ਸੈਂਟ ਸੋਲਜਰ ਡਿਵਾਇਨ ਪਬਲਿਕ ਸਕੂਲ ਭੋਗਪੁਰ ਵਿਖੇ ਹੋਈ ਨਵੇਂ ਵਿਦਿਅਕ ਸੈਸ਼ਨ ਦੀ ਸ਼ੁਰੂਆਤ

ਸੈਂਟ ਸੋਲਜਰ ਡਿਵਾਇਨ ਪਬਲਿਕ ਸਕੂਲ ਭੋਗਪੁਰ ਵਿਖੇ ਹੋਈ ਨਵੇਂ ਵਿਦਿਅਕ ਸੈਸ਼ਨ ਦੀ ਸ਼ੁਰੂਆਤ

ਸੁਖਮਨੀ ਸਾਹਿਬ ਦੇ ਪਾਠ ਨਾਲ ਹੋਈ ਆਰੰਭਤਾ

ਭੋਗਪੁਰ ( ਹਰਨਾਮ ਦਾਸ ਚੋਪੜਾ ) ਸੈਂਟ ਸੋਲਜਰ ਡਿਵਾਇਨ ਪਬਲਿਕ ਸਕੂਲ ਨੇ ਸਲਾਨਾ ਨਤੀਜਿਆਂ ਦਾ ਐਲਾਨ ਮਿਤੀ 19/03/2024 ਨੂੰ ਕਰ ਦਿੱਤਾ । ਇਹਨਾਂ ਨਤੀਜਿਆਂ ਵਿੱਚ ਸਾਰੇ ਵਿਦਿਆਰਥੀਆਂ ਨੇ ਵਧੀਆ ਅੰਕ ਪ੍ਰਾਪਤ ਕੀਤੇ । ਨਵੇਂ ਸੈਸ਼ਨ ਦੀ ਸ਼ੁਰੂਆਤ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈ ਕੇ ਕੀਤੀ ਗਈ । ਇਲਾਕੇ ਦੀ ਨਾਮਵਰ ਸੰਸਥਾ ਸੈਂਟ ਸੋਲਜਰ ਡਿਵਾਇਨ ਪਬਲਿਕ ਸਕੂਲ ਵਿਖੇ ਵਿਦਿਅਕ ਸੈਸ਼ਨ 2024-2025 ਦੀ ਸ਼ੁਰੂਆਤ ਸੁਖਮਨੀ ਸਾਹਿਬ ਦੇ ਪਾਠ ਕਰਵਾ ਕੇ ਕੀਤੀ ਗਈ। ਇਸ ਮੌਕੇ ਤੇ ਬੋਲਦਿਆਂ ਸੈਂਟ ਸੋਲਜਰ ਗਰੁੱਪ ਦੇ ਚੇਅਰਮੈਨ ਸ਼੍ਰੀ ਅਨਿਲ ਚੌਪੜਾ ਅਤੇ ਵਾਈਸ ਚੇਅਰਮੈਨ ਪਰਸਨ ਸ਼੍ਰੀਮਤੀ ਸੰਗੀਤਾ ਚੋਪੜਾ ਜੀ ਨੇ ਕਿਹਾ ਕਿ ਸੈਂਟ ਸੋਲਜਰ ਵਿਦਿਅਕ ਸੰਸਥਾਵਾਂ ਬੱਚਿਆਂ ਨੂੰ ਉੱਚ ਕੋਟੀ ਦੀ ਵਿਦਿਆ ਪ੍ਰਦਾਨ ਕਰਨ ਦੇ ਨਾਲ ਨਾਲ ਬੱਚਿਆਂ ਨੂੰ ਨੈਤਿਕ ਕਦਰਾਂ ਕੀਮਤਾਂ ਅਪਨਾਉਣ ਲਈ ਵੀ ਪ੍ਰੇਰਿਤ ਕਰਦੀਆਂ ਹਨ ਤਾਂ ਜੋ ਇੱਕ ਸਿਹਤਮੰਦ ਅਤੇ ਸ਼ਾਂਤੀਪੂਰਨ ਸਮਾਜ ਦੀ ਸਥਾਪਨਾ ਕੀਤੀ ਜਾ ਸਕੇ ।

ਇਸ ਮੌਕੇ ਤੇ ਸਕੂਲ ਦੇ ਡਾਇਰੈਕਟਰ ਅਮਰੀਕ ਸਿੰਘ ਨੇ ਸਾਰੇ ਬੱਚਿਆਂ ਨੂੰ ਵਧਾਈ ਦਿੰਦਿਆਂ ਅੱਗੇ ਤੋਂ ਹੋਰ ਜਿਆਦਾ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ । ਸੁਖਮਨੀ ਸਾਹਿਬ ਦੇ ਪਾਠ ਸਕੂਲ ਦੇ ਅਧਿਆਪਕਾ ਵੱਲੋਂ ਕੀਤੇ ਗਏ । ਉਪਰੰਤ ਸੰਸਥਾਵਾਂ ਦੇ ਮਿਊਜ਼ਿਕ ਡਾਇਰੈਕਟਰ ਪੀ .ਸੀ. ਰਾਉਤ ਨੇ ਰਸਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ।

Share: