ਚੰਡੀਗੜ੍ਹ-ਬੇਅਦਬੀ ਕੇਸ ਨਾਲ ਸਬੰਧਤ ਡੇਰਾ ਪ੍ਰੇਮੀਆਂ ਨੇ ਹੁਣ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ। ਜਾਣਕਾਰੀ ਅਨੁਸਾਰ ਡੇਰਾ ਪ੍ਰੇਮੀਆਂ ਜੋ ਮਾਮਲੇ ਚਲ ਰਹੇ ਹਨ। ਉਨ੍ਹਾਂ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ ਕਿ ਉਨ੍ਹਾਂ ਉਤੇ ਜਿਹੜੇ ਕੇਸ ਚਲ ਰਹੇ ਹਨ, ਉਨ੍ਹਾਂ ਨੂੰ ਕਿਸੇ ਹੋਰ ਸੂਬੇ ਵਿੱਚ ਟਰਾਂਸਫਰ ਕੀਤੇ ਜਾਣ। ਡੇਰਾ ਪ੍ਰੇਮੀਆਂ ਨੇ ਪਟੀਸ਼ਨ ਵਿੱਚ ਆਪਣੀ ਜਾਨ ਨੂੰ ਖਤਰਾ ਦੱਸਿਆ ਹੈ। ਇਸ ਮਾਮਲੇ ਉਤੇ 30 ਜਨਵਰੀ ਨੂੰ ਸੁਣਵਾਈ ਹੋ ਸਕਦੀ ਹੈ। ਇਸ ਪਟੀਸ਼ਨ ਵਿੱਚ ਬੇਅਦਬੀ ਕੇਸ ਵਿੱਚ ਨਾਮਜਦ ਮੁਲਜ਼ਮ ਮਹਿੰਦਰਪਾਲ ਬਿੱਟੂ ਦਾ ਜੇਲ ਵਿੱਚ ਹੋਏ ਕਤਲ ਦਾ ਹਵਾਲਾ ਅਤੇ ਕੋਟਕਪੂਰਾ ਵਿੱਚ ਡੇਰਾ ਪ੍ਰੇਮੀ ਪ੍ਰਦੀਪ ਦੇ ਕਤਲ ਦਾ ਵੀ ਹਵਾਲਾ ਦਿੱਤਾ ਗਿਆ ਹੈ। ਪਟੀਸ਼ਨ ਵਿੱਚ ਇਨ੍ਹਾਂ ਕੇਸਾਂ ਨੂੰ ਆਧਾਰ ਬਣਾ ਕੇ ਬਾਕੀ ਮੁਲਜ਼ਮਾਂ ਦੀ ਜਾਨ ਨੂੰ ਵੀ ਖਤਰਾ ਦੱਸਿਆ ਹੈ। ਇਸੇ ਨੂੰ ਆਧਾਰ ਬਣਾ ਕੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ ਕਿ ਪੰਜਾਬ ਵਿੱਚੋਂ ਇਨ੍ਹਾਂ ਕੇਸਾਂ ਨੂੰ ਕਿਸੇ ਹੋਰ ਸੂਬੇ ਵਿੱਚ ਟਰਾਂਸਫਰ ਕੀਤਾ ਜਾਵੇ।
Posted inChandigarh Law & Order News Punjab Update