ਸੀਨੀਅਰ ਅਕਾਲੀ ਨੇਤਾ ਬਾਬੂ ਪ੍ਰਕਾਸ਼ ਚੰਦ ਗਰਗ ਨੇ ਦੋ ਅਹੁਦਿਆਂ ਤੋਂ ਦਿੱਤਾ ਅਸਤੀਫਾ

ਸੀਨੀਅਰ ਅਕਾਲੀ ਨੇਤਾ ਬਾਬੂ ਪ੍ਰਕਾਸ਼ ਚੰਦ ਗਰਗ ਨੇ ਦੋ ਅਹੁਦਿਆਂ ਤੋਂ ਦਿੱਤਾ ਅਸਤੀਫਾ

ਸੀਨੀਅਰ ਅਕਾਲੀ ਨੇਤਾ ਬਾਬੂ ਪ੍ਰਕਾਸ਼ ਚੰਦ ਗਰਗ ਨੇ ਅਕਾਲੀ ਦਲ ਦੇ ਦੋ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ।

ਬਾਬੂ ਪ੍ਰਕਾਸ਼ ਚੰਦ ਗਰਗ ਨੇ ਪਟਿਆਲਾ ਜ਼ਿਲ੍ਹੇ ਲਈ ਅਬਜ਼ਰਬਰ ਅਤੇ ਪਾਰਟੀ ਦੀ ਐਡਵਾਇਜ਼ਰੀ ਮੈਂਬਰਸ਼ਿਪ ਤੋਂ ਵੀ ਅਸਤੀਫਾ ਦੇ ਦਿੱਤਾ ਹੈ।ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਸਤੀਫੇ ਦੀ ਕਾਪੀ ਭੇਜੀ ਗਈ ਹੈ।

ਉਨ੍ਹਾਂ ਕਿਹਾ ਕਿ ਫੈਸਲਾ ਆਪਣੇ ਪਾਰਟੀ ਵਰਕਰਾਂ ਦੀ ਸਹਿਮਤੀ ਨਾਲ ਲਿਆ ਹੈ। ਉਨ੍ਹਾਂ ਨੂੰ ਸੰਗਰੂਰ ਲਈ ਸਮਾਂ ਨਹੀਂ ਮਿਲ ਰਿਹਾ ਸੀ।

ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਗਰੂਰ ਹਲਕੇ ਵਿਚ ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਨੇ ਵਿਧਾਨ ਸਭਾ ਦੀ ਚੋਣ ਲੜੀ ਸੀ, ਪਰ ਹੁਣ ਇਸ ਇਲਾਕੇ ਦੀ ਸੇਵਾ ਬਾਬੂ ਪ੍ਰਕਾਸ਼ ਚੰਦ ਗਰਗ ਕਰਨਾ ਚਾਹੁੰਦੇ ਹਨ।

Share: