11 ਸਾਲਾਂ ਮਾਸੂਮ ਬੱਚੀ ਦੇ ਨਾਲ 2 ਨੌਜਵਾਨਾਂ ਨੇ ਕੀਤਾ ਜਬਰ-ਜਨਾਹ

11 ਸਾਲਾਂ ਮਾਸੂਮ ਬੱਚੀ ਦੇ ਨਾਲ 2 ਨੌਜਵਾਨਾਂ ਨੇ ਕੀਤਾ ਜਬਰ-ਜਨਾਹ

ਸ਼ਾਹੀ ਸ਼ਹਿਰ ਪਟਿਆਲਾ ਦੇ ਵਿੱਚ ਅਪਰਾਧਕ ਵਾਰਦਾਤਾਂ ਵਧਦੀਆਂ ਹੀ ਜਾ ਰਹੀਆਂ ਹਨ । ਹੁਣ ਦਰਿੰਦਗੀ ਦੀਆਂ ਸਾਰੀਆਂ ਹੱਦਾਂ ਪਾਰ ਕਰਦੇ ਹੋਏ ਘਰ ਦੇ ਬਾਹਰ ਜਾਗੋ ਵੇਖਣ ਗਈ 11 ਸਾਲਾਂ ਮਾਸੂਮ ਬੱਚੀ ਨੂੰ ਦੋ ਨੌਜਵਾਨਾਂ ਨੇ ਅਗਵਾ ਕਰ ਲਿਆ ਅਤੇ ਉਸ ਨਾਲ ਸਮੂਹਿਕ ਬਲਾਤਕਾਰ ਦੀ ਵਾਰਦਾਤ ਨੂੰ ਅੰਜਾਮ ਦਿੱਤਾ ।ਇਸ ਦਿਲ ਦਹਿਲਾ ਦੇਣ ਵਾਲੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਵੇਂ ਦੋਸ਼ੀ ਮੁਲਜ਼ਮ ਨੂੰ ਉਸ ਦੇ ਘਰ ਦੇ ਬਾਹਰ ਗੰਭੀਰ ਹਾਲਤ ਵਿੱਚ ਛੱਡ ਗਏ ਅਤੇ ਮੌਕੇ ਤੋਂ ਫਰਾਰ ਹੋ ਗਏ।

ਜਿਸ ਤੋਂ ਬਾਅਦ ਪੀੜਤ ਮਾਸੂਮ ਨਾਬਾਲਗ ਲੜਕੀ ਨੂੰ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਵਿੱਚ ਭਰਤੀ ਕਰਵਾਇਆ ਗਿਆ ਹੈ। ਹਸਪਤਾਲ ਦੇ ਵਿੱਚ ਇਲਾਜ ਦੌਰਾਨ ਹੁਣ ਉਸ ਪੀੜਤ ਲੜਕੀ ਦੀ ਹਾਲਤ ਵਿੱਚ ਸੁਧਾਰ ਦੱਸਿਆ ਜਾ ਰਿਹਾ ਹੈ। ਦੂਜੇ ਪਾਸੇ ਇਸ ਮਾਮਲੇ ਦ ਵਿੱਚ ਕਾਰਵਾਈ ਕਰਦਿਆਂ ਥਾਣਾ ਸਦਰ ਪਟਿਆਲਾ ਦੀ ਪੁਲਿਸ ਦੇ ਵੱਲੋਂ ਦੋਵਾਂ ਮੁਲਜ਼ਮ ਨੌਜਵਾਨਾਂ ਨੂੰ ਨਾਮਜ਼ਦ ਕਰ ਕੇ ਗ੍ਰਿਫਤਾਰ ਕਰ ਲਿਆ ਹੈ।ਇਸ ਮਾਮਲੇ ਦੀ ਪੜਤਾਲ ਕਰ ਰਹੇ ਜਾਂਚ ਅਧਿਕਾਰੀ ਪੁਲਿਸ ਚੌਕੀ ਬਲਵੇਦਾ ਦੇ ਇੰਚਾਰਜ ਏਐਸਆਈ ਨਿਸ਼ਾਨ ਸਿੰਘ ਨੇ ਦੱਸਿਆ ਕਿ ਪੀੜਤ ਨਾਬਾਲਗ ਕੁੜੀ ਛੇਵੀਂ ਜਮਾਤ ਵਿੱਚ ਪੜ੍ਹਦੀ ਹੈ। ਕੁੜੀ ਦੇ ਘਰ ਨੇੜੇ ਜਾਟਾਂ ਦੇ ਘਰ ਹਨ ਜਿੱਥੇ ਸ਼ਨੀਵਾਰ ਰਾਤ ਕਰੀਬ 9 ਵਜੇ ਵਿਆਹ ਸਮਾਗਮ ਦੇ ਲਈ ਜਾਗੋ ਕੱਢੀ ਜਾ ਰਹੀ ਸੀ।ਇਹ ਪੀੜਤ ਬੱਚੀ ਵੀ ਜਾਗੋ ਵੇਖਣ ਲਈ ਆਪਣੇ ਘਰ ਤੋਂ ਬਾਹਰ ਨਿੱਕਲ ਆਈ । ਇਸੇ ਦੌਰਾਨ ਮੌਕਾ ਦੇਖ ਕੇ ਕਾਰ ਵਿੱਚ ਬੈਠੇ ਦੋ ਨੌਜਵਾਨਾਂ ਜਿਨ੍ਹਾਂ ਦੇ ਨਾਮ ਅਮਨਦੀਪ ਸਿੰਘ ਅਤੇ ਦਲਬੀਰ ਸਿੰਘ ਹਨ ਉਨ੍ਹਾਂ ਨੇ ਕੁੜੀ ਦੇ ਮੂੰਹ ’ਤੇ ਹੱਥ ਰੱਖ ਕੇ ਉਸ ਨੂੰ ਅਗਵਾ ਕਰ ਲਿਆ।ਜਿਸ ਤੋਂ ਬਾਅਦ ਇਹ ਮੁਲਜ਼ਮ ਕੁੜੀ ਨੂੰ ਕਾਰ ਵਿੱਚ ਬਿਠਾ ਕੇ ਨੇੜਲੇ ਖੇਤਾਂ ਵਿੱਚ ਲੈ ਗਏ ਅਤੇ ਉਥੇ ਉਸ ਦੇ ਨਾਲ ਸਮੂਹਿਕ ਬਲਾਤਕਾਰ ਦੀ ਵਾਰਦਾਤ ਨੂੰ ਅੰਜਾਮ ਦਿੱਤਾ।

ਇਸ ਵਾਰਦਾਤ ਦੇ ਬਾਰੇ ਜਾਣਕਾਰੀ ਦਿੰਦਿਆਂ ਸਾਬਕਾ ਸਰਪੰਚ ਸੁਰਿੰਦਰ ਮਿੱਤਲ ਨੇ ਦੱਸਿਆ ਕਿ ਪਰਿਵਾਰ ਅਤੇ ਆਸੇ-ਪਾਸੇ ਦੇ ਲੋਕ ਬੱਚੀ ਦੀ ਭਾਲ ਕਰ ਰਹੇ ਸਨ ਜਿਸ ਤੋਂ ਬਾਅਦ ਕਿ ਕਰੀਬ ਇੱਕ ਘੰਟੇ ਪਿੱਛੋਂ ਦੋਵੇਂ ਮੁਲਜ਼ਮ ਨੌਜਵਾਨ ਪੀੜਤ ਕੁੜੀ ਨੂੰ ਗੰਭੀਰ ਹਾਲਤ ਵਿੱਚ ਛੱਡਣ ਲਈ ਉਸ ਦੇ ਘਰ ਦੇ ਨੇੜੇ ਪਹੁੰਚੇ ਤਾਂ ਇਨ੍ਹਾਂ ਵਿੱਚੋਂ ਇੱਕ ਨੌਜਵਾਨ ਨੂੰ ਪੀੜਤ ਕੁੜੀ ਦੇ ਪਰਿਵਾਰਕ ਮੈਂਬਰਾਂ ਨੇ ਮੌਕੇ ’ਤੇ ਹੀ ਕਾਬੂ ਕਰ ਲਿਆ ਹਾਲਾਂਕਿ ਜਦਕਿ ਦੂਜਾ ਮੁਲਜ਼ਮ ਕੁੜੀ ਦੇ ਦਾਦੇ ਦੀ ਉਂਗਲੀ ਫੱਟੜ ਦੇ ਕਾਰਨ ਮੌਕੇ ਤੋਂ ਭੱਜਣ ਦੇ ਵਿੱਚ ਕਾਮਯਾਬ ਹੋ ਗਿਆ।

ਜਿਸ ਤੋਂ ਬਾਅਦ ਤੁਰੰਤ ਕੁੜੀ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਵਿੱਚ ਭਰਤੀ ਕਰਵਾ ਦਿੱਤਾ ਗਿਆ । ਕੁੜੀ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਪਿੰਡ ਦੇ ਲੋਕਾਂ ਨੇ ਹਸਪਤਾਲ ਅੱਗੇ ਰੋਸ ਪ੍ਰਦਰਸ਼ਨ ਵੀ ਕੀਤਾ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਫਰਾਰ ਮੁਲਜ਼ਮ ਨੂੰ ਵੀ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾਵੇ। ਹਾਲਾਂਕਿ ਪੁਲਿਸ ਨੇ ਦੋਵਾਂ ਮੁਲਜ਼ਮਾਂ ਦੇ ਵਿਰੁੱਧ ਅਗਵਾ, ਗੈਂਗਰੇਪ ਅਤੇ ਪੋਕਸੋ ਐਕਟ ਦੇ ਤਹਿਤ ਮਾਮਲਾ ਦਰਜ ਕਰ ਕੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਸਹਿਮ ਦਾ ਮਹੌਲ ਹੈ।

Share: