ਹੁਸ਼ਿਆਰਪੁਰ ਦੇ ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਡੁੱਬਣ ਤੇ ਦੂਜੇ ਦੀ ਬਿਮਾਰੀ ਨਾਲ

ਹੁਸ਼ਿਆਰਪੁਰ ਦੇ ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਡੁੱਬਣ ਤੇ ਦੂਜੇ ਦੀ ਬਿਮਾਰੀ ਨਾਲ

ਜਲੰਧਰ (ਬਿਊਰੋ)  ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਪੰਜਾਬ ਦੇ ਹੁਸ਼ਿਆਰਪੁਰ ਦੇ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ। ਦੋਵੇਂ ਦੀ ਘਰ ਦੀ ਇੱਕਲੌਤੇ ਪੁੱਤਰ ਸਨ। ਇਨਾਂ ਦੇ ਮਾਪਿਆਂ ਨੇ ਚੰਗੇ ਭਵਿੱਖ ਲਈ ਬਾਹਰ ਭੇਜਿਆ ਸੀ। ਜਾਣਕਾਰੀ ਅਨੁਸਾਰ ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਕੋਠੀ ਦੇ ਰਹਿਣ ਵਾਲੇ ਸਚਿਨ ਭਾਟੀਆ (26) ਦੀ ਕੈਨੇਡਾ ਵਿੱਚ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਤੇਜ਼ ਬੁਖਾਰ ਤੋਂ ਬਾਅਦ ਸਚਿਨ ਦੀ ਸਿਹਤ ਵਿਗੜ ਗਈ। ਇਸ ਤੋਂ ਬਾਅਦ ਉਸ ਦੀ ਮੌਤ ਹੋ ਗਈ। ਸਚਿਨ ਭਾਟੀਆ ਪਿਛਲੇ ਚਾਰ ਸਾਲਾਂ ਤੋਂ ਕੈਨੇਡਾ ਵਿੱਚ ਰਹਿ ਰਿਹਾ ਸੀ। ਪੁੱਤਰ ਦੀ ਮੌਤ ਦੀ ਖ਼ਬਰ ਨਾਲ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ। ਮ੍ਰਿਤਕ ਦੇ ਪਿਤਾ ਬਿਸ਼ਨ ਦਾਸ ਨੇ ਦੱਸਿਆ ਕਿ ਸਚਿਨ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਸਚਿਨ ਉੱਚ ਸਿੱਖਿਆ ਹਾਸਲ ਕਰਨ ਲਈ 2019 ਵਿੱਚ ਕੈਨੇਡਾ ਗਿਆ ਸੀ।

ਪੀਆਰ ਮਿਲਣ ਦੀ ਖੁਸ਼ੀ ਮਨਾ ਰਹੇ ਨੌਜਵਾਨ ਦੀ ਝੀਲ ‘ਚ ਡੁੱਬਣ ਕਾਰਨ ਮੌਤ ਹੋ ਗਈ
ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਸੀਕਰੀ ਦੇ ਇੱਕ ਨੌਜਵਾਨ ਦੀ ਕੈਨੇਡਾ ਦੀ ਝੀਲ ਵਿੱਚ ਡੁੱਬਣ ਕਾਰਨ ਮੌਤ ਹੋ ਗਈ। ਟਾਂਡਾ ਦੇ ਪਿੰਡ ਸੀਕਰੀ ਦਾ ਰਹਿਣ ਵਾਲਾ ਨੌਜਵਾਨ ਅਕਾਸ਼ਦੀਪ ਕਰੀਬ ਪੰਜ ਸਾਲ ਪਹਿਲਾਂ ਸਟੱਡੀ ਵੀਜ਼ੇ ’ਤੇ ਕੈਨੇਡਾ ਗਿਆ ਸੀ। ਉਸ ਨੂੰ ਕਰੀਬ 10 ਦਿਨ ਪਹਿਲਾਂ ਕੈਨੇਡਾ ਦੀ ਪਰਮਾਨੈਂਟ ਰੈਜ਼ੀਡੈਂਸੀ (ਪੀ.ਆਰ.) ਮਿਲੀ ਸੀ। ਇਸ ਦਾ ਜਸ਼ਨ ਮਨਾਉਣ ਲਈ ਉਹ ਚਾਰ ਦਿਨ ਪਹਿਲਾਂ ਆਪਣੇ ਕੁਝ ਦੋਸਤਾਂ ਨਾਲ ਕੈਨੇਡਾ ਦੇ ਓਨਟਾਰੀਓ ਸੂਬੇ ਦੀ ਪੋਰਟ ਪੇਰੀ ਝੀਲ ‘ਤੇ ਗਿਆ ਸੀ, ਜਿੱਥੇ ਹਾਦਸੇ ‘ਚ ਉਹ ਡੁੱਬ ਗਿਆ।

Share: