ਦਿੱਲੀ ਸਮੇਤ ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ਵਿਚ ਅਗਲੇ ਕੁਝ ਦਿਨਾਂ ਤੱਕ ਮੀਂਹ ਜਾਰੀ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਹਿਮਾਲਿਆ ਦੀਆਂ ਪਹਾੜੀਆਂ ‘ਤੇ ਭਾਰੀ ਮੀਂਹ ਅਤੇ ਬਰਫ਼ਬਾਰੀ ਜਾਰੀ ਰਹਿਣ ਦੀ ਸੰਭਾਵਨਾ ਹੈ।
ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ (India Meteorological Department-IMD) 28 ਜਨਵਰੀ ਤੋਂ ਇੱਕ ਨਵੀਂ ਪੱਛਮੀ ਗੜਬੜੀ (Western Disturbance) ਉੱਤਰ ਪੱਛਮੀ ਭਾਰਤ ਨੂੰ ਪ੍ਰਭਾਵਿਤ ਕਰਨ ਦੀ ਸੰਭਾਵਨਾ ਹੈ। ਇਸ ਕਾਰਨ ਪੱਛਮੀ ਹਿਮਾਲੀਅਨ ਖੇਤਰ ‘ਚ ਹਲਕੀ ਤੋਂ ਭਾਰੀ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਜਦੋਂ ਕਿ 29 ਅਤੇ 30 ਜਨਵਰੀ ਨੂੰ ਦਿੱਲੀ ਸਮੇਤ ਉੱਤਰ ਪੱਛਮੀ ਦੇ ਮੈਦਾਨੀ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ।
ਲਕਸ਼ਦੀਪ ਤੇ ਮੱਧ ਪ੍ਰਦੇਸ਼, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਉੱਤਰਾਖੰਡ, ਹਰਿਆਣਾ, ਪੰਜਾਬ, ਚੰਡੀਗੜ੍ਹ, ਦਿੱਲੀ, ਵਿਦਰਭ, ਮੱਧ ਮਹਾਰਾਸ਼ਟਰ, ਮਰਾਠਵਾੜਾ ਅਤੇ ਉੱਤਰੀ ਅੰਦਰੂਨੀ ਕਰਨਾਟਕ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ। ਭਾਰਤ ਮੌਸਮ ਵਿਭਾਗ (IMD) ਦੇ ਅਨੁਸਾਰ, ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਵੀ ਭਾਰੀ ਮੀਂਹ ਪਿਆ ਹੈ।