ਇੱਕ ਵੱਡੀ ਸਫਲਤਾ ਵਿੱਚ ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਐਸ.ਏ.ਐਸ.ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 32 ਬੋਰ ਦੇ ਦੋ ਪਿਸਤੌਲਾਂ ਸਮੇਤ ਸੱਤ ਕਾਰਤੂਸ ਬਰਾਮਦ ਕੀਤੇ ਹਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਅਮਰੀਕਾ ਅਧਾਰਤ ਕੁਲਵੀਰ ਸਿੰਘ ਉਰਫ਼ ਲਾਲਾ ਬੈਨੀਪਾਲ, ਜੋ ਕਿ ਵਿਦੇਸ਼ੀ ਮੂਲ ਦੇ ਗੈਂਗਸਟਰ ਲੱਕੀ ਪਟਿਆਲ ਦਾ ਇੱਕ ਸਾਥੀ ਹੈ, ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਸਨ। ਦੋਸ਼ੀ ਲਾਲਾ ਬੈਨੀਪਾਲ ਨੇ ਇਸ ਤੋਂ ਪਹਿਲਾਂ ਐਸ.ਏ.ਐਸ. ਨਗਰ ਵਿੱਚ ਦੋ ਵੱਖ-ਵੱਖ ਹਮਲਿਆਂ ਦੀ ਸਾਜ਼ਿਸ਼ ਰਚੀ ਸੀ, ਜਿਸ ਵਿੱਚ ਸਤੰਬਰ 2023 ਵਿੱਚ ਫਾਈਨਾਂਸਰ ਅਤੇ ਦਸੰਬਰ 2023 ਵਿੱਚ ਵਿਰੋਧੀ ਗਰੋਹ ਦੇ ਮੈਂਬਰ ਨੂੰ ਨਿਸ਼ਾਨਾ ਬਣਾਉਣਾ ਸ਼ਾਮਲ ਸੀ।
ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਮੁਲਜ਼ਮਾਂ ਨੂੰ ਟ੍ਰਾਈਸਿਟੀ ਖੇਤਰ ਵਿੱਚ ਕਈ ਅਪਰਾਧਾਂ ਨੂੰ ਅੰਜਾਮ ਦੇਣ ਦਾ ਕੰਮ ਸੌਂਪਿਆ ਗਿਆ ਸੀ। ਉਹਨਾਂ ਅੱਗੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਐਸ.ਏ.ਐਸ.ਨਗਰ ਦੇ ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸਐਸਪੀ) ਦੀਪਕ ਪਾਰੀਕ ਨੇ ਦੱਸਿਆ ਕਿ ਪੁਲਿਸ ਟੀਮਾਂ ਨੂੰ ਭਰੋਸੇਮੰਦ ਸੂਚਨਾ ਮਿਲੀ ਸੀ ਕਿ ਲਾਲਾ ਬੈਨੀਪਾਲ ਨੇ ਆਪਣੇ ਗਰੋਹ ਦੇ ਮੈਂਬਰਾਂ ਨੂੰ ਟ੍ਰਾਈਸਿਟੀ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਦਾ ਕੰਮ ਸੌਂਪਿਆ ਹੈ।
ਉਨ੍ਹਾਂ ਦੱਸਿਆ ਕਿ ਸੂਚਨਾ ‘ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਏਜੀਟੀਐਫ ਅਤੇ ਐਸਏਐਸ ਨਗਰ ਪੁਲਿਸ ਦੀਆਂ ਸਾਂਝੀਆਂ ਟੀਮਾਂ ਨੇ ਮੁਲਜ਼ਮਾਂ ਨੂੰ ਟਰੇਸ ਕਰਕੇ ਫੋਕਲ ਪੁਆਇੰਟ, ਮੁਬਾਰਕਪੁਰ ਦੇ ਨੇੜਿਓਂ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ। ਐਸਐਸਪੀ ਨੇ ਦੱਸਿਆ ਕਿ ਮੁਲਜ਼ਮ ਹਰਿੰਦਰ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਸ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਅਤੇ ਅਸਲਾ ਐਕਟ ਨਾਲ ਸਬੰਧਤ ਕੇਸ ਦਰਜ ਹਨ।
ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਹੋਰ ਸਾਥੀਆਂ ਦੀ ਪਛਾਣ ਅਤੇ ਗ੍ਰਿਫਤਾਰੀ ਲਈ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਐਸ.ਏ.ਐਸ.ਨਗਰ ਥਾਣਾ ਡੇਰਾਬਸੀ ਵਿਖੇ ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀ ਧਾਰਾ 111 ਅਤੇ ਅਸਲਾ ਐਕਟ ਦੀ ਧਾਰਾ 25(6)(7) ਅਤੇ 27 ਤਹਿਤ ਐਫਆਈਆਰ ਨੰਬਰ 354 ਮਿਤੀ 25/11/2024 ਅਧੀਨ ਕੇਸ ਦਰਜ ਕੀਤਾ ਗਿਆ ਹੈ।
English Version:
The Anti-Gangster Task Force, in collaboration with Sahibzada Ajit Singh (SAS) Nagar Police, had apprehended two operatives associated with the Davinder Bambiha Gang, Punjab Director General of Police stated on Wednesday.
Taking to social media platform X, Punjab DGP Gaurav Yadav stated that the arrested individuals were reportedly handled by Kulveer Singh, also known as Lala Benipal, a USA-based associate of the absconding foreign-based gangster Lucky Patial.
Patial had previously been involved in orchestrating two separate attacks in the SAS Nagar area–one targeting a financier and the other a rival gang member, the DGP added.
According to the preliminary investigation, the arrested operatives were instructed to carry out a series of criminal activities in the Tricity region.
During the operation, law enforcement officials recovered two pistols along with seven live cartridges from the accused.
“In a major breakthrough, Anti-Gangster Task Force in a joint operation with SAS Nagar Police apprehends two operatives of Davinder Bambiha Gang. The arrested operatives were handled by USA-based Kulveer Singh Lala Benipal, an aide of absconding foreign-based Lucky Patial, who had earlier orchestrated two separate attacks, one on a financier and the other on a rival gang member in SAS Nagar. Preliminary investigation of the accused has revealed that they were tasked to carry out a series of crimes in the tricity region. Recovery: 2 pistols along with 7 live cartridges,” Yadav stated in X.
Earlier, Jalandhar Commissionerate Police apprehended two associates of the Lawrence Bishnoi Gang in Jalandhar after a hot chase and shootout. The police opened fire in retaliation after the suspects fired at them during the chase. The arrested individuals have multiple cases registered against them including Extortion, Murder, Arms Act & NDPS Act. 3 weapons and multiple cartridges were recovered fromthe gangsters