ਤਕਰੀਬਨ ਦੋ ਮਹੀਨਿਆਂ ਤੋਂ ਮੋਹਾਲੀ ਵਿਖੇ ਇੱਕ ਜਬਰ-ਜਨਾਹ ਲੀੜਤਾ ਇਨਸਾਫ ਦੀ ਮੰਮਗ ਕਰ ਰਹੀ ਹੈ । ਜਿਸ ਨੂੰ ਅਜੇ ਤੱਕ ਇਨਸਾਫ ਨਹੀਂ ਮਿਲ ਸਕਿਆ । ਹੁਣ ਇਸ ਪੀੜਤਾ ਨੇ ਇਨਸਾਫ਼ ਲੈਣ ਦੇ ਲਈ ਧਮਕੀ ਦਿੱਤੀ ਹੈ । ਉਸ ਦਾ ਕਹਿਣਾ ਹੈ ਕਿ ਜੇ ਉਸ ਨੂੰ ਇਨਸਾਫ਼ ਨਾ ਮਿਿਲਆ ਤਾਂ ਉਹ ਆਪਣੀ ਜੀਵਨ ਲੀਲਾ ਸਮਾਪਤ ਕਰ ਕੇ ਖੁਦਕੁਸ਼ੀ ਕਰ ਲਵੇਗੀ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਮੁਹਾਲੀ ਦੇ ਉਪ ਪੁਲਿਸ ਕਪਤਾਨ ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਪੀੜਤਾ ਨੂੰ ਇਨਸਾਫ ਦਿਵਾਉਣ ਦੇ ਲਈ ਪੁਲਿਸ ਟੀਮ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੇ ਲਈ ਕੋਸ਼ਿਸ਼ ਕਰ ਰਹੀ ਹੈ । ਉਨ੍ਹਾਂ ਨੇ ਭਰੋਸਾ ਦਿੱਤਾ ਕਿ ਮੁਲਜ਼ਮਾਂ ਨੂੰ ਕਿਸੇ ਵੀ ਕੀਮਤ ਉੱਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ ।ਇਸ ਦੇ ਨਾਲ ਹੀ ਮੋਹਾਲੀ ਪੁਲਿਸ ਦੇ ਡੀਐਸਪੀ ਬੱਲ ਨੇ ਕਿਹਾ ਕਿ ਪੁਲਿਸ ਦੇ ਵੱਲੋਂ ਮੁਲਜ਼ਮ ਨੂੰ ਗ੍ਰਿਫਤਾਰ ਕਰਨ ਦੇ ਲਈ ਐਸਐਚਓ ਅਤੇ ਪੁਲਿਸ ਟੀਮ ਤਾਇਨਾਤ ਕੀਤੀ ਗਈ ਹੈ।ਡੀਐਸਪੀ ਬੱਲ ਨੇ ਕਿਹਾ ਕਿ ਪੁਲਿਸ ਜਲਦੀ ਹੀ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਉਸ ਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਤੁਹਾਨੂੰ ਦੱਸ ਦਈਏ ਕਿ 25 ਸਾਲਾ ਬਲਾਤਕਾਰ ਪੀੜਤਾ ਦਾ ਇਲਜ਼ਾਮ ਹੈ ਕਿ 10 ਨਵੰਬਰ 2022 ਨੂੰ ਮੋਹਾਲੀ ਦੇ ਪਿੰਡ ਕੁੰਭੜਾ ਵਿੱਚ ਉਸ ਨੂੰ ਕਿਰਾਏ ਦਾ ਮਕਾਨ ਦਿਵਾਉਣ ਦੇ ਬਹਾਨੇ ਨੌਜਵਾਨ ਦੇ ਵੱਲੋਂ ਉਸ ਨਾਲ ਜਬਰ ਜਨਾਹ ਕੀਤਾ ਗਿਆ ਸੀ। ਉਸ ਨੇ ਇਹ ਵੀ ਇਲਜ਼ਮ ਲਗਾਇਆ ਕਿ ਬਲਾਤਕਾਰ ਕਰਨ ਵਾਲਾ ਉਸ ਦੇ ਖਿਲਾਫ ਮਾਮਲਾ ਦਰਜ ਹੋਣ ਤੋਂ ਬਾਅਦ ਵੀ ਦੋ ਦਿਨਾਂ ਤੱਕ ਇਸ ਇਲਾਕੇ ਵਿੱਚ ਖੁੱਲ੍ਹੇਆਮ ਘੁੰਮਦਾ ਹੋਇਆ ਨਜ਼ਰ ਆਇਆ ਸੀ।
ਜਬਰ-ਜਨਾਹ ਦਾ ਸ਼ਿਕਾਰ ਹੋਈ ਪੀੜਤ ਦੇ ਅਨੁਸਾਰ ਗੌਰਵ ਨਾਮ ਦੇ ਮੁਲਜ਼ਮ ਵੱਲੋਂ ਉਸ ਨੂੰ ਧਮਕੀਆਂ ਵੀ ਦਿੱਤੀਆਂ ਗਈਆਂ ਹਨ । ਜਿਸ ਕਾਰਨ ਉਹ ਕਈ ਵਾਰ ਆਪਣਾ ਪੀਜੀ ਬਦਲ ਚੁੱਕੀ ਹੈ ਅਤੇ ਆਪਣਾ ਨੰਬਰ ਵੀ ਬਦਲ ਚੁੱਕੀ ਹੈ।
ਪੀੜਤਾ ਦਾ ਕਹਿਣਾ ਹੈ ਕਿ “ਮੈਂ ਟਵਿਟਰ ‘ਤੇ ਆਪਣੀ ਇਨਸਾਫ਼ ਦੀ ਅਪੀਲ ਕੀਤੀ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਗੌਰਵ ਯਾਦਵ ਤੋਂ ਇਨਸਾਫ਼ ਦੀ ਮੰਗ ਕੀਤੀ ਹੈ। ਮੈਨੂੰ ਹਰ ਵਾਰ ਜਵਾਬ ਮਿਲਦਾ ਹੈ ਕਿ ਮਾਮਲਾ ਸਬੰਧਤ ਜਾਂਚ ਅਧਿਕਾਰੀ ਨੂੰ ਟਰਾਂਸਫਰ ਕਰ ਦਿੱਤਾ ਗਿਆ ਹੈ। ਪੀੜਤਾ ਨੇ ਕਿਹਾ ਕਿ ਜੇ ਮੈਨੂੰ ਇਨਸਾਫ ਨਾ ਦਿੱਤਾ ਗਿਆ ਤਾਂ ਉਹ ਖੁਦਕੁਸ਼ੀ ਕਰ ਲਵੇਗੀ।”
ਹਾਲਾਂਕਿ ਪੁਲਿਸ ਦੇ ਮੁਤਾਬਕ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਦੇ ਖ਼ਿਲਾਫ਼ ਮੁਹਾਲੀ ਦੇ ਫੇਜ਼-8 ਪੁਲਿਸ ਸਟੇਸ਼ਨ ਦੇ ਵਿੱਚ 10 ਨਵੰਬਰ ਨੂੰ ਆਈਪੀਸੀ ਦੀ ਧਾਰਾ 376 ਅਤੇ 506 ਤਹਿਤ ਪਰਚਾ ਦਰਜ ਕੀਤਾ ਗਿਆ ਸੀ।ਪੁਲਿਸ ਦੇ ਵੱਲੋਂ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ ।