ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਸੰਸਥਾਵਾਂ ਦੀ ਵਿਜਿਟ ਕਰਵਾਉਣ ਦਾ ਫੈਸਲਾ

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਸੰਸਥਾਵਾਂ ਦੀ ਵਿਜਿਟ ਕਰਵਾਉਣ ਦਾ ਫੈਸਲਾ

ਪੰਜਾਬ ਸਰਕਾਰ ਦੇ ਵੱਲੋਂ ਸੂਬੇ ਦੇ ਵਿੱਚ ਸਿੱਖਿਆ ਦਾ ਪੱਧਰ ਉੱਪਰ ਚੁੱਕਣ ਦੇ ਲਈ ਕਈ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਸਰਕਾਰੀ ਸਕੂਲਾਂ ਦੇ ਵਿੱਚ ਪੜ੍ਹਾਈ ਕਰਨ ਵਾਲੇ ਬੱਚਿਆਂ ਨੂੰ ਵੀ ਵਧੀਆ ਸਿੱਖਿਆ ਹਾਸਲ ਹੋ ਸਕੇ ।ਜਿਸ ਦੇ ਲਈ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਦੇ ਵੱਲੋਂ ਸਰਕਾਰੀ ਸਕੂਲਾਂ ਦੇ ਵਿੱਚ ਪੜ੍ਹਣ ਵਾਲੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਸੰਸਥਾਵਾਂ ਦੇ ਦੌਰੇ ਕਰਵਾਉਣ ਦਾ ਇੱਕ ਅਹਿਮ ਫੈਸਲਾ ਸੁਣਾਇਆ ਹੈ ।ਦਰਅਸਲ ਪੰਜਾਬ ਦੇ 3661 ਸਕੂਲਾਂ ਦੇ ਵਿੱਚ ਪੜ੍ਹ ਰਹੇ 73220 ਵਿਦਿਆਰਥੀਆਂ ਨੂੰ ਉੱਚ ਸਿੱਖਿਆ ਸੰਸਥਾਵਾਂ ਦਾ ਦੌਰਾ ਕਰਵਾਉਣ ਦੇ ਲਈ ਸੂਬਾ ਸਿੱਖਿਆ ਅਤੇ ਸਿਖਲਾਈ ਪਰੀਸ਼ਦ ਪੰਜਾਬ ਦੇ ਵੱਲੋਂ ਜਾਰੀ ਚਿੱਠੀ ਦੇ ਵਿੱਚ ਇਸ ਸਬੰਧੀ ਜਾਣਕਾਰੀ ਦਿੱਤੀ ਗਈ ਹੈ।ਜਿਸ ਦੇ ਮੁਤਾਬਕ 200 ਰੂਪਏ ਪ੍ਰਤੀ ਵਿਦਿਆਰਥੀ ਦੀ ਦਰ ਤੋਂ ਪੰਜਾਬ ਦੇ 3661 ਸਕੂਲਾਂ ਦੇ ਵਿਦਿਆਰਥੀਆਂ ਲਈ ਰਾਸ਼ੀ ਜਾਰੀ ਕੀਤੀ ਗਈ ਹੈ ।

ਪੰਜਾਬ ਸਿੱਖਿਆ ਬੋਰਡ ਵੱਲੋਂ ਹਾਈ ਸਕੂਲ ਦੇ 9ਵੀਂ ਅਤੇ 10ਵੀਂ ਜਮਾਤ ਦੇ 10-10 ਵਿਦਿਆਰਥੀਆਂ ਨੂੰ ਉੱਚ ਸਿੱਖਿਆ ਸੰਸਥਾਨ ਦੀ ਵਿਜਿਟ ਕਰਵਾਈ ਜਾਵੇਗੀ । ਇਸ ਦੇ ਨਾਲ ਹੀ ਸੀਨੀਅਰ ਸੇਕੰਡਰੀ ਸਕੂਲਾਂ ਦੇ ਵਿਦਿਆਰਥੀਆਂ ਦੀ 9ਵੀਂ ਤੋਂ 12ਵੀਂ ਕਲਾਸ ਦੇ 5-5 ਵਿ ਦਿਆਰਥੀਆਂ ਵੱਲੋਂ ਵਿਜਿਟ ਕੀਤੀ ਜਾਵੇਗੀ।

ਪੰਜਾਬ ਦੇ ਸਿੱਖਿਆ ਬੋਰਡ ਦੇ ਵੱਲੋਂ ਕੀਤਾ ਗਿਆ ਇਹ ਉਪਰਾਲਾ ਇੱਕ ਸ਼ਲਾਘਾਯੋਗ ਕਦਮ ਹੈ। ਇਸ ਦੇ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਦੇ ਬਾਰੇ ਵੀ ਜਾਣਕਾਰੀ ਮਿਲ ਜਾਵੇਗੀ ।ਉਨ੍ਹਾਂ ਦੀ ਰੂਚੀ ਉੱਚ ਸਿੱਖਿਆ ਦੇ ਵੱਲ ਵਧੇਗੀ ਜੋ ਕਿ ਸਿੱਖਿਆ ਦਾ ਮਿਆਰ ਉੱਪਰ ਚੁੱਕਣ ਵਿੱਚ ਅਹਿਮ ਭੂਮਿਕਾ ਨਿਭਾਵੇਗਾ। ਪੰਜਾਬ ਸਰਕਾਰ ਨੂੰ ਸਿੱਖਿਆ ਦਾ ਮਿਆਰ ਉੱਪਰ ਚੁੱਕਣ ਦੇ ਲਈ ਅਜਿਹੇ ਹੋਰ ਉਪਰਾਲੇ ਕਰਨ ਦੀ ਲੋੜ ਹੈ।
Share: