ਦਿੱਲੀ-ਯੂਪੀ ਤੋਂ ਲੈ ਕੇ ਪੰਜਾਬ ਤੱਕ ਮੀਂਹ ਤੇ ਗੜੇ ਪੈਣ ਦਾ ਅਲਰਟ

ਦਿੱਲੀ-ਯੂਪੀ ਤੋਂ ਲੈ ਕੇ ਪੰਜਾਬ ਤੱਕ ਮੀਂਹ ਤੇ ਗੜੇ ਪੈਣ ਦਾ ਅਲਰਟ

ਦੇਸ਼ ਦੇ ਮੌਸਮ ਦਾ ਮੂਡ (Weather Update) ਹੁਣ ਬਦਲਣਾ ਸ਼ੁਰੂ ਹੋ ਗਿਆ ਹੈ ਕਿਉਂਕਿ ਸੀਤ ਲਹਿਰ, ਸੰਘਣੀ ਧੁੰਦ ਅਤੇ ਬਰਫ਼ਬਾਰੀ ਤੋਂ ਬਾਅਦ ਹੁਣ ਬਾਰਿਸ਼ ਦੀ ਵਾਰੀ ਹੈ। ਦਿੱਲੀ-ਐਨਸੀਆਰ ਤੋਂ ਲੈ ਕੇ ਯੂਪੀ-ਬਿਹਾਰ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।

ਪੰਜਾਬ-ਹਰਿਆਣਾ ਤੋਂ ਲੈ ਕੇ ਮੱਧ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਤੱਕ ਹਲਕੀ ਬਾਰਿਸ਼ ਹੋਈ। ਮੌਸਮ ਵਿਭਾਗ ਅਨੁਸਾਰ ਇਨ੍ਹਾਂ ਰਾਜਾਂ ਵਿੱਚ ਹੋਰ ਮੀਂਹ ਅਤੇ ਗੜੇ ਵੀ ਪੈਣ ਦੀ ਸੰਭਾਵਨਾ ਹੈ। ਠੰਢ ਦੇ ਮੌਸਮ ਵਿੱਚ ਮੀਂਹ ਪੈਣ ਕਾਰਨ ਸਰਦੀ ਦਾ ਸੰਤਾਪ ਥੋੜ੍ਹਾ ਵੱਧ ਸਕਦਾ ਹੈ।ਹਾਲਾਂਕਿ, ਜਿਵੇਂ ਹੀ ਬਰਸਾਤ ਦਾ ਮੌਸਮ ਖਤਮ ਹੁੰਦਾ ਹੈ, ਤਾਪਮਾਨ ਵਿੱਚ ਵਾਧਾ ਦਰਜ ਕਰਨ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਕਿਹਾ ਕਿ ਉੱਤਰੀ ਭਾਰਤ ਵਿੱਚ 26 ਜਨਵਰੀ ਤੱਕ ਮੀਂਹ ਅਤੇ ਗੜੇ ਪੈਣ ਦੀ ਭਵਿੱਖਬਾਣੀ ਹੈ।

ਮੌਸਮ ਵਿਭਾਗ ਅਨੁਸਾਰ ਅਗਲੇ ਦੋ ਦਿਨਾਂ ਦੌਰਾਨ ਪੱਛਮੀ ਹਿਮਾਲੀਅਨ ਖੇਤਰ ਅਤੇ ਉੱਤਰੀ ਪੱਛਮੀ ਭਾਰਤ ਦੇ ਖੇਤਰਾਂ ਵਿੱਚ ਮੀਂਹ ਦੀ ਗਤੀਵਿਧੀ ਦਰਜ ਕੀਤੀ ਜਾਵੇਗੀ। ਇਸ ਦੇ ਨਾਲ ਹੀ, 27 ਜਨਵਰੀ 2023 ਦੀ ਰਾਤ ਤੋਂ ਇੱਕ ਨਵੀਂ ਪੱਛਮੀ ਗੜਬੜੀ ਉੱਤਰ ਪੱਛਮੀ ਭਾਰਤ ਨੂੰ ਪ੍ਰਭਾਵਿਤ ਕਰ ਸਕਦੀ ਹੈ।

ਪੱਛਮੀ ਉੱਤਰ ਪ੍ਰਦੇਸ਼, ਜੰਮੂ, ਹਿਮਾਚਲ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਸਮੇਤ ਉੱਤਰੀ ਭਾਰਤ ਦੇ ਕਈ ਇਲਾਕਿਆਂ ਵਿੱਚ ਅੱਜ ਯਾਨੀ 25 ਜਨਵਰੀ ਨੂੰ ਮੀਂਹ ਦੇ ਨਾਲ ਗੜੇ ਪੈਣ ਦੀ ਸੰਭਾਵਨਾ ਹੈ। ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ 28 ਜਨਵਰੀ ਤੱਕ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇੰਨਾ ਹੀ ਨਹੀਂ 28 ਅਤੇ 29 ਜਨਵਰੀ ਨੂੰ ਵੀ ਉੱਤਰ ਪੱਛਮੀ ਭਾਰਤ ‘ਚ ਮੀਂਹ ਪੈਣ ਦੀ ਸੰਭਾਵਨਾ ਹੈ।

ਦਰਅਸਲ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋਈ। ਉਥੇ ਹੀ ਜੰਮੂ-ਕਸ਼ਮੀਰ ਅਤੇ ਹਿਮਾਚਲ-ਉਤਰਾਖੰਡ ‘ਚ ਹਲਕੀ ਬਰਫਬਾਰੀ ਹੋਈ।

ਹਿਮਾਚਲ ਪ੍ਰਦੇਸ਼, ਉੱਤਰਾਖੰਡ, ਹਰਿਆਣਾ ਦੇ ਕੁਝ ਹਿੱਸਿਆਂ, ਦਿੱਲੀ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 2 ਤੋਂ 4 ਡਿਗਰੀ ਦਾ ਵਾਧਾ ਹੋਇਆ ਹੈ। ਇੰਨਾ ਹੀ ਨਹੀਂ ਮੰਗਲਵਾਰ ਨੂੰ ਰਾਜਸਥਾਨ ‘ਚ ਵੀ ਮੀਂਹ ਪਿਆ। ਮੰਨਿਆ ਜਾ ਰਿਹਾ ਹੈ ਕਿ ਅੱਜ ਵੀ ਇਨ੍ਹਾਂ ਇਲਾਕਿਆਂ ‘ਚ ਬੱਦਲ ਛਾਏ ਰਹਿਣਗੇ ਅਤੇ ਮੀਂਹ ਪਵੇਗਾ। ਦੱਸ ਦੇਈਏ ਕਿ ਇਨ੍ਹਾਂ ਇਲਾਕਿਆਂ ‘ਚ ਅਜੇ ਵੀ ਠੰਡ ਪੈ ਰਹੀ ਹੈ।

Share: