ਵਾਰਡ ਦੇ ਵਿਕਾਸ ਨੂੰ ਆਪਣੀ ਪਹਿਲੀ ਤਰਜੀਹ ਮੰਨਦੇ ਹਨ, ਗੁਰਪ੍ਰੀਤ ਕੌਰ

ਵਾਰਡ ਦੇ ਵਿਕਾਸ ਨੂੰ ਆਪਣੀ ਪਹਿਲੀ ਤਰਜੀਹ ਮੰਨਦੇ ਹਨ, ਗੁਰਪ੍ਰੀਤ ਕੌਰ

‘ਆਪ’ ਦੀ ਮਹਿਲਾ ਵਿੰਗ ਦੇ ਜ਼ਿਲਾ ਪ੍ਰਧਾਨ ਲੋਕਾਂ ਨੂੰ ਆਪਣੇ ਨਾਲ ਜੋੜਨ ‘ਚ ਮਾਹਿਰ

ਜਲੰਧਰ (ਮਨੀਸ਼‌ ਰਿਹਾਨ) ਕੇਂਦਰੀ ਵਿਧਾਨ ਸਭਾ ਦੇ ਵਾਰਡ ਨੰਬਰ 67 ਤੋਂ ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਮਜ਼ਬੂਤ ਦਾਅਵੇਦਾਰ ਗੁਰਪ੍ਰੀਤ ਕੌਰ ਜੋ ਕਿ ਆਮ ਆਦਮੀ ਪਾਰਟੀ ਦੇ ਜਲੰਧਰ ਦੇ ਮਹਿਲਾਂ ਵਿੰਗ ਦੇ ਪ੍ਰਧਾਨ ਵੀ ਹਨ, ਸ਼ਾਂਤ ਸੁਭਾਅ, ਗੰਭੀਰ ਅਕਸ ਅਤੇ ਵੋਟਰਾਂ ਨਾਲ ਲਗਾਤਾਰ ਨਜ਼ਦੀਕੀ ਰੱਖਣ ਵਾਲੇ ਪਾਰਟੀ ਦੀ ਆਗੂ ਹਨ।

ਰਾਜਨੀਤੀ ਸ਼ੁਰੂ ਤੋਂ ਹੀ ਉਨ੍ਹਾਂ ਦੀ ਪਹਿਲੀ ਪਸੰਦ ਰਹੀ ਹੈ ਕਿਉਂਕਿ ਉਨ੍ਹਾਂ ਦੇ ਵਾਰਡਾਂ ਦੀ ਸੇਵਾ ਉਨ੍ਹਾਂ ਦੇ ਜੀਵਨ ਵਿੱਚ ਅਹਿਮ ਸਥਾਨ ਰੱਖਦੀ ਹੈ। ਉਨ੍ਹਾਂ ਨੇ ਆਪਣੇ ਦਲੇਰਾਨਾ ਕਦਮਾਂ ਅਤੇ ਵਿਧਾਇਕ ਰਮਨ ਅਰੋੜਾ ਦੇ ਆਸ਼ੀਰਵਾਦ ਸਦਕਾ ਵਾਰਡ ਵਿੱਚ ਵਿਕਾਸ ਕਾਰਜ ਕਰਵਾ ਕੇ ਹੁਣ ਤੱਕ ਜੋ ਪ੍ਰਸਿੱਧੀ ਹਾਸਲ ਕੀਤੀ ਹੈ, ਉਹ ਕਿਸੇ ਤੋਂ ਪਿੱਛੇ ਨਹੀਂ ਹੈ।

ਗੁਰਪ੍ਰੀਤ ਕੌਰ ਹਮੇਸ਼ਾ ਤੋਂ ਹੀ ਆਪਣੇ ਵਾਰਡ ਦੀ ਤਰੱਕੀ ਲਈ ਲਗਾਤਾਰ ਫਿਕਰਮੰਦ ਰਹਿੰਦੇ ਹਨ।

ਵਿਧਾਇਕ ਰਮਨ ਅਰੋੜਾ ਦੀ ਅਗਵਾਈ ‘ਚ ਆਪਣੇ ਟੀਚੇ ਦੀ ਪ੍ਰਾਪਤੀ ਲਈ ਲਗਾਤਾਰ ਉਪਰਾਲੇ ਕਰ ਰਹੇ ਗੁਰਪ੍ਰੀਤ ਕੌਰ ਨੇ ਹੁਣ ਤੱਕ ਇਸ ਵਾਰਡ ਦੀਆਂ ਸੜਕਾਂ ਦੀ ਹਾਲਤ ਸੁਧਾਰਨ ਦੇ ਨਾਲ-ਨਾਲ ਸੀਵਰੇਜ, ਪਾਣੀ ਅਤੇ ਸਟਰੀਟ ਲਾਈਟਾਂ ਦੀ ਸਮੱਸਿਆ ਨੂੰ ਵੀ ਠੀਕ ਕਰਵਾਇਆ ਹੈ। ਨਗਰ ਨਿਗਮ ਨਾਲ ਸਬੰਧਤ ਵਾਰਡ ਵਿਚ ਕੋਈ ਸਮੱਸਿਆ ਆਉਂਦੀ ਹੈ ਤਾਂ ਗੁਰਪ੍ਰੀਤ ਕੌਰ ਮੌਕੇ ‘ਤੇ ਆ ਕੇ ਕੰਮ ਕਰਵਾ ਲੈਂਦੇ ਹਨ। ਉਨ੍ਹਾਂ ਨੇ ਆਪਣੇ ਵਾਰਡ ਨੂੰ ਆਪਣਾ ਪਰਿਵਾਰ ਸਮਝਦਿਆਂ ਸਮੇਂ-ਸਮੇਂ ‘ਤੇ ਲਗਾਏ ਗਏ ਸੁਵਿਧਾ ਕੈਂਪਾਂ ‘ਚ ਬੀ.ਪੀ.ਐੱਲ ਕਾਰਡ, ਨੀਲਾ ਕਾਰਡ, ਆਯੂਸ਼ਮਾਨ ਕਾਰਡ, ਬੁਢਾਪਾ ਪੈਨਸ਼ਨ, ਈ-ਸ਼੍ਰਮ ਕਾਰਡ, ਵਿਧਵਾ ਅਤੇ ਅੰਗਹੀਣ ਪੈਨਸ਼ਨ ਲਗਵਾਈ। ਉਹਨਾਂ ਨੇ ਆਪਣੇ ਵਾਰਡ ਵਿਚ ਨਵੀਆਂ ਸਟਰੀਟ ਲਾਈਟਾਂ ਲਗਵਾਈਆਂ ਹਨ। ਇੰਨਾ ਹੀ ਨਹੀਂ ਇਸ ਤਰ੍ਹਾਂ ਦੀਆਂ ਕਈ ਵੱਡੀਆਂ ਸਫਲਤਾਵਾਂ ਵੀ ਉਨ੍ਹਾਂ ਦੇ ਨਾਂ ਦਰਜ ਹਨ। ਉਨ੍ਹਾਂ ਵੱਲੋਂ ਹੁਣ ਤੱਕ ਕੀਤੀਆਂ ਅਤੇ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਨਾਲ ਵਾਰਡ ਦੇ ਲੋਕਾਂ ਵਿੱਚ ਆਪਣਾ ਇੱਕ ਵਿਸ਼ੇਸ਼ ਸਥਾਨ ਬਣਾ ਲਿਆ ਹੈ। ਇਸ ਵਾਰਡ ਦੀ ਸਿਆਸਤ ‘ਤੇ ਨਜ਼ਰ ਰੱਖਣ ਵਾਲਿਆਂ ਦਾ ਕਹਿਣਾ ਹੈ ਕਿ ਜੇਕਰ ਪਾਰਟੀ ਉਨ੍ਹਾਂ ਨੂੰ ਨਿਗਮ ਚੋਣਾਂ ‘ਚ ਉਮੀਦਵਾਰ ਬਣਾਉਂਦੀ ਹੈ ਤਾਂ ਉਨ੍ਹਾਂ ਦੀ ਜਿੱਤ ਯਕੀਨੀ ਹੈ।

Share: