ਦਿੱਲੀ ਪੁਲਿਸ (Delhi Police) ਦੇ ਕਾਊਂਟਰ ਇੰਟੈਲੀਜੈਂਸ ਯੂਨਿਟ ਸਪੈਸ਼ਲ ਸੈੱਲ ਨੇ ਪੰਜਾਬ ਵਿੱਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਪੰਜਾਬ ਦੇ 2 ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਖਾਲਿਸਤਾਨੀ ਅੱਤਵਾਦੀ ਨੈੱਟਵਰਕ ‘ਤੇ ਪਲਟਵਾਰ ਕਾਰਵਾਈ ਕਰਦੇ ਹੋਏ ਪੁਲਸ ਨੇ ਰਾਜਨ ਭੱਟੀ ਅਤੇ ਚੀਨਾ ਨੂੰ ਗ੍ਰਿਫਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਇਹ ਦੋਵੇਂ ਨਸ਼ੇ ਦੀ ਸਪਲਾਈ ਦਾ ਕੰਮ ਕਰਦੇ ਹਨ। ਇਸ ਦੇ ਨਾਲ ਹੀ ਉਹ ਪੰਜਾਬ ਤੋਂ ਖਾਲਿਸਤਾਨੀ ਅੱਤਵਾਦੀ (Khalistani Terrorists) ਲੰਡਾ ਹਰੀਕੇ ਦਾ ਨੈੱਟਵਰਕ ਚਲਾ ਰਹੇ ਸਨ।ਦੱਸ ਦਈਏ ਕਿ ਰਾਜਨ ਭਾਟੀ ਪੰਜਾਬ ਦਾ ਨਸ਼ਾ ਅਤੇ ਹਥਿਆਰਾਂ ਦਾ ਇੱਕ ਵੱਡਾ ਸਪਲਾਇਰ ਹੈ ਜੋ ਕਿ ਪੰਜਾਬ ਤੋਂ ਕੈਨੇਡਾ ਅਤੇ ਹੋਰ ਦੇਸ਼ਾਂ ਵਿੱਚ ਫੈਲੇ ਲੰਡਾ ਹਰੀਕੇ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਿਹਾ ਸੀ। ਚੀਨਾ ਡਰੱਗ ਸਪਲਾਈ ਨਾਲ ਵੀ ਜੁੜਿਆ ਹੋਇਆ ਹੈ। ਇਨ੍ਹਾਂ ਦੋਵਾਂ ਮੁਲਜ਼ਮਾਂ ਦੇ ਪੰਜਾਬ ਦੇ ਕਈ ਗੈਂਗਸਟਰਾਂ ਨਾਲ ਨੇੜਲੇ ਸਬੰਧ ਹਨ।
ਪੁਲੀਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਦੋਵੇਂ ਅੰਮ੍ਰਿਤਸਰ ਦਿਹਾਤੀ ਦੇ ਇੱਕ ਹੋਟਲ ਵਿੱਚ ਲੁਕੇ ਹੋਏ ਸਨ। ਇਸ ਬਾਰੇ ਦਿੱਲੀ ਪੁਲਿਸ ਨੂੰ ਪਤਾ ਲੱਗਾ, ਜਿਸ ਤੋਂ ਬਾਅਦ ਸਾਂਝਾ ਆਪ੍ਰੇਸ਼ਨ ਕਰਕੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਹਾਲਾਂਕਿ ਇਸ ‘ਚ ਦੋਸ਼ੀਆਂ ਨੇ ਗੋਲੀਬਾਰੀ ਵੀ ਕੀਤੀ, ਜਿਸ ‘ਚ ਦਿੱਲੀ ਪੁਲਸ ਦੇ 1 ਕਾਂਸਟੇਬਲ ਦੀ ਲੱਤ ‘ਚ ਵੀ ਗੋਲੀ ਲੱਗੀ ਹੈ। ਜ਼ਖਮੀ ਕਾਂਸਟੇਬਲ ਦੀ ਪਛਾਣ ਯੋਗੇਸ਼ ਵਜੋਂ ਹੋਈ ਹੈ।
ਵੱਖ-ਵੱਖ ਮਾਮਲਿਆਂ ਵਿੱਚ ਸਟੇਟ ਸਪੈਸ਼ਲ ਸੈੱਲ ਨੂੰ ਲੋੜੀਂਦੇ ਮੁਲਜ਼ਮ ਰਾਜਨ ਭੱਟੀ ਖ਼ਿਲਾਫ਼ 15 ਤੋਂ ਵੱਧ ਕੇਸ ਦਰਜ ਹਨ। ਇਨ੍ਹਾਂ ਕੋਲੋਂ ਦੋ ਚਾਈਨੀਜ਼ ਪਿਸਤੌਲ ਬਰਾਮਦ ਕੀਤੇ ਹਨ।
ਮੁਲਜ਼ਮ ਰਾਜਨ ਭੱਟੀ ਡਰੋਨ ਰਾਹੀਂ ਨਸ਼ਾ ਤਸਕਰੀ ਅਤੇ ਹਥਿਆਰਾਂ ਦੀ ਸਪਲਾਈ ਕਰਦਾ ਸੀ ਅਤੇ ਜ਼ਮੀਨ ਦਾ ਮਾਲਕ ਦੱਸਿਆ ਜਾਂਦਾ ਹੈ।