ਅੰਮ੍ਰਿਤਸਰ ‘ਚ ਹੋਵੇਗੀ 500 ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ

ਅੰਮ੍ਰਿਤਸਰ ‘ਚ ਹੋਵੇਗੀ 500 ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ

ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਸਿਹਤ ਸੁਵਿਧਾਵਾਂ ਦੇ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ । ਸਿਹਤ ਸਹੂਲਤਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਵੱਡੇ ਕਦਮ ਚੁੱਕ ਰਹੇ ਹਨ । ਹੁਣ ਸਿਹਤ ਦੇ ਖੇਤਰ ਵਿੱਚ ਮਾਨਯੋਗ ਸਰਕਾਰ ਨੇ ਇੱਕ ਹੋਰ ਵੱਡਾ ਕਦਮ ਚੁੱਕਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਭਲਕੇ ਯਾਨੀ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਦਾ ਦੌਰਾ ਕਰਨਗੇ ਅਤੇ ਇਥੇ ੳਨ੍ਹਾਂ ਦੇ ਵੱਲੋਂ 500 ਹੋਰ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਜਾਵੇਗਾ ।

ਤੁਹਾਨੂੰ ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਚੁੱਕੇ ਜਾ ਰਹੇ ਇਸ ਕਦਮ ਦੀ ਪੰਜਾਬ ਦੇ ਲੋਕ ਤਾਰੀਫ ਕਰ ਰਹੇ ਹਨ । ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਅੰਮ੍ਰਿਤਸਰ ਦੇ ਇਸ ਪ੍ਰੋਗਰਾਮ ਦੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।ਦਰਅਸਲ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਦੇ ਵੱਲੋਂ 15 ਅਗਸਤ 2022 ਨੂੰ 100 ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਗਏ ਸਨ। ਤੁਹਾਨੂੰ ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਸਰਕਾਰ ਦੇੇ 6 ਮਹੀਨਿਆਂ ਤੋਂ ਵੀ ਘੱਟ ਸਮੇਂ ਦੇ ਕਾਰਜਕਾਲ ਦੇ ਦੌਰਾਨ 10,00,000 ਤੋਂ ਜ਼ਿਆਦਾ ਲੋਕਾਂ ਨੇ ਮੁਫਤ ਇਲਾਜ ਦਾ ਲਾਭ ਹਾਸਲ ਕੀਤਾ ਹੈ।ਆਮ ਆਦਮੀ ਕਲੀਨਿਕਾਂ ਦੇ ਵਿੱਚ ਤਿੰਨ ਲੱਖ ਤੋਂ ਜ਼ਿਆਦਾ ਲੋਕਾਂ ਦੇ ਮੁਫ਼ਤ ਟੈਸਟ ਕੀਤੇ ਜਾ ਚੁੱਕੇ ਹਨ।

Share: