸ਼ੁਰੂ ਹੋ ਕੇ ਵੱਖ ਵੱਖ ਥਾਵਾਂ ਤੋਂ ਗੁਜਰਦਾ ਹੋਇਆ ਅਖੀਰ ਇਥੇ ਹੀ ਆ ਕੇ ਸਮਾਪਤ ਹੋਵੇਗਾ।ਮੋਰਚੇ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਉਹ ਕਿਸੇ ਨਾਲ ਵੀ ਗੱਲ ਕਰਨ ਨਹੀਂ ਜਾਣਗੇ ਅਤੇ ਜੇਕਰ ਕਿਸੇ ਨੇ ਗੱਲ ਕਰਨੀ ਹੈ ਅਤੇ ਉਹ ਮੋਰਚੇ ‘ਚ ਪਹੁੰਚ ਕੇ ਗੱਲ ਕਰੇ। ਮੋਰਚੇ ਵਿਚ ਸੰਗਤ ਲਈ ਟੈਂਟ ਵੀ ਲਗਾਏ ਗਏ ਹਨ। ਰਾਤ ਨੂੰ ਲੋਕਾਂ ਦੇ ਠਹਿਰਨ ਲਈ ਟੈਂਟਾਂ ਤੇ ਕੰਬਲਾਂ-ਰਜਾਈਆਂ ਤੇ ਲੰਗਰ ਦਾ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਕਿਸੇ ਨੂੰ ਮੁਸ਼ਕਿਲ ਪੇਸ਼ ਨਾ ਆਵੇ।

Share: