ਆਸ਼ੀਸ਼ ਮਿਸ਼ਰਾ ਅੱਜ ਜੇਲ੍ਹ ‘ਚੋਂ ਹੋ ਸਕਦੈ ਰਿਹਾਅ

ਆਸ਼ੀਸ਼ ਮਿਸ਼ਰਾ ਅੱਜ ਜੇਲ੍ਹ ‘ਚੋਂ ਹੋ ਸਕਦੈ ਰਿਹਾਅ

ਸੁਪਰੀਮ ਕੋਰਟ ਨੇ ਯੂਪੀ ਦੇ ਲਖੀਮਪੁਰ ਖੀਰੀ ਵਿਚ ਹੋਈ ਹਿੰਸਾ ਦੇ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਸ਼ਰਤੀਆ ਜ਼ਮਾਨਤ ਦੇ ਦਿੱਤੀ ਹੈ। ਮਿਸ਼ਰਾ ਤੋਂ ਇਲਾਵਾ ਅਦਾਲਤ ਨੇ 4 ਲੋਕਾਂ ਦੀ ਕੁੱਟ-ਕੁੱਟ ਕੇ ਹੱਤਿਆ ਕਰਨ ਦੇ ਦੋਸ਼ ਵਿਚ ਮੁਲਜ਼ਮ ਕਿਸਾਨਾਂ ਨੂੰ ਵੀ ਜ਼ਮਾਨਤ ਦੇ ਦਿੱਤੀ ਹੈ।

ਆਸ਼ੀਸ਼ ਮਿਸ਼ਰਾ ਦੇ ਵਕੀਲ ਨੇ ਜ਼ਿਲਾ ਅਦਾਲਤ ‘ਚ 3-3 ਲੱਖ ਰੁਪਏ ਦੇ ਜ਼ਮਾਨਤੀ ਬਾਂਡ ਦਾਖਲ ਕੀਤੇ ਹਨ, ਜਿਸ ਦੀ ਪੁਸ਼ਟੀ ਹੋਣ ਤੋਂ ਬਾਅਦ ਆਸ਼ੀਸ਼ ਮਿਸ਼ਰਾ ਨੂੰ ਅੱਜ 27 ਜਨਵਰੀ ਨੂੰ ਜੇਲ ਤੋਂ ਰਿਹਾਅ ਕੀਤਾ ਜਾ ਸਕਦਾ ਹੈ।ਲਖੀਮਪੁਰ ਖੀਰੀ ਕਾਂਡ ਦੇ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਸੁਪਰੀਮ ਕੋਰਟ ਨੇ ਸ਼ਰਤਾਂ ਨਾਲ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਕਿਹਾ ਹੈ ਕਿ ਫਿਲਹਾਲ ਆਸ਼ੀਸ਼ ਨੂੰ 8 ਹਫਤਿਆਂ ਲਈ ਰਿਹਾਅ ਕੀਤਾ ਜਾ ਰਿਹਾ ਹੈ। ਪਰ ਸ਼ਰਤਾਂ ਦੀ ਉਲੰਘਣਾ ਕਰਨ ‘ਤੇ ਜ਼ਮਾਨਤ ਰੱਦ ਹੋ ਸਕਦੀ ਹੈ। ਆਸ਼ੀਸ਼ ਨੂੰ ਆਪਣੀ ਰਿਹਾਈ ਦੇ ਇੱਕ ਹਫ਼ਤੇ ਦੇ ਅੰਦਰ ਉੱਤਰ ਪ੍ਰਦੇਸ਼ ਛੱਡਣਾ ਹੋਵੇਗਾ। ਉਹ ਇਸ ਸਮੇਂ ਦਿੱਲੀ ਵਿਚ ਵੀ ਨਹੀਂ ਰਹਿ ਸਕਦਾ।ਅਦਾਲਤ ਨੇ ਇਹ ਵੀ ਕਿਹਾ ਹੈ ਕਿ ਉਹ ਇਸ ਮਾਮਲੇ ‘ਤੇ 14 ਮਾਰਚ ਨੂੰ ਦੁਬਾਰਾ ਸੁਣਵਾਈ ਕਰੇਗੀ। ਉਸ ਦਿਨ ਹੁਕਮਾਂ ਦੀ ਸਮੀਖਿਆ ਕੀਤੀ ਜਾਵੇਗੀ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ 4 ਕਿਸਾਨਾਂ ਨੂੰ ਅੰਤਰਿਮ ਜ਼ਮਾਨਤ ‘ਤੇ ਰਿਹਾਅ ਕਰਨ ਦਾ ਹੁਕਮ ਵੀ ਦਿੱਤਾ ਹੈ।

Share: