ਮੋਹਾਲੀ ਵਿਚ ਸਿੱਖ ਜਥੇਬੰਦੀਆਂ ਵੱਲੋਂ ਲਾਏ ਗਏ ਪੱਕੇ ਮੋਰਚੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਉਤੇ ਹਮਲਾ ਕੀਤਾ ਗਿਆ।
ਮਿਲੀ ਜਾਣਕਾਰੀ ਮੁਤਾਬਕ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉਤੇ ਬੰਦੀ ਸਿੰਘਾਂ ਦੀ ਰਿਹਾਈ, 328 ਸਰੂਪਾਂ ਤੇ ਬੇਅਦਬੀ ਦੀਆਂ ਘਟਨਾਵਾਂ ਦੇ ਮਾਮਲੇ ’ਤੇ ਚੱਲ ਰਹੇ ਪੱਕੇ ਮੋਰਚੇ ਵਾਲੀ ਥਾਂ ‘ਤੇ ਹਰਜਿੰਦਰ ਸਿੰਘ ਧਾਮੀ ਦੀ ਗੱਡੀ ਉਤੇ ਪਥਰਾਅ ਕੀਤਾ ਗਿਆ।
ਸ. ਧਾਮੀ ਧਰਨੇ ਨੂੰ ਸੰਬੋਧਨ ਕਰਨ ਤੋਂ ਬਾਅਦ ਵਾਪਸ ਜਾ ਰਹੇ ਸੀ ਤਾਂ ਕੁੱਝ ਗਰਮ ਖਿਆਲੀ ਨੌਜਵਾਨਾਂ ਨੇ ਸਵਾਲ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਭੀੜ ’ਚੋਂ ਕਈ ਵਿਅਕਤੀਆਂ ਨੇ ਪ੍ਰਧਾਨ ਉੱਤੇ ਕਥਿਤ ਤੌਰ ‘ਤੇ ਹਮਲਾ ਕਰ ਦਿੱਤਾ।
ਵਿਰੋਧ ਕਰ ਰਹੇ ਵਿਅਕਤੀਆਂ ਨੇ ਸ੍ਰੀ ਧਾਮੀ ਦੇ ਕਾਫਲੇ ਉਤੇ ਪਥਰਾਅ ਕੀਤਾ ਗਿਆ ਹੈ, ਜਿਸ ਕਾਰਨ ਕਈ ਗੱਡੀਆਂ ਵੀ ਨੁਕਸਾਨੀਆਂ ਗਈਆਂ ਹਨ।