ਲੁਧਿਆਣਾ ਵਿੱਚ ਢੰਡਾਰੀ ਰੇਲਵੇ ਸਟੇਸ਼ਨ ਨੇੜੇ ਜੰਮੂ ਮੇਲ ਦੀ ਲਪੇਟ ਵਿੱਚ ਤਿੰਨ ਨੌਜਵਾਨ ਆ ਗਏ। ਮ੍ਰਿਤਕ ਤਿੰਨੋਂ ਨੌਜਵਾਨ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਦੇ ਵਸਨੀਕ ਹਨ। ਰਾਤ ਨੂੰ ਤਿੰਨੇ ਨੌਜਵਾਨ ਢਾਬੇ ਤੋਂ ਖਾਣਾ ਖਾ ਕੇ ਵਾਪਸ ਆਪਣੇ ਕਮਰੇ ਵੱਲ ਜਾ ਰਹੇ ਸਨ। ਮ੍ਰਿਤਕਾਂ ਦੀ ਪਛਾਣ ਪਛਾਣ ਲਵਦੀਪ ਵਾਸੀ ਨਵਾਂ ਸ਼ਹਿਰ, ਸੁਖਮਨ ਵਾਸੀ ਅੰਮ੍ਰਿਤਸਰ ਅਤੇ ਰਵੀ ਕੁਮਾਰ ਵਾਸੀ ਹੁਸ਼ਿਆਰਪੁਰ ਵਜੋਂ ਹੋਈ ਹੈ।ਤਿੰਨੋਂ ਨੌਜਵਾਨ ਚੰਗੇ ਦੋਸਤ ਸਨ ਅਤੇ ਟਰੱਕ ਰਿਪੇਰਿੰਗ ਦਾ ਕੰਮ ਕਰਦੇ ਸਨ। ਢੰਡਾਰੀ ਵਿੱਚ ਦੋ ਨੌਜਵਾਨ ਲਵਦੀਪ ਅਤੇ ਸੁਖਮਨ ਪਿਛਲੇ 5 ਸਾਲਾਂ ਤੋਂ ਕੰਮ ਕਰਦੇ ਸਨ। ਜਦੋਂਕਿ ਰਵੀ ਪਿਛਲੇ 5 ਮਹੀਨਿਆਂ ਤੋਂ ਕੰਮ ਕਰ ਰਿਹਾ ਸੀ।
ਢਾਬੇ ਤੋਂ ਖਾਣਾ ਖਾ ਕੇ ਪਰਤ ਰਹੇ 3 ਨੌਜਵਾਨ ਰੇਲ ਦੀ ਲਪੇਟ ‘ਚ
