ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਦਿੱਲੀ ਦੇ ਤਾਲਕਟੋਰਾ ਸਟੇਡੀਅਮ ‘ਚ ‘ਪਰੀਕਸ਼ਾ ਪੇ ਚਰਚਾ’ ਦੇ ਛੇਵੇਂ ਐਡੀਸ਼ਨ ਦੌਰਾਨ ਵਿਦਿਆਰਥੀਆਂ ਅਤੇ ਮਾਪਿਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ, “ਇਹ ਮੇਰਾ ਵੀ ਇਮਤਿਹਾਨ ਹੈ। ਮੈਂ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਉਨ੍ਹਾਂ ‘ਤੇ ਦਬਾਅ ਨਾ ਪਾਉਣ ਅਤੇ ਵਿਦਿਆਰਥੀਆਂ ਨੂੰ ਵੀ ਆਪਣੀ ਸਮਰੱਥਾ ਨੂੰ ਘੱਟ ਨਾ ਸਮਝਣ।”
ਮਾਪਿਆਂ ਨੂੰ ਬੱਚਿਆਂ ‘ਤੇ ਦਬਾਅ ਨਹੀਂ ਪਾਉਣਾ ਚਾਹੀਦਾ: ਪ੍ਰਧਾਨ ਮੰਤਰੀ
