ਸਰਕਾਰ ਨੇ ਸ਼ੱਕੀ ਲੈਣ-ਦੇਣ ਲਈ 70 ਲੱਖ ਮੋਬਾਈਲ ਨੰਬਰ ਮੁਅੱਤਲ ਕ
ਜਲੰਧਰ (ਮੁਨੀਸ਼ ਰਿਹਾਨ) ਵਿੱਤੀ ਸੇਵਾਵਾਂ ਵਿਭਾਗ ਦੇ ਸਕੱਤਰ ਵਿਵੇਕ ਜੋਸ਼ੀ ਨੇ ਕਿਹਾ ਕਿ ਸਰਕਾਰ ਨੇ ਸ਼ੱਕੀ ਲੈਣ-ਦੇਣ ਦੇ ਕਾਰਨ 70 ਲੱਖ ਮੋਬਾਈਲ ਨੰਬਰਾਂ ਨੂੰ ਮੁਅੱਤਲ ਕਰ ਦਿੱਤਾ ਹੈ। ਮੰਗਲਵਾਰ ਨੂੰ ਵਿੱਤੀ ਸਾਈਬਰ ਸੁਰੱਖਿਆ ਨਾਲ ਜੁੜੇ ਮੁੱਦਿਆਂ ‘ਤੇ ਚਰਚਾ ਕਰਨ ਲਈ ਇਕ ਮੀਟਿੰਗ ਰੱਖੀ ਗਈ, ਜਿਸ ਵਿਚ ਸੀਨੀਅਰ ਸਰਕਾਰੀ ਅਧਿਕਾਰੀਆਂ ਨੇ ਹਿੱਸਾ ਲਿਆ। ਜੋਸ਼ੀ ਨੇ ਅੱਗੇ ਕਿਹਾ ਕਿ ਬੈਂਕਾਂ ਨੂੰ ਡਿਜੀਟਲ ਭੁਗਤਾਨ ਦੀ ਵੱਧ ਰਹੀ ਧੋਖਾਧੜੀ ਨੂੰ ਰੋਕਣ ਲਈ ਸਿਸਟਮ ਅਤੇ ਪ੍ਰਕਿਰਿਆਵਾਂ ਨੂੰ ਮਜ਼ਬੂਤ ਕਰਨ ਲਈ ਕਿਹਾ ਗਿਆ ਹੈ।